Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪਾਕਿਸਤਾਨ ਨੇ ਕੋਰੋਨਾ ਦੇ ਭਾਰਤੀ ਟੀਕੇ ਨੂੰ ਪ੍ਰਵਾਨਗੀ ਦਿੱਤੀ

January 18, 2021 10:10 PM

ਇਸਲਾਮਾਬਾਦ, 18 ਜਨਵਰੀ (ਪੋਸਟ ਬਿਊਰੋ)-ਪਾਕਿਸਤਾਨ ਨੇ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਤੋਂ ਬਚਾਅ ਲਈ ਜਿਸ ਟੀਕੇ ਨੂੰ ਸਭ ਤੋਂ ਪਹਿਲਾਂ ਪ੍ਰਵਾਨਗੀ ਦਿੱਤੀ ਹੈ, ਉਸ ਨੂੰ ਲੈਣ ਲਈ ਉਹ ਜੁਗਾੜ ਲੱਭ ਰਿਹਾ ਹੈ।
ਅਸਲ ਵਿੱਚ ਪਾਕਿਸਤਾਨ ਨੇ ਆਕਸਫੋਰਡ-ਐਸਟ੍ਰਾਜੇਨੇਕਾ ਅਤੇ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ ਤਿਆਰ ਕੀਤੇ ਕੋਵੀਸ਼ੀਲਡ ਨੂੰ ਦੇਸ਼ ਵਿੱਚ ਟੀਕਾਕਰਨ ਲਈ ਚੁਣਿਆ ਹੈ, ਪਰ ਭਾਰਤ ਵਿੱਚ ਇਸ ਦੇ ਉਤਾਪਦਨ ਕਾਰਨ ਇਮਾਰਨ ਖ਼ਾਨ ਦੀ ਸਰਕਾਰ ਦੁਬਿਧਾ ਵਿੱਚ ਫਸ ਗਈ ਹੈ। ਪ੍ਰਮੁੱਖ ਪਾਕਿਸਤਾਨੀ ਅਖ਼ਬਾਰ ‘ਡਾਨ` ਦੇ ਆਨਲਾਈਨ ਅੰਕ ਦੀ ਖਬਰ ਮੁਤਾਬਕ ਡਰੱਗ ਰੈਗੂਲੇਟਰੀ ਅਥਾਰਟੀ ਆਫ ਪਾਕਿਸਤਾਨ ਨੇ ਐਸਟ੍ਰਾਜੇਨੇਕਾ ਦੇ ਕੋਵਿਡ-19 ਨੂੰ ਐਮਰਜੈਂਸੀ ਵਰਤੋਂ ਲਈ ਪ੍ਰਵਾਨਗੀ ਦੇ ਦਿੱਤੀ ਹੈ ਤੇ ਚੀਨ ਦੀ ਸਰਕਾਰੀ ਕੰਪਨੀ ਸਿਨੋਫਾਰਮਾ ਦੇ ਟੀਕੇ ਨੂੰ ਅਗਲੇ ਦੋ ਹਫ਼ਤਿਆਂ ਵਿੱਚ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਹ ਟੀਕਾ ਪਾਕਿਸਤਾਨ ਨੂੰ ਦੁਪਾਸੜ ਸਮਝੌਤੇ ਅਧੀਨ ਮਿਲ ਸਕਦਾ ਹੈ ਕਿਉਂਕਿ ਇਸ ਦੀ ਤਿਆਰੀ ਭਾਰਤ ਵਿੱਚ ਹੋ ਰਹੀ ਹੈ। ਇਸ ਪ੍ਰਵਾਨਗੀ ਨਾਲ ਕੋਵਾਕਸ ਪ੍ਰੋਗਰਾਮ ਅਧੀਨ ਮਿਲਣ ਵਾਲੇ ਟੀਕੇ ਦਾ ਰਾਹ ਸਾਫ ਹੋ ਗਿਆ ਹੈ। ਡਬਲਿਊ ਐਚ ਓ ਦੀ ਇਸ ਕੌਮਾਂਤਰੀ ਪਹਿਲ ਅਧੀਨ ਪਾਕਿਸਤਾਨ ਨੂੰ 20 ਫ਼ੀਸਦੀ ਆਬਾਦੀ ਲਈ ਮੁਫਤ ਟੀਕਾ ਮਿਲੇਗਾ।ਡਾਨ ਨੇ ਇਮਰਾਨ ਦੇ ਵਿਸ਼ੇਸ਼ ਸਿਹਤ ਸਲਾਹਕਾਰ ਡਾ. ਫੈਜ਼ਲ ਸੁਲਤਾਨ ਦਾ ਧਿਆਨ ਜਦੋਂ ਭਾਰਤ ਨਾਲ ਵਪਾਰਕ ਪਾਬੰਦੀਆਂ ਵੱਲ ਦਿਵਾਇਆ ਤਾਂ ਉਨ੍ਹਾਂ ਕਿਹਾ ਕਿ ਜੀਵਨ ਰੱਖਿਅਕ ਦਵਾਈਆਂ ਦੀ ਇੰਪੋਰਟ ਕੀਤੀ ਜਾ ਸਕਦੀ ਹੈ। ਪਾਕਿਸਤਾਨ ਜਾਣਦਾ ਹੈ ਕਿ ਚੀਨ ਦੀ ਵੈਕਸੀਨ ਭਾਰਤੀ ਵੈਕਸੀਨ ਦੇ ਮੁਕਾਬਲੇ ਕਾਫ਼ੀ ਮਹਿੰਗੀ ਹੈ ਤੇ ਕੋਰੋਨਾ ਦੇ ਵਿਰੁੱਧ ਜੰਗ ਜਿੱਤਣ ਲਈ ਉਸ ਨੂੰ ਭਾਰਤ ਕੋਲੋਂ ਮਦਦ ਲੈਣੀ ਹੋਵੇਗੀ। ਭਾਰਤ ਵਿੱਚ ਬਣੇ ਦੋਵੇਂ ਹੀ ਟੀਕੇ ਦੁਨੀਆ ਦੇ ਦੂਜੇ ਟੀਕਿਆਂ ਨਾਲੋਂ ਸਸਤੇ ਹਨ। ਪਾਕਿਸਤਾਨ ਸਰਕਾਰ ਲਈ ਮੁਸ਼ਕਲ ਇਹ ਹੈ ਕਿ ਅੱਤਵਾਦ ਅਤੇ ਭਾਰਤ ਵਿਰੋਧਨੂੰ ਹੱਲਾਸ਼ੇਰੀ ਦੇਣ ਕਾਰਨ ਉਸ ਦੇ ਭਾਰਤ ਨਾਲ ਰਿਸ਼ਤੇ ਖ਼ਰਾਬ ਹਨ। ਇਮਰਾਨ ਦੀ ਸਰਕਾਰ ਮੋਦੀ ਦੀ ਸਰਕਾਰ ਤੋਂ ਮਦਦ ਮੰਗਣ ਲਈ ਝਿਜਕ ਰਹੀ ਹੈ। ਪਾਕਿਸਤਾਨ ਸਰਕਾਰ ਨੇ ਵਿਚਕਾਰਲਾ ਰਾਹ ਲੱਭਣ ਲਈ ਕੋਸ਼ਿਸ਼ ਕਰਦੇ ਹੋਏ ਸੂਬਾਈ ਸਰਕਾਰਾਂ ਅਤੇ ਨਿੱਜੀ ਸੈਕਟਰ ਨੂੰ ਵਿਦੇਸ਼ਾਂ ਤੋਂ ਟੀਕੇ ਖਰੀਦਣ ਦੀ ਛੋਟ ਦੇ ਦਿੱਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ