Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਸਟੈਚੂ ਆਫ ਯੂਨਿਟੀ ਨੂੰ ਅੱਠ ਸ਼ਹਿਰਾਂ ਨਾਲ ਜੋੜਦੀਆਂ ਰੇਲ ਗੱਡੀਆਂ ਨੂੰ ਮੋਦੀ ਵੱਲੋਂ ਹਰੀ ਝੰਡੀ

January 18, 2021 10:20 PM

ਅਹਿਮਦਾਬਾਦ, 18 ਜਨਵਰੀ (ਪੋਸਟ ਬਿਊਰੋ)- ਗੁਜਰਾਤ ਦੇ ਕੇਵੜੀਆ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਨਾਲ ਰੇਲ ਰਾਹੀਂ ਜੋੜਦੀਆਂ ਅੱਠ ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਾਨਾ ਕੀਤਾ ਹੈ। ਕੇਵੜੀਆ ਵਿੱਚ ਸਰਦਾਰ ਪਟੇਲ ਦਾ ਸਟੈਚੂ ਆਫ ਯੂਨਿਟੀ ਅਮਰੀਕਾ ਦੇ ਸਟੈਚੂ ਆਫ ਲਿਬਰਟੀ ਵਾਂਗ ਬਣਾਇਆ ਗਿਆ ਹੈ। ਜਿਨ੍ਹਾਂ ਅੱਠ ਸ਼ਹਿਰਾਂ ਨੂੰ ਰੇਲ ਲਿੰਕ ਜ਼ਰੀਏ ਕੇਵੜੀਆ ਨਾਲ ਜੋੜਿਆ ਗਿਆ ਹੈ, ਉਨ੍ਹਾਂ ਵਿੱਚ ਵਾਰਾਣਸੀ, ਦਾਦਰ, ਅਹਿਮਦਾਬਾਦ, ਹਜ਼ਰਤ ਨਿਜ਼ਾਮੂਦੀਨ, ਰੀਵਾ, ਚੇਨਈ ਅਤੇ ਪ੍ਰਤਾਪਨਗਰ ਸ਼ਾਮਲ ਹਨ।
ਇਨ੍ਹਾਂ ਰੇਲਗੱਡੀਆਂ ਨੂੰ ਝੰਡੀ ਵਿਖਾਉਣ ਵਾਲੇ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦੇ ਵਕਤ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2018 ਵਿੱਚ ਸਟੈਚੂ ਆਫ ਯੂਨਿਟੀ ਦੇ ਉਦਘਾਟਨ ਤੋਂ ਅੱਜ ਤੱਕ ਪੰਜਾਹ ਲੱਖ ਦੇ ਕਰੀਬ ਸੈਲਾਨੀ ਇਸ ਥਾਂ ਆ ਚੁੱਕੇ ਹਨ। ਉਨ੍ਹਾਂ ਡੈਡੀਕੇਟਿਡ ਫਰੇਟ ਕੋਰੀਡੋਰ ਪ੍ਰੋਜੈਕਟ ਦਾ ਜਿ਼ਕਰ ਕਰ ਕੇ ਦੱਸਿਆ ਕਿ ਇਹ ਪਿਛਲੇ ਸਮੇਂ ਵਿੱਚ ਸਾਡੇ ਦੇਸ਼ `ਚ ਕੰਮ ਕਰਨ-ਢੰਗ ਦੀ ਮਿਸਾਲ ਹੈ।ਮੋਦੀ ਨੇ ਇਸ ਮੌਕੇ ਤਿੰਨ ਰੇਲਵੇ ਸਟੇਸ਼ਨਾਂ ਤੇ ਦਬੋਹੀ ਤੋਂ ਕੇਵੜੀਆ ਨੂੰ ਜੋੜਦੀ ਬਰਾਡ ਗੇਜ ਲਾਈਨ ਦਾ ਲਿੰਕਵੀ ਵੀਡੀਓ ਜ਼ਰੀਏ ਚਾਲੂ ਕੀਤਾ। ਉਨ੍ਹਾ ਕਿਹਾ ਕਿ ਸੰਭਾਵੀ ਤੌਰ `ਤੇ ਇਹ ਪਹਿਲੀ ਵਾਰ ਹੋਵੇਗਾ, ਜਦੋਂ ਇੱਕੋ ਸਮੇਂ ਇੱਕੋ ਮੰਜ਼ਿਲ ਤੋਂ ਇੰਨੀਆਂ ਰੇਲਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਮੋਦੀ ਨੇ ਇੱਕ ਸਰਵੇ ਦੇ ਹਵਾਲੇ ਨਾਲ ਕਿਹਾ ਕਿ ਕੁਨੈਕਟੀਵਿਟੀ ਵਧਣ ਨਾਲ ਭਵਿੱਖ ਵਿੱਚ ਇੱਕ ਲੱਖ ਤੋਂ ਵੱਧ ਲੋਕ ਰੋਜ਼ ਕੇਵੜੀਆ ਆਉਣਗੇ ਅਤੇ ਨਵੀਂ ਰੇਲ ਕੁਨੈਕਟੀਵਿਟੀ ਨਾਲ ਸੈਲਾਨੀਆਂ ਤੋਂ ਇਲਾਵਾ ਸਥਾਨਕ ਲੋਕਾਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਪ੍ਰਧਾਨ ਮੰਤਰੀ ਨੇ ਜਿਨ੍ਹਾਂ ਅੱਠ ਰੇਲਗੱਡੀਆਂ ਨੂੰ ਹਰੀ ਝੰਡੀ ਵਿਖਾਈ, ਉਨ੍ਹਾਂ ਵਿੱਚ ਅਹਿਮਦਾਬਾਦ-ਕੇਵੜੀਆ ਜਨ ਸ਼ਤਾਬਦੀ ਐਕਸਪ੍ਰੈਸ ਸ਼ਾਮਲ ਹੈ। ਇਹ ਗੱਡੀ ਵਿਸਟਾਡੋਮ ਕੋਚ ਨਾਲ ਲੈਸ ਹੈ, ਜਿਸ ਨਾਲ ਇਸ ਵਿੱਚ ਸਫਰ ਕਰਨ ਵਾਲੇ ਮੁਸਾਫਰ ਆਪਣੀਆਂ ਸੀਟਾਂ `ਤੇ ਬੈਠੇ ਛੱਤ `ਤੇ ਲੱਗੇ ਸ਼ੀਸ਼ੇ ਰਾਹੀਂ ਬਾਹਰ ਦਾ ਨਜ਼ਾਰਾ ਵੇਖ ਸਕਣਗੇ। ਮੋਦੀ ਨੇ ਕਿਹਾ ਕਿ ਵਿਸਟਾਡੋਮ ਕੋਚਾਂ (ਡੱਬਿਆਂ) ਨਾਲ ਕੇਵੜੀਆ ਤੱਕ ਦਾ ਸਫਰ ਵਧੇਰੇ ਆਕਰਸ਼ਕ ਬਣ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ