Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਗੁਜਰਾਤ ਦੰਗਾ ਕੇਸ ਦੀ ਸੁਣਵਾਈ ਟਲੀ, ਪਰ ਅਜੇ ਨਰਿੰਦਰ ਮੋਦੀ ਦੀ ਖ਼ਲਾਸੀ ਨਹੀਂ ਹੋਈ

December 03, 2018 09:36 PM

ਨਵੀਂ ਦਿੱਲੀ, 3 ਦਸੰਬਰ (ਪੋਸਟ ਬਿਊਰੋ)- ਸਾਲ 2002 ਦੇ ਗੁਜਰਾਤ ਦੰਗਿਆਂ ਦੌਰਾਨ ਰਾਜ ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦਿੱਤੇ ਜਾਣ ਖਿਲਾਫ ਦਾਇਰ ਪਟੀਸ਼ਨ `ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਟਲ ਗਈ ਹੈ। ਇਸ ਦੀ ਅਗਲੀ ਸੁਣਵਾਈ ਜਨਵਰੀ ਦੇ ਤੀਜੇ ਹਫਤੇ ਹੋਵੇਗੀ। ਇਹ ਪਟੀਸ਼ਨ ਸਾਬਕਾ ਕਾਂਗਰਸ ਪਾਰਲੀਮੈਂਟ ਮੈਂਬਰ ਅਹਿਸਾਨ ਜਾਫਰੀ ਦੀ ਪਤਨੀ ਜ਼ਕੀਆ ਜਾਫਰੀ ਨੇ ਦਾਇਰ ਕੀਤੀ ਹੋਈ ਹੈ।
ਜਸਟਿਸ ਏ ਐੱਮ ਖਾਨਵਿਲਕਰ ਅਤੇ ਜਸਟਿਸ ਹੇਮੇਂਤ ਗੁੱਪਤਾ ਦੀ ਬੈਂਚ ਨੇ ਇਸ ਕੇਸ ਦੀ ਸੁਣਵਾਈ ਜਨਵਰੀ ਦੇ ਤੀਜੇ ਹਫਤੇ ਵਿੱਚ ਕਰਨ ਦਾ ਐਲਾਨ ਕੀਤਾ ਹੈ। ਵਰਨਣ ਯੋਗ ਹੈ ਕਿ ਪਿਛਲੇ ਸਾਲ ਹਾਈ ਕੋਰਟ ਨੇ ਹੇਠਲੀ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 59 ਹੋਰਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਫੈਸਲੇ ਨੂੰ ਕਾਇਮ ਰੱਖਦੇ ਹੋਏ 2002 ਦੇ ਗੁਲਬਰਗ ਸੋਸਾਇਟੀ ਕਤਲੇਆਮ ਕੇਸ ਵਿੱਚ ਜ਼ਕੀਆ ਜਾਫਰੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਜ਼ਕੀਆ ਜਾਫਰੀ ਦੀ ਪਟੀਸ਼ਨ ਨੂੰ ਦਸੰਬਰ 2013 ਵਿੱਚ ਮੈਟ੍ਰੋਪਾਲਿਟਨ ਮਜਿਸਟ੍ਰੇਟ ਦੀ ਕੋਰਟ ਅਤੇ 2017 ਵਿੱਚ ਗੁਜਰਾਤ ਹਾਈ ਕੋਰਟ ਨੇ ਠੁਕਰਾ ਦਿੱਤਾ ਸੀ। ਸੁਪਰੀਮ ਕੋਰਟ ਨੇ ਜ਼ਕੀਆ ਦੀ ਪਟੀਸ਼ਨ 13 ਨਵੰਬਰ ਨੂੰ ਮਨਜ਼ੂਰ ਕਰ ਲਈ ਸੀ। ਸੁਣਵਾਈ 19 ਨਵੰਬਰ ਨੂੰ ਤੈਅ ਹੋਈ ਅਤੇ 19 ਨਵੰਬਰ ਨੂੰ ਸਮੇਂ ਦੀ ਕਮੀ ਕਾਰਨ ਇਸ ਨੂੰ 26 ਨਵੰਬਰ ਤਕ ਟਾਲਿਆ ਗਿਆ। ਬਾਅਦ ਵਿੱਚ ਕੋਰਟ ਨੇ ਕਿਹਾ ਕਿ ਇਸ ਦੀ ਲਿਸਟਿੰਗ ਗਲਤ ਹੋਈ ਹੈ, ਇਸ `ਤੇ 3 ਦਸੰਬਰ ਨੂੰ ਸੁਣਵਾਈ ਹੋਵੇਗੀ।
ਵਰਨਣ ਯੋਗ ਹੈ ਕਿ 27 ਫਰਵਰੀ 2002 ਨੂੰ ਗੋਧਰਾ ਵਿੱਚ ਸਾਬਰਮਤੀ ਟਰੇਨ ਦੇ ਕੋਚ ਨੂੰ ਅੱਗ ਲਾ ਦਿੱਤੀ ਗਈ ਤਾਂ ਇਸ ਵਿੱਚ 59 ਲੋਕਾਂ ਦੀ ਮੌਤ ਹੋ ਗਈ ਸੀ। ਮਾਰੇ ਗਏ ਜ਼ਿਆਦਾ ਲੋਕ ਅਯੁੱਧਿਆ ਤੋਂ ਮੁੜੇ ਕਾਰ ਸੇਵਕ ਸਨ। ਇਸ ਘਟਨਾ ਪਿੱਛੋਂ ਗੁਜਰਾਤ ਵਿੱਚ ਦੰਗੇ ਭੜਕ ਪਏ ਤੇ ਇਸ ਵਿੱਚ ਕਰੀਬ 1000 ਲੋਕਾਂ ਦੇ ਕਤਲ ਹੋਏ ਸਨ। ਗੋਧਰਾ ਕਾਂਡ ਦੇ ਅਗਲੇ ਦਿਨ 28 ਫਰਵਰੀ 2002 ਨੂੰ ਅਹਿਮਦਾਬਾਦ ਦੀ ਗੁਲਬਰਗ ਸੋਸਾਇਟੀ ਵਿੱਚ ਦੰਗਾਈਆਂ ਨੇ ਕਾਂਗਰਸ ਐਮ ਪੀ ਅਹਿਸਾਨ ਜਾਫਰੀ ਸਮੇਤ 69 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਦੇ ਬਾਅਦ ਸੋਸਾਇਟੀ ਤੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ ਅਤੇ ਉਹ ਮਾਮਲਾ ਅਜੇ ਤੱਕ ਚੱਲ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ