Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ

January 18, 2021 06:12 PM

* ਐਨ ਏ ਆਈ ਰਾਹੀਂ ਧੱਕੇਸ਼ਾਹੀ ਕਰਨ ਦਾ ਕੀਤਾ ਜ਼ੋਰਦਾਰ ਵਿਰੋਧ
* ਕੋਰ ਕਮੇਟੀ ਨੇ ਕਿਸਾਨਾਂ ਨੂੰ ਜਾਰੀ ਕੀਤੇ ਸਾਰੇ ਨੋਟਿਸ ਵਾਪਸ ਲੈਣ ਲਈ ਆਖਿਆ


ਚੰਡੀਗੜ੍ਹ, 18 ਜਨਵਰੀ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤ ਸਰਕਾਰ ਨੂੰ ਆਖਿਆ ਕਿ ਉਹ ਦੇਸ ਦੇ ਕਿਸਾਨਾਂ ਦੇ 26 ਜਨਵਰੀ ਨੂੰ ਸ਼ਾਂਤੀਪੂਰਨ ਗਣਤੰਤਰ ਦਿਵਸ ਮਾਰਚ ਕੱਢਣ ਦੇ ਸੰਵਿਧਾਨਕ ਅਧਿਕਾਰ ਨੂੰ ਰੋਕ ਕੇ ਸੰਵਿਧਾਨ ਦੀ ਉਲੰਘਣਾ ਨਾ ਕਰੇ।
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਪਾਰਟੀ ਮੁੱਖ ਦਫਤਰ ਵਿਚ ਤਿੰਨ ਘੰਟੇ ਚੱਲੀ ਮੀਟਿੰਗ ਵਿਚ ਪਾਰਟੀ ਨੇ ਭਾਰਤ ਸਰਕਾਰ ਨੂੰ ਇਹ ਅਪੀਲ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।
ਮੀਟਿੰਗ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਮੀਟਿੰਗ ਵਿਚ ਇਹ ਗੱਲ ਵਿਚਾਰੀ ਗਈ ਕਿ ਸਰਕਾਰ ਸ਼ਾਂਤੀਪੂਰਨ ਤਰੀਕੇ ਨਾਲ ਲੋਕਤੰਤਰੀ ਮਾਰਚ ਕੱਢਣ ਲਈ ਪ੍ਰਵਾਨਗੀ ਦੇਣ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਜੋ ਉਸ ਸੰਵਿਧਾਨ ਦੀ ਹੀ ਘੋਰ ਉਲੰਘਣਾ ਹੈ ਜਿਸਦਾ ਗਣਤੰਤਰ ਦਿਵਸ ਪ੍ਰਤੀਬਿੰਬ ਹੈ। ਉਹਨਾਂ ਕਿਹਾ ਕਿ ਸਰਕਾਰ ਲਈ ਇਸ ਤੋਂ ਮਾੜਾ ਹੋਰ ਮੌਕਾ ਨਹੀਂ ਹੋ ਸਕਦਾ ਕਿ ਉਹ 26 ਜਨਵਰੀ ਨੂੰ ਦੇਸ਼ ਦੇ ਨਾਗਰਿਕਾਂ ਨੂੰ ਵਿਚਾਰ ਪ੍ਰਗਟਾਵੇ ਅਤੇ ਲੋਕਤੰਤਰੀ ਸਰਗਰਮੀ ਲਈ ਇਕੱਠ ਕਰਨ ਦੇ ਮੌਲਿਕ ਅਧਿਕਾਰ ਦੇਣ ਤੋਂ ਨਾਂਹ ਕਰੇ। ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹਨਾਂ ਦਾ ਸ਼ਾਂਤੀਪੂਰਨ ਮਾਰਚ ਸੰਵਿਧਾਨ ਦੀ ਉਸ ਭਾਵਨਾ ਅਨੁਸਾਰ ਹੀ ਹੋਵੇਗਾ ਜਿਸ ਤਹਿਤ ਦੇਸ਼ ਗਣਤੰਤਰ ਦਿਵਸ ਮਨਾਉਂਦਾ ਹੈ। ਕਿਸਾਨਾਂ ਦਾ ਮਾਰਚ ਇਹ ਚੇਤੇ ਕਰਵਾਏਗਾ ਕਿ ਭਾਰਤ ਇਕ ਲੋਕਤੰਤਰੀ ਗਣਰਾਜ ਹੈ ਅਤੇ ਕੋਈ ਰਾਜਾਸ਼ਾਹੀ ਜਾਂ ਤਾਨਾਸ਼ਾਹੀ ਰਾਜ ਵਾਲਾ ਮੁਲਕ ਨਹੀਂ ਹੈ। ਮੀਟਿੰਗ ਵਿਚ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਕਿ ਸਰਕਾਰ ਨੂੰ ਤਾਂ ਕਿਸਾਨਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ ਤੇ ਮਾਰਚ ਦੀ ਆਗਿਆ ਦੇਣੀ ਚਾਹੀਦੀ ਹੈ।
ਬੈਂਸ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਨੇ ਇਸ ਗੱਲ ਦੀ ਜ਼ੋਰਦਾਰ ਨਿਖੇਧੀ ਕੀਤੀ ਕਿ ਜਿਹਨਾਂ ਕਿਸਾਨਾਂ ਨੇ ਦੁਨੀਆਂ ਨੂੰ ਇਹ ਵਿਖਾਇਆ ਕਿ ਕਿਵੇਂ ਅਨੁਸ਼ਾਸਤ ਰਹਿ ਕੇ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਆਪਣੀਆਂ ਵਾਜਬ ਤੇ ਪੂਰਨ ਜਾਇਜ਼ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨਾ ਹੈ, ਸਰਕਾਰ ਉਹਨਾਂ ਖਿਲਾਫ ਐਨ ਆਈ ਏ ਦੀ ਦੁਰਵਰਤੋਂ ਕਰ ਰਹੀ ਹੈ। ਪਾਰਟੀ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸਰਕਾਰ ਦੇਸ ਦੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਗਟ ਰਹੇ ਅੰਨਦਾਤਾ ਖਿਲਾਫ ਇਸ ਕਿਸਮ ਦੇ ਕਠੋਰ ਕਦਮ ਚੁੱਕ ਰਹੀ ਹੈ ਜਦਕਿ ਕਿਸਾਨਾਂ ਨੇ ਦੋ ਮਹੀਨਿਆਂ ਦੌਰਾਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅਮਨ ਕਾਨੂੰਨ ਵਿਵਸਥਾ ਭੰਗ ਹੋਣ ਦਾ ਇਕ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ।
ਪਾਰਟੀ ਨੇ ਕਿਹਾ ਕਿ ਇਹ ਬਹੁਤ ਹੀ ਬੇਹੂਦਾ ਵਿਚਾਰ ਹੈ ਕਿ ਸਰਕਾਰ ਨੂੰ ਅਜਿਹੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਲੋਕਾਂ ਤੋਂ ਸ਼ਾਂਤੀ ਤੇ ਸੁਰੱਖਿਆ ਨੂੰ ਖ਼ਤਰਾ ਨਜ਼ਰ ਆਉਂਦਾ ਹੈ। ਪਾਰਟੀ ਨੇ ਸਰਕਾਰ ਨੂੰ ਆਖਿਆ ਕਿ ਉਹ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਐਨ ਆਈ ਏ ਵੱਲੋਂ ਭੇਜੇ ਸਾਰੇ ਨੋਟਿਸ ਵਾਪਸ ਲਵੇ।
ਇਕ ਹੋਰ ਮਤੇ ਰਾਹੀਂ ਪਾਰਟੀ ਨੇ ਕਿਸਾਨ ਸੰਘਰਸ਼ ਦੀ ਹਰ ਤਰੀਕੇ ਮਦਦ ਜਾਰੀ ਰੱਖਣ ਤੇ ਇਸ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਜੋ ਕਿ ਪਾਰਟੀ ਦੇ ਆਦਰਸ਼ ਤੇ ਸਿਧਾਂਤਾਂ ਅਨੁਸਾਰ ਹੈ ਜਿਸ ਤਹਿਤ ਪਾਰਟੀ ਹਮੇਸ਼ਾ ਅੱਗੇ ਹੋ ਕੇ ਲੜਦੀ ਹੈ।
ਮਤੇ ਵਿਚ ਕਿਹਾ ਗਿਆ ਕਿ ਪਾਰਟੀ ਸਮਾਨਤਾ ਵਾਲੇ ਗਣਰਾਜ ਦੀ ਸਥਾਪਨਾ ਲਈ ਡਟੀ ਹੈ ਜੋ ਕਿ ਪਾਰਟੀ ਵੱਲੋਂ ਕੇਂਦਰੀ ਮੰਤਰੀ ਮੰਡਲ ਵਿਚੋਂ ਅਸਤੀਫਾ ਦੇਣ ਅਤੇ ਐਨ ਡੀ ਏ ਛੱਡ ਦੇਣ ਵੇਲੇ ਦੇ ਟੀਚੇ ਅਨੁਸਾਰ ਹੈ। ਇਹ ਉਸੇ ਆਦਰਸ਼ ਅਨੁਸਾਰ ਹੈ ਜਿਸ ਤਹਿਤ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ। ਬੈਂਸ ਨੇ ਕਿਹਾ ਕਿ ਜੇਕਰ ਸਰਕਾਰ ਲੋਕਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਅਤ ਸ਼ਾਂਤੀਮਈ ਢੰਗ ਨਾਲ ਇਕੱਤਰ ਹੋਣ ਦੇ ਲੋਕਤੰਤਰੀ ਅਧਿਕਾਰ ਤੋਂ ਵਾਂਝਾ ਕਰਦੀ ਹੈ ਤਾਂ ਅਸੀਂ ਮੂਕ ਦਰਸ਼ਕ ਬਣ ਕੇ ਨਹੀਂ ਬੈਠੇ ਰਹਿ ਸਕਦੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ