Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਭਾਰਤੀ ਅਰਥਚਾਰੇ ਵਿੱਚ 25 ਫ਼ੀਸਦੀ ਗਿਰਾਵਟ ਆਉਣ ਦਾ ਡਰ

January 18, 2021 10:24 PM

ਨਵੀਂ ਦਿੱਲੀ, 18 ਜਨਵਰੀ (ਪੋਸਟ ਬਿਊਰੋ)- ਪ੍ਰਸਿੱਧ ਅਰਥਸ਼ਾਸਤਰੀ ਅਰੁਣ ਕੁਮਾਰ ਨੇ ਕਿਹਾ ਹੈ ਕਿਭਾਰਤ ਸਰਕਾਰ ਦੇ ਦਾਅਵੇ ਦੇ ਉਲਟ ਅਰਥਚਾਰੇ ਵਿੱਚ ਜ਼ਿਆਦਾ ਤੇਜ਼ੀ ਨਾਲ ਸੁਧਾਰ ਨਹੀਂ ਆ ਰਿਹਾ। ਕੁਮਾਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਵਿੱਚ ਅਰਥਚਾਰੇ `ਚ 25 ਫ਼ੀਸਦੀ ਦੀ ਗਿਰਾਵਟ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਰਥਕ ਵਾਧੇ `ਚ ਉਨੀ ਤੇਜ਼ੀ ਨਾਲ ਸੁਧਾਰ ਨਹੀਂ ਆ ਰਿਹਾ, ਜਿਵੇਂ ਸਰਕਾਰ ਦਿਖਾ ਰਹੀ ਹੈ। ਗੈਰ ਜਥੇਬੰਦ ਖੇਤਰ ਦੀ ਸਥਿਤੀ `ਚ ਸੁਧਾਰ ਨਹੀਂ ਹੋਇਆ ਅਤੇ ਸੇਵਾ ਖੇਤਰ ਦੇ ਕੁਝ ਅਹਿਮ ਹਿੱਸੇ ਵੀ ਉਭਰ ਨਹੀਂ ਸਕੇ ਹਨ।
ਅਰੁਣ ਕੁਮਾਰ ਨੇ ਕਿਹਾ ਕਿ ਮੇਰੇ ਵਿਸ਼ਲੇਸ਼ਣ ਮੁਤਾਬਕ ਮੌਜੂਦਾ ਵਿੱਤੀ ਸਾਲ 2020-21 `ਚ ਭਾਰਤੀ ਅਰਥਚਾਰੇ ਵਿੱਚ 25 ਫ਼ੀਸਦੀ ਦੀ ਗਿਰਾਵਟ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਕੁੱਲ ਘਰੇਲੂ ਉਤਪਾਦ (ਜੀ ਡੀ ਪੀ) ਵਿੱਚ ਵੱਡੀ ਗਿਰਾਵਟ ਨਾਲ ਬਜਟ ਅੰਦਾਜ਼ਾ ਪੂਰੀ ਤਰ੍ਹਾਂ ਘੇਰੇ ਤੋਂ ਨਿਕਲ ਗਿਆ ਤੇ ਬਜਟ ਨੂੰ ਦਰੁਸਤ ਕਰਨ ਦੀ ਲੋੜ ਹੈ। ਅਪ੍ਰੈਲ-ਮਈ ਵਿੱਚ ਤਾਲਾਬੰਦੀ ਦੌਰਾਨ ਸਿਰਫ਼ ਜ਼ਰੂਰੀ ਵਸਤਾਂ ਦਾ ਉਤਪਾਦਨ ਹੋਇਆ ਅਤੇ ਖੇਤੀਬਾੜੀ ਖੇਤਰ ਵਿੱਚ ਵੀ ਵਾਧਾ ਨਹੀਂ ਹੋਇਆ। ਭਾਰਤੀ ਰਿਜ਼ਰਵ ਬੈਂਕ ਦਾ ਅੰਦਾਜ਼ਾ ਹੈ ਕਿ ਮੌਜੂਦਾ ਸਾਲ `ਚ ਭਾਰਤੀ ਅਰਥਚਾਰੇ ਵਿੱਚ 7.5 ਫ਼ੀਸਦੀ ਦੀ ਗਿਰਾਵਟ ਆਵੇਗੀ। ਨੈਸ਼ਨਲ ਸਟੈਟਿਕਸ ਆਫ਼ਿਸ ਨੇ ਅਰਥਚਾਰੇ ਵਿੱਚ 7.7 ਫ਼ੀਸਦੀ ਗਿਰਾਵਟ ਦਾ ਅੰਦਾਜ਼ਾ ਲਾਇਆ ਹੈ।ਜਵਾਹਰ ਲਾਲ ਨਹਿਰੂ ਯੂਨੀਵਰਸਿਟੀ `ਚ ਅਰਥਸ਼ਾਸਤਰ ਦੇ ਸਾਬਕਾ ਪ੍ਰੋਫ਼ੈਸਰ ਅਰੁਣ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਅਪ੍ਰੈਲ-ਜੂਨ ਅਤੇ ਜੁਲਾਈ-ਸਤੰਬਰ ਦੀਆਂ ਤਿਮਾਹੀਆਂ ਲਈ ਜੋ ਜੀ ਡੀ ਪੀ ਦਸਤਾਵੇਜ਼ ਦਿੱਤੇ ਹਨ, ਉਨ੍ਹਾਂ `ਚ ਕਿਹਾ ਗਿਆ ਹੈ ਕਿ ਇਨ੍ਹਾਂ ਅੰਕੜਿਆਂ ਤੋਂ ਬਾਅਦ ਸੋਧ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਘਾਟਾ ਪਿਛਲੇ ਸਾਲ ਤੋਂ ਵੱਧ ਰਹੇਗਾ। ਰਾਜਾਂ ਦਾ ਵਿੱਤੀ ਘਾਟਾ ਵੀ ਉਚੇ ਪੱਧਰ `ਤੇ ਰਹੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਯਮੁਨਾ ਨਦੀ `ਚੋਂ ਮਿਲੀ ਲਾਸ਼ ਰਾਸ਼ਟਰਪਤੀ ਨੇ ਚਾਰ ਉੱਘੀਆਂ ਸ਼ਖਸੀਅਤਾਂ ਨੂੰ ਰਾਜ ਸਭਾ ਲਈ ਕੀਤਾ ਨਾਮਜ਼ਦ ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ