Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪਾਕਿ ਵਿੱਚ ਸਿੱਖ ਟੀ ਵੀ ਐਂਕਰ ਨੂੰ ਧਮਕੀਆਂ ਦਾ ਸ਼੍ਰੋਮਣੀ ਕਮੇਟੀ ਨੇ ਨੋਟਿਸ ਲਿਆ

January 18, 2021 10:03 PM

ਲਾਹੌਰ, 18 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਸਿੱਖ ਟੀ ਵੀ ਐਂਕਰ ਹਰਮੀਤ ਸਿੰਘ ਨੂੰ ਡਰਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਕੇਸ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਸਰਕਾਰ ਉਥੇ ਵੱਸਦੇ ਘੱਟ ਗਿਣਤੀ ਸਿੱਖਾਂ ਦੇ ਜਾਨ, ਮਾਲ ਅਤੇ ਹਿੱਤਾਂ ਦੀ ਰਾਖੀ ਯਕੀਨੀ ਬਣਾਵੇ।
ਪਤਾ ਲੱਗਾ ਹੈ ਕਿ ਸਿੱਖ ਟੀ ਵੀ ਐਂਕਰ ਹਰਮੀਤ ਸਿੰਘ ਨੂੰ ਬੀਤੇ ਦਿਨ ਪਿਸ਼ਾਵਰ ਦੀ ਮਰਦਾਨ ਜੇਲ੍ਹ `ਚੋਂ ਫੋਨ ਕਰ ਕੇ ਧਮਕੀ ਦਿੱਤੀ ਗਈ ਹੈ। ਇਸ ਜੇਲ੍ਹ ਵਿੱਚ ਉਸ ਦੇ ਭਰਾ ਪਰਵਿੰਦਰ ਸਿੰਘ ਦੇ ਕਾਤਲ ਬੰਦ ਹਨ। ਹਰਮੀਤ ਸਿੰਘ ਨੇ ਇਹ ਮਾਮਲਾ ਭਾਰਤੀ ਮੀਡੀਆ ਸਾਹਮਣੇ ਵੀ ਰੱਖਿਆ ਤੇ ਦੱਸਿਆ ਕਿ ਉਹ ਮੌਜੂਦਾ ਸਥਿਤੀ ਵਿੱਚ ਬੇਵੱਸ ਮਹਿਸੂਸ ਕਰ ਰਿਹਾ ਹੈ। ਇਸ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੱਤਰ ਭੇਜਣਗੇ, ਜਿਸ ਵਿੱਚ ਘੱਟ ਗਿਣਤੀ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਨਗੇ। ਇਸ ਬਾਰੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ ਐੱਸ ਜੀ ਪੀ ਸੀ) ਦੇ ਪ੍ਰਧਾਨ ਸਤਵੰਤ ਸਿੰਘ ਨੂੰ ਵੀ ਪੱਤਰ ਭੇਜਿਆ ਜਾਵੇਗਾ। ਓਧਰ ਪੀ ਐੱਸ ਜੀ ਪੀ ਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਹੈ ਕਿ ਇਸ ਬਾਰੇ ਹਰਮੀਤ ਸਿੰਘ ਨੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ, ਜੇ ਉਹ ਮਦਦ ਮੰਗਦਾ ਹੈ ਤਾਂ ਸਿੱਖ ਜਥੇਬੰਦੀ ਉਸ ਦੀ ਹਰ ਸੰਭਵ ਮਦਦ ਕਰੇਗੀ। ਦੂਜੇ ਪਾਸੇ ਐਂਕਰ ਹਰਮੀਤ ਸਿੰਘ ਨੇ ਆਖਿਆ ਕਿ ਕੁਝ ਸੰਸਥਾਵਾਂ ਇਸ ਮਾਮਲੇ ਵਿੱਚ ਉਸ ਦੀ ਮਦਦ ਕਰਨ ਦੀ ਥਾਂ ਮੁਲਜ਼ਮਾਂ ਦੀ ਮਦਦ ਕਰ ਰਹੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ