Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

1984 ਦੇ ਕਤਲੇਆਮ ਕੇਸ ਵਿੱਚ 3 ਮੈਂਬਰੀ ਕਮੇਟੀ ਬਾਰੇ ਅਦਾਲਤ ਵਿੱਚ ਸੁਣਵਾਈ

December 03, 2018 09:34 PM

ਨਵੀਂ ਦਿੱਲੀ, 3 ਦਸੰਬਰ (ਪੋਸਟ ਬਿਊਰੋ)- ਸਾਲ 1984 ਸਿੱਖ ਕਤਲੇਅਮ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੇ ਮੁੱਦੇ ਬਾਰੇ ਦਿੱਲੀ ਦੀ ਇਕ ਅਦਾਲਤ ਵਿਚ ਅੱਜ ਸੁਣਵਾਈ ਹੋਈ ਤਾਂ ਅਦਾਲਤ ਨੇ ਕਿਹਾ ਕਿ ਐੱਸ ਆਈ ਟੀ ਦੀ 3 ਮੈਂਬਰੀ ਕਮੇਟੀ ਲਈ ਤੀਜੇ ਮੈਂਬਰ ਦੀ ਚੋਣ ਲਈ ਸਿਰਫ ਇਕੋ ਨਾਂ ਕਿਉਂ ਸੁਝਾਇਆ ਗਿਆ, ਬਾਕੀ ਨਾਂ ਵੀ ਹੋਣ ਅਤੇ ਉਨ੍ਹਾਂ ਵਿੱਚੋਂ ਹੀ ਇਕ ਮੈਂਬਰ ਚੁਣਿਆ ਜਾਣਾ ਹੈ।
ਵਕੀਲਾਂ ਨੇ ਕਿਹਾ ਕਿ 2 ਮੈਂਬਰਾਂ ਦੀ ਕਮੇਟੀ ਪਿਛਲੇ 10 ਮਹੀਨਿਆਂ ਤੋਂ ਕੰਮ ਕਰ ਰਹੀ ਹੈ, ਇਸ ਲਈ ਕਿਉਂ ਨਾ ਸਿਰਫ 2 ਮੈਂਬਰ ਰਹਿ ਜਾਣ। ਕੋਰਟ ਨੇ ਕਿਹਾ ਕਿ ਇਹ 3 ਜੱਜਾਂ ਦਾ ਫੈਸਲਾ ਸੀ ਕਿ 3 ਮੈਂਬਰੀ ਐੱਸ ਆਈ ਟੀ ਹੋਵੇ। ਅੱਜ ਸਿਰਫ 2 ਜੱਜ ਹਨ, ਜਦੋਂ 3 ਜੱਜਾਂ ਦੀ ਬੈਂਚ ਬੈਠੇਗੀ ਤਾਂ ਉਸ ਵਿੱਚ ਹੀ ਇਸ ਬਾਰੇ ਸੁਣਵਾਈ ਕੀਤੀ ਜਾ ਸਕੇਗੀ।
ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਪਿੱਛੋਂ 1984 ਵਿਚ ਪੂਰੇ ਦੇਸ਼ ਵਿਚ ਦੰਗੇ ਭੜਕ ਪਏ ਸਨ। ਦਿੱਲੀ ਵਿਚ ਜਿੱਥੇ ਸਭ ਤੋਂ ਵੱਧ ਸਿੱਖ ਮਾਰੇ ਗਏ ਅਤੇ ਇਸ ਦੀ ਅੱਗ ਕਾਨਪੁਰ ਤਕ ਪਹੁੰਚੀ ਸੀ। ਓਥੇ 127 ਸਿੱਖਾਂ ਦੀ ਹੱਤਿਆ ਹੋਈ ਸੀ। ਸੁਪਰੀਮ ਕੋਰਟ ਵਿੱਚ ਕਾਨਪੁਰ ਵਾਲੇ ਦੰਗਿਆਂ ਦੇ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਦੀ ਜਾਂਚ ਐੱਸ ਆਈ ਟੀ ਤੋਂ ਕਰਾਈ ਜਾ ਰਹੀ ਹੈ। ਸਬੂਤਾਂ ਦੀ ਘਾਟ ਕਾਰਨ ਅਜੇ ਵੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਾ ਸਕੀ। ਕਾਨਪੁਰ ਵਿਚ ਮਾਰੇ ਗਏ ਕਰੀਬ 127 ਸਿੱਖਾਂ ਵਿੱਚੋਂ 108 ਲੋਕਾਂ ਦੀ ਰਿਪੋਰਟ ਸੁਪਰੀਮ ਕੋਰਟ ਵਿੱਚ ਪੇਸਲ ਕੀਤੀ ਜਾ ਚੁੱਕੀ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਕੇਸ ਵਿੱਚ ਰਿਪੋਰਟ ਪੇਸ਼ ਨਹੀਂ ਕੀਤੀ। ਅੱਜ ਦੀ ਸੁਣਵਾਈ ਵਿਚ ਵੀ ਉੱਤਰ ਪ੍ਰਦੇਸ਼ ਵਲੋਂ ਬਣਾਈ ਐੱਸ ਆਈ ਟੀ ਨੇ ਕੋਈ ਰਿਪੋਰਟ ਨਹੀਂ ਦਿੱਤੀ। ਅਦਾਲਤ ਨੇ ਪਹਿਲਾਂ 3 ਮੈਂਬਰੀ ਐੱਸ ਆਈ ਟੀ ਦਾ ਮਾਮਲਾ ਅਤੇ ਕਾਨਪੁਰ ਕੇਸ ਨੂੰ ਇਕੱਠਾ ਕਰ ਦਿੱਤਾ ਸੀ। ਕਾਨਪੁਰ ਮਾਮਲੇ ਦੇ ਵਕੀਲਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਵੱਖਰਾ ਕਰ ਦਿੱਤਾ ਜਾਵੇ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਨੂੰ ਵੱਖਰਾ ਕਰ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼