Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸਰਕਾਰ ਦੀ ਨਜ਼ਰ ਪ੍ਰਾਈਵੇਟ ਲਾਕਰਾਂ ਵਿੱਚ ਰੱਖੇ ਕਾਲੇ ਧਨ ਉੱਤੇ ਪਈ

December 03, 2018 09:31 PM

ਨਵੀਂ ਦਿੱਲੀ, 3 ਦਸੰਬਰ (ਪੋਸਟ ਬਿਊਰੋ)- ਨੋਟਬੰਦੀ ਤੋਂ ਬਾਅਦ ਪੁਰਾਣੇ ਨੋਟਾਂ ਨੂੰ ਨਵੇਂ ਨੋਟਾਂ ਵਿਚ ਬਦਲ ਕੇ ਬੈਂਕ ਵਾਲੇ ਲਾਕਰ ਜਾਂ ਘਰ ਵਿਚ ਲੁਕਾਉਣ ਦੀ ਥਾਂ ਇਨ੍ਹਾਂ ਨੋਟਾਂ ਨੂੰ ਪ੍ਰਾਈਵੇਟ ਲਾਕਰਾਂ ਵਿਚ ਲੁਕਾ ਕੇ ਰੱਖਣ ਦਾ ਕੰਮ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਇਸ ਦੇ ਬਾਅਦ ਪ੍ਰਾਈਵੇਟ ਲਾਕਰਾਂ `ਤੇ ਛਾਪੇਮਾਰੀ ਸ਼ੁਰੂ ਹੋ ਗਈ ਹੈ।
ਇਨਕਮ ਟੈਕਸ ਦੇ ਅਧਿਕਾਰੀਆਂ ਨੂੰ ਮਿਲੀ ਸੂਚਨਾ ਅਨੁਸਾਰ ਦੇਸ਼ ਦੇ ਸਿਰਫ ਵੱਡੇ ਸ਼ਹਿਰਾਂ ਦੇ ਪ੍ਰਾਈਵੇਟ ਲਾਕਰਾਂ ਵਿਚ 500 ਕਰੋੜ ਜਮ੍ਹਾਂ ਹੋਣ ਦਾ ਸ਼ੱਕ ਹੈ। ਦਿੱਲੀ ਦੇ ਚਾਂਦਨੀ ਚੌਂਕ ਇਲਾਕੇ ਵਿਚ ਪਿੱਛੇ ਜਿਹੇ ਇਨਕਮ ਟੈਕਸ ਵਿਭਾਗ ਦੇ ਛਾਪੇ ਦੌਰਾਨ ਇਕ ਛੋਟੀ ਜਿਹੀ ਦੁਕਾਨ ਵਿਚ ਚੱਲਦੇ ਪ੍ਰਾਈਵੇਟ ਲਾਕਰ ਤੋਂ 25 ਕਰੋੜ ਰੁਪਏ ਕੈਸ਼ ਬਰਾਮਦ ਹੋਏ ਸਨ। ਇਹ ਦੁਕਾਨ ਡਰਾਈ ਫਰੂਟ ਦੀ ਹੈ, ਪਰ ਇਥੇ ਪ੍ਰਾਈਵੇਟ ਲਾਕਰ ਚਲਾਉਣ ਦਾ ਕੰਮ ਵੀ ਹੁੰਦਾ ਸੀ। ਇਸ ਬਾਰੇ ਆਮਦਨ ਟੈਕਸ ਅਧਿਕਾਰੀਆਂ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ਉੱਤੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਸਰੋਤ ਦੇ ਨਾਲ ਪ੍ਰਧਾਨ ਮੰਤਰੀ ਦਫਤਰ ਤੋਂ ਵੀ ਕਾਲੇ ਧਨ ਬਾਰੇ ਸੂਚਨਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਛਾਪੇ ਦਾ ਇਹ ਸਿਲਸਿਲਾ ਜਾਰੀ ਰਹੇਗਾ, ਕਿਉਂਕਿ ਦਿੱਲੀ, ਮੁੰਬਈ, ਬੈਂਗਲੁਰੂ ਵਰਗੇ ਸ਼ਹਿਰਾਂ ਵਿਚ ਵੀ ਭਾਰੀ ਮਾਤਰਾ ਵਿਚ ਕਾਲੇ ਧਨ ਦੇ ਰੂਪ ਵਿੱਚ ਨਕਦੀ ਹੋਣ ਦੀ ਸੂਚਨਾ ਹੈ। ਕੁਝ ਮਹੀਨੇ ਪਹਿਲਾਂ ਦਿੱਲੀ ਦੇ ਸਾਊਥ ਐਕਸ ਵਿੱਚ ਇੱਕ ਪ੍ਰਾਈਵੇਟ ਲਾਕਰ ਵਿੱਚ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਸੀ, ਜਿਸ ਦੌਰਾਨ ਕਰੋੜਾਂ ਰੁਪਏ ਬਰਾਮਦ ਕੀਤੇ ਗਏ ਸਨ।
ਆਮਦਨ ਟੈਕਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਲੋਕ ਆਮ ਤੌਰ `ਤੇ ਭੀੜ ਵਾਲੇ ਇਲਾਕਿਆਂ ਵਿੱਚ ਛੋਟੀਆਂ ਦੁਕਾਨਾਂ ਤੋਂ ਆਪਰੇਟ ਕਰਦੇ ਹਨ। ਇਨ੍ਹਾਂ ਇਲਾਕਿਆਂ ਵਿਚ ਛਾਪੇ ਮਾਰਨੇ ਮੁਸ਼ਕਲ ਹੁੰਦੇ ਹਨ ਤੇ ਦੁਕਾਨਦਾਰ ਸ਼ੱਕ ਦੇ ਘੇਰੇ ਵਿੱਚ ਵੀ ਨਹੀਂ ਆਉਂਦੇ। ਉਹ ਲਾਕਰ ਦੀ ਦੇਖਭਾਲ ਬਦਲੇ ਮੋਟੀ ਰਕਮ ਵਸੂਲ ਰਹੇ ਹਨ। ਸਰਕਾਰ ਦੀ ਇਜਾਜ਼ਤ ਲੈ ਕੇ ਕੋਈ ਪ੍ਰਾਈਵੇਟ ਲਾਕਰ ਦਾ ਕੰਮ ਖੋਲ੍ਹ ਸਕਦਾ ਹੈ, ਪਰ ਇਥੇ ਮਿਲਦੀ ਰਕਮ ਜਾਂ ਕਿਸੇ ਵੀ ਚੀਜ਼ ਲਈ ਸਰਕਾਰ ਜ਼ਿੰਮੇਵਾਰ ਨਹੀਂ ਹੁੰਦੀ। ਜਾਣਕਾਰ ਸੂਤਰਾਂ ਮੁਤਾਬਕ ਇਨਕਮ ਟੈਕਸ ਵਿਭਾਗ ਨੂੰ ਇਹ ਸ਼ੱਕ ਹੈ ਕਿ ਦਿੱਲੀ ਦੇ ਕਈ ਥੋਕ ਵਪਾਰੀਆਂ ਦਾ ਕਾਰੋਬਾਰ ਹਵਾਲਾ ਦੇ ਪੈਸੇ ਨਾਲ ਚੱਲਦਾ ਹੈ। ਇਸ ਲਈ ਇਨ੍ਹਾਂ ਕਾਰੋਬਾਰੀਆਂ ਦੇ ਪੂਰੇ ਵਪਾਰ ਦੀ ਪੜਤਾਲ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਦਰਜਨ ਤੋਂ ਜ਼ਿਆਦਾ ਥਾਵਾਂ `ਤੇ ਛਾਪੇਮਾਰੀ ਦੀ ਕਾਰਵਾਈ ਲਈ ਟੀਮ ਤਿਆਰ ਕੀਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼