Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਦਿੱਲੀ ਹਾਈ ਕੋਰਟ ਦਾ ਫੈਸਲਾ: ਸੜਕ ਹਾਦਸੇ `ਚ ਔਲਾਦ ਦੀ ਮੌਤ ਉਤੇ ਮਾਤਾ-ਪਿਤਾ ਨੂੰ ਮੁਆਵਜ਼ੇ ਦਾ ਹੱਕ ਹੈ

January 18, 2021 10:31 PM

ਨਵੀਂ ਦਿੱਲੀ, 18 ਜਨਵਰੀ (ਪੋਸਟ ਬਿਊਰੋ)- ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਮਾਂ-ਬਾਪ ਜ਼ਿੰਦਗੀ ਦੇ ਕਿਸੇ ਨਾ ਕਿਸੇ ਪੜਾਅ`ਤੇ ਆਪਣੇ ਬੱਚਿਆਂ `ਤੇ ਨਿਰਭਰ ਹੁੰਦੇ ਹਨ। ਸੜਕ ਹਾਦਸੇ `ਚ ਆਪਣੀ ਔਲਾਦ ਨੂੰ ਗਵਾਉਣ ਵਾਲੇ ਮਾਪਿਆਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰਨਾ ਨਿਆਂ ਦੇ ਵਿਰੁੱਧ ਹੋਵੇਗਾ।
ਜਸਟਿਸ ਜੇ ਆਰ ਮਿਰਧਾ ਨੇ ਕਿਹਾ ਕਿ ਮਾਂ-ਬਾਪ ਬੱਚਿਆਂ ਦੇ ਹਾਦਸੇ ਦਾ ਸ਼ਿਕਾਰ ਹੋਣ ਸਮੇਂ ਉਨ੍ਹਾਂ `ਤੇ ਨਿਰਭਰ ਨਾ ਵੀ ਹੋਣ ਤਾਂ ਵੀ ਉਹ ਬਾਅਦ ਵਿੱਚ ਕਦੇ ਨਾ ਕਦੇ ਆਪਣੀ ਔਲਾਦ `ਤੇ ਆਰਥਿਕ ਤੇ ਭਾਵਨਾਤਮਕ ਪੱਖੋਂ ਯਕੀਨੀ ਤੌਰ `ਤੇ ਨਿਰਭਰ ਹੋਣਗੇ। ਜਿਸ ਤਰ੍ਹਾਂ ਕਦੇ ਬੱਚੇ ਆਪਣੇ ਜੀਵਨ `ਚ ਮੁੱਢਲੇ ਸਮੇਂ ਦੌਰਾਨ ਆਪਣੇ ਮਾਤਾ-ਪਿਤਾ `ਤੇ ਨਿਰਭਰ ਹੁੰਦੇ ਹਨ, ਉਹੋ ਜਿਹੀ ਉਲਟ ਸਥਿਤੀ ਬਣਨ `ਤੇ ਮਾਤਾ-ਪਿਤਾ ਨੂੰ ਬੱਚਿਆਂ `ਤੇ ਨਿਰਭਰ ਹੋਣਾ ਪੈ ਜਾਂਦਾ ਹੈ।ਹਾਈ ਕੋਰਟ ਨੇ 2008 `ਚ ਇੱਕ ਸੜਕ ਹਾਦਸੇ ਦੌਰਾਨ ਆਪਣੇ 23 ਸਾਲ ਦੇ ਬੇਟੇ ਨੂੰ ਗਵਾਉਣ ਵਾਲੀ ਔਰਤ ਨੂੰ ਮੁਆਵਜ਼ਾ ਦੇਣ ਦਾ ਹੁਕਮ ਦਿੰਦੇ ਹੋਏ ਉਕਤ ਟਿੱਪਣੀ ਕੀਤੀ ਅਤੇ ਮੁਆਵਜ਼ੇ ਦੀ ਰਕਮ 2.42 ਲੱਖ ਤੋਂ ਵਧਾ ਕੇ 6.80 ਲੱਖ ਰੁਪਏ ਕਰ ਦਿੱਤੀ। ਮੋਟਰ ਦੁਰਘਟਨਾ ਬਾਰੇ ਟ੍ਰਿਬਿਊਨਲ ਨੇ ਕਿਹਾ ਸੀ ਕਿ ਟੱਕਰ ਮਾਰਨ ਨਾਲਹਾਦਸਾ ਵਾਪਰਿਆ ਸੀ, ਪਰ ਮ੍ਰਿਤਕ ਦੇ ਮਾਤਾ-ਪਿਤਾ ਨੂੰ ਸਹਾਰਾ ਨਾ ਰਹਿਣ ਕਾਰਨ ਮੁਆਵਜ਼ਾ ਲੈਣ ਦਾ ਹੱਕ ਨਹੀਂ ਹੈ, ਸਿਰਫ਼ ਜਾਇਦਾਦ ਦੇ ਨੁਕਸਾਨ ਕਾਰਨ ਨੁਕਸਾਨਪੂਰਤੀ ਹਾਸਲ ਕਰਨ ਦਾ ਅਧਿਕਾਰ ਹੈ। ਟ੍ਰਿਬਿਊਨਲ ਨੇ ਇਹ ਵੀ ਕਿਹਾ ਸੀ ਕਿ ਮ੍ਰਿਤਕ ਦੇ ਪਿਤਾ ਦਿੱਲੀ ਪੁਲਸ `ਚ ਸਬ ਇੰਸਪੈਕਟਰ ਸਨ ਅਤੇਮ੍ਰਿਤਕ ਦੀ ਮਾਂ ਨੂੰ ਵੀ ਆਪਣੇ ਪੁੱਤਰ `ਤੇ ਨਿਰਭਰ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਸ ਦੇ ਪਤੀ ਦਿੱਲੀ ਪੁਲਸ ਵਿੱਚ ਸੇਵਾ ਕਰਦੇ ਸਨ। ਹਾਈ ਕੋਰਟ ਨੇ ਕਿਹਾ ਹੈ ਕਿ ਮ੍ਰਿਤਕ ਦੇ ਮਾਂ-ਬਾਪ ਨੂੰ ਕਾਨੂੰਨ `ਚ ਆਪਣੇ ਬੱਚਿਆਂ `ਤੇ ਨਿਰਭਰ ਮੰਨਿਆ ਜਾਂਦਾ ਹੈ ਕਿਉਂੁਕਿ ਬੱਚਿਆਂ ਦੀ ਆਪਣੇ ਮਾਤਾ-ਪਿਤਾ ਦੀ ਬਜ਼ੁਰਗ ਹਾਲਤ `ਚ ਸਹਾਰਾ ਦੇਣ ਦੀ ਪ੍ਰਤੀਬੱਧਤਾ ਹੁੰਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ