Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲ੍ਹੇ ਜਾਣਗੇ

January 18, 2021 07:28 PM

* ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ


ਚੰਡੀਗੜ, 18 ਜਨਵਰੀ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ। ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ ’ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲੇ ਜਾਣ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫਟੀ ਦੇ ਮੱਦੇਨਜ਼ਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ/ਕਾਲਜ਼ ਮੁੜ ਖੋਲਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ