Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਇੱਕ ਕਰੋੜ ਰੁਪਏ ਰਿਸ਼ਵਤ ਲੈਣ ਵਾਲਾ ਰੇਲਵੇ ਅਫਸਰ ਕਾਬੂ

January 18, 2021 10:23 PM

ਨਵੀਂ ਦਿੱਲੀ, 18 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਕੇਂਦਰੀ ਜਾਂਚ ਏਜੰਸੀ ਸੀ ਬੀ ਆਈ ਨੇ ਕੱਲ੍ਹ ਰੇਲਵੇ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ (ਕੰਸਟਰੱਕਸ਼ਨ) ਮਹਿੰਦਰ ਸਿੰਘ ਚੌਹਾਨ ਅਤੇ ਦੋ ਹੋਰਨਾਂ ਨੂੰ ਇੱਕ ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਚੌਹਾਨ `ਤੇ ਇੱਕ ਨਿੱਜੀ ਕੰਪਨੀ ਨੂੰ ਠੇਕਾ ਦਿਵਾਉਣ ਬਦਲੇ ਵਿੱਚ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਸ ਦੇ ਨਾਲ ਸੀ ਬੀ ਆਈ ਨੇ ਪੰਜ ਰਾਜਾਂ ਵਿੱਚ 21 ਥਾਂਵਾਂ ਉੱਤੇ ਛਾਪੇਮਾਰੀ ਕੀਤੀ ਹੈ।
ਇਸ ਬਾਰੇ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਰੇਲਵੇ ਇੰਜੀਨੀਅਰਿੰਗ ਸਰਵਿਸ (ਆਈ ਆਰ ਈ ਐਸ) ਦੇ 1985 ਬੈਚ ਦੇ ਅਧਿਕਾਰੀ ਮਹਿੰਦਰ ਸਿੰਘ ਚੌਹਾਨ ਨੂੰ ਗੁਹਾਟੀ ਦੇ ਮਾਲੀਗਾਉਂ ਵਿੱਚ ਗ੍ਰਿਫਤਾਰ ਕੀਤਾ ਗਿਆ ਤੇ ਦੋ ਹੋਰਨਾਂ ਭੁਪਿੰਦਰ ਰਾਵਤ ਅਤੇ ਇੰਦਰ ਸਿੰਘ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਗਿਆ, ਜਿੱਥੇ ਚੌਹਾਨ ਦੇ ਕਹਿਣ ਉੱਤੇ ਰਿਸ਼ਵਤ ਲਈ ਗਈ ਸੀ। ਭੁਪਿੰਦਰ ਰਿਸ਼ਵਤ ਕਾਂਡ ਵਾਲੀ ਕੰਪਨੀ ਏ ਬੀ ਸੀ ਆਈ ਇਨਫਰਾਸਟ੍ਰਕਚਰਸ ਪ੍ਰਾਈਵੇਟ ਲਿਮਟਿਡ ਦਾ ਕਰਮਚਾਰੀ ਹੈ। ਦੱਸਿਆ ਗਿਆ ਹੈ ਕਿ ਚੌਹਾਨ ਨੇ ਨਾਰਥ-ਈਸਟਰਨ ਫਰੰਟੀਅਰ ਰੇਲਵੇ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਠੇਕਾ ਦਿਵਾਉਣ ਲਈ ਏ ਬੀ ਸੀ ਆਈ ਇਨਫਰਾਸਟ੍ਰਕਚਰਸ ਪ੍ਰਾਈਵੇਟ ਲਿਮਟਿਡ ਤੋਂ ਰਿਸ਼ਵਤ ਮੰਗੀ ਸੀ। ਉਸ ਨੇ ਰਿਸ਼ਵਤ ਦੀ ਰਕਮ ਦੇਹਰਾਦੂਨ ਵਿਚਲੇ ਆਪਣੇ ਘਰ ਦੇਣ ਨੂੰ ਕਿਹਾ ਸੀ।
ਸੀ ਬੀ ਆਈ ਨੇ ਇਸ ਦੇ ਨਾਲ 2.14 ਕਰੋੜ ਰੁਪਏ ਦੀ ਰਕਮ ਵੀ ਜ਼ਬਤ ਕੀਤੀ ਹੈ। ਇਨ੍ਹਾਂ ਵਿੱਚ ਇੱਕ ਕਰੋੜ 54 ਲੱਖ ਰੁਪਏ ਦੇਹਰਾਦੂਨ ਤੋਂ ਛਾਪੇ ਵਿੱਚ ਬਰਾਮਦ ਕੀਤੇ ਗਏ। ਰਿਸ਼ਵਤ ਵਜੋਂ ਪਹਿਲਾਂ ਮਿਲੇ 60 ਲੱਖ ਰੁਪਏ ਵੀ ਜਾਂਚ ਏਜੰਸੀ ਨੇ ਜ਼ਬਤ ਕੀਤੇ ਹਨ। ਜਾਂਚ ਏਜੰਸੀ ਨੇ ਚੌਹਾਨ ਨੂੰ ਗ੍ਰਿਫਤਾਰ ਕਰਨ ਦੇ ਇਲਾਵਾ ਦੋ ਰੇਲਵੇ ਅਧਿਕਾਰੀਆਂ ਹੇਮਚੰਦ ਬੋਰਾ ਅਤੇ ਲਕਸ਼ਮੀਕਾਂਤ ਵਰਮਾ ਦੇ ਖਿਲਾਫ ਕੇਸ ਦਰਜ ਕੀਤਾ ਅਤੇ ਏ ਬੀ ਸੀ ਆਈ ਇਨਫਰਾਸਟ੍ਰਕਚਰਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਪਵਨ ਬੈਦ ਦੇ ਖਿਲਾਫ ਵੀ ਕੇਸ ਦਰਜ ਕੀਤਾ ਹੈ। ਸੀ ਬੀ ਆਈ ਦਾ ਕਹਿਣਾ ਹੈ ਕਿ ਬੈਦ ਨਾਰਥ-ਈਸਟ ਫਰੰਟੀਅਰ ਖੇਤਰ ਦੇ ਕਈ ਪ੍ਰੋਜੈਕਟਾਂ ਦੇ ਸਿਲਸਿਲੇ ਵਿੱਚ ਚੌਹਾਨ ਦੇ ਸੰਪਰਕ ਵਿੱਚ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ