Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ
 
ਅੰਤਰਰਾਸ਼ਟਰੀ

ਬਾਈਡੇਨ ਦੇ ਪ੍ਰਸ਼ਾਸਨ ਵਿੱਚ 20 ਭਾਰਤੀ-ਅਮਰੀਕੀ ਹੋਣਗੇ

January 18, 2021 10:07 PM

ਵਾਸ਼ਿੰਗਟਨ, 18 ਜਨਵਰੀ (ਪੋਸਟ ਬਿਊਰੋ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਆਪਣੇ ਪ੍ਰਸ਼ਾਸਨ ਵਿੱਚ ਅਹਿਮ ਅਹੁਦਿਆਂ `ਤੇ 13 ਔਰਤਾਂ ਸਮੇਤ ਘੱਟੋ-ਘੱਟ 20 ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ 20 ਭਾਰਤੀ-ਅਮਰੀਕੀਆਂ ਵਿੱਚੋਂ ਘੱਟੋ-ਘੱਟ 17 ਲੋਕ ਵ੍ਹਾਈਟ ਹਾਊਸ ਵਿੱਚ ਮਹੱਤਵਪੂਰਨ ਅਹੁਦਾ ਸੰਭਾਲਣਗੇ। ਅਮਰੀਕਾ ਦੀ ਕੁੱਲ ਆਬਾਦੀ ਦਾ ਇੱਕ ਫ਼ੀਸਦੀ ਭਾਰਤੀ-ਅਮਰੀਕੀ ਹਨ ਤੇ ਇਸ ਭਾਈਚਾਰੇ ਵਿੱਚੋਂ ਕਿਸੇ ਪ੍ਰਸ਼ਾਸਨ ਵਿੱਚ ਪਹਿਲੀ ਵਾਰੀ ਇੰਨੀ ਵੱਧ ਗਿਣਤੀ ਵਿੱਚ ਲੋਕਾਂ ਨੂੰ ਨਿਯੁਕਤ ਕੀਤਾ ਜਾਵੇਗਾ।
ਜੋਅ ਬਾਈਡੇਨ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਅਤੇ ਇਸੇ ਦਿਨ ਭਾਰਤੀ ਮੂ਼ਲ ਦੀ ਕਮਲਾ ਹੈਰਿਸ ਸਹੁੰ ਚੁਕ ਕੇ ਇਸ ਦੇਸ਼ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲੇਗੀ। ਉਹ ਅਮਰੀਕਾ ਵਿੱਚ ਭਾਰਤੀ ਮੂਲ ਦੀ ਪਹਿਲੀ ਉਪ ਰਾਸ਼ਟਰਪਤੀ ਅਤੇ ਇਹ ਅਹੁਦਾ ਸੰਭਾਲਣ ਵਾਲੀ ਪਹਿਲੀ ਅਫ਼ਰੀਕੀ-ਅਮਰੀਕੀ ਵੀ ਹੋਵੇਗੀ। ਇਹ ਪਹਿਲੀ ਵਾਰ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਿਸੇ ਰਾਸ਼ਟਰਪਤੀ ਦੇ ਪ੍ਰਸ਼ਾਸਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਭਾਰਤੀ-ਅਮਰੀਕੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਾਈਡੇਨ ਦੇ ਪ੍ਰਸ਼ਾਸਨ ਵਿੱਚ ਅਜੇ ਵੀ ਕਈ ਅਹੁਦੇ ਖ਼ਾਲੀ ਹਨ। ਨਾਮਜ਼ਦ ਕੀਤੇ ਗਏ ਲੋਕਾਂ ਦੀ ਸੂਚੀ ਵਿੱਚ ਸਭ ਤੋਂ ਉਪਰ ਨੀਰਾ ਟੰਡਨ ਤੇ ਡਾ: ਵਿਵੇਕ ਮੂਰਤੀ ਹਨ। ਬਾਈਡੇਨ ਪ੍ਰਸ਼ਾਸਨ ਵਿੱਚ ਵ੍ਹਾਈਟ ਹਾਊਸ ਦਫ਼ਤਰ ਦੇ ਪ੍ਰਬੰਧਨ ਤੇ ਬਜਟ ਦੇ ਡਾਇਰੈਕਟਰ ਦੇ ਤੌਰ `ਤੇ ਟੰਡਨ ਅਤੇ ਅਮਰੀਕੀ ਸਰਜਨ ਜਨਰਲ ਵਜੋਂ ਡਾ: ਵਿਵੇਕ ਮੂਰਤੀ ਨੂੰ ਨਾਮਜ਼ਦ ਕੀਤਾ ਗਿਆ ਹੈ।ਮਾਲਾ ਅਡਿਗਾ ਜਿਲ ਬਾਈਡੇਨ ਦੀ ਨੀਤੀ ਨਿਰਦੇਸ਼ਕ ਅਤੇ ਗਰਿਮਾ ਵਰਮਾ ਨੂੰ ਉਨ੍ਹਾਂ ਦੇ ਦਫ਼ਤਰ ਦੀ ਡਿਜ਼ੀਟਲ ਡਾਇਰੈਕਟਰ ਬਣਾਇਆ ਗਿਆ ਹੈ, ਜਦਕਿ ਸਬਰੀਨਾ ਸਿੰਘ ਨੂੰ ਉਨ੍ਹਾਂ ਦੀ ਡਿਪਟੀ ਪੈ੍ਰਸ ਮੰਤਰੀ ਲਾਇਆ ਗਿਆ ਹੈ। ਵ੍ਹਾਈਟ ਹਾਊਸ ਵਿੱਚ ਪਹਿਲੀ ਵਾਰ ਅਜਿਹੇ ਦੋ ਭਾਰਤੀ-ਅਮਰੀਕੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜੋ ਪਿੱਛੋਂ ਕਸ਼ਮੀਰ ਨਾਲ ਸਬੰਧ ਰਖਦੇ ਹਨ। ਇਨ੍ਹਾਂ ਵਿੱਚ ਆਇਸ਼ਾ ਸ਼ਾਹ ਨੂੰ ਵ੍ਹਾਈਟ ਹਾਊਸ ਦਫ਼ਤਰ ਦੀ ਡਿਜੀਟਲ ਰਣਨੀਤੀ ਦੀ ਪਾਰਟਨਰਸ਼ਿਪ ਮੈਨੇਜਰ ਤੇ ਸਮੀਰਾ ਫ਼ਾਜ਼ਲੀ ਨੂੰ ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰੀ ਆਰਥਕ ਪ੍ਰੀਸ਼ਦ ਦੀ ਡਿਪਟੀ ਡਾਇਰੈਕਟਰ ਨਾਮਜ਼ਦ ਕੀਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ