Welcome to Canadian Punjabi Post
Follow us on

02

July 2025
 
ਪੰਜਾਬ

ਹੇਮਾ ਮਾਲਿਨੀ ਨੂੰ ਕਿਸਾਨਾਂ ਨੇ ਕਿਹਾ : ਸਾਨੂੰ ਮੋਦੀ ਦੇ ਖੇਤੀਬਾੜੀ ਕਾਨੂੰਨਾਂ ਬਾਰੇ ਸਮਝਾ ਜਾਓ ਹੇਮਾ ਜੀ

January 18, 2021 10:33 PM

* ਹਵਾਈ ਟਿਕਟ ਤੇ ਪੰਜ ਤਾਰਾ ਹੋਟਲ `ਚ ਰਿਹਾਇਸ਼ ਦੀ ਪੇਸ਼ਕਸ਼


ਹੁਸਿ਼ਆਰਪੁਰ, 18 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਕਿਸਾਨਾਂ ਦੇ ਇਕ ਗਰੁੱਪ ਨੇ ਕਿਹਾ ਹੈ ਕਿ ਪਾਰਲੀਮੈਂਟ ਮੈਂਬਰ ਹੇਮਾ ਮਾਲਿਨੀ ਪੰਜਾਬ ਵਿੱਚ ਆ ਕੇ ਨਰਿੰਦਰ ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਬਾਰੇ ਉਨ੍ਹਾਂ ਨੂੰ ਸਮਝਾ ਦੇਣ। ਇਸ ਦੌਰੇ ਲਈ ਇਨ੍ਹਾਂ ਕਿਸਾਨਾਂ ਨੇ ਪਾਰਲੀਮੈਂਟ ਮੈਂਬਰ ਹੇਮਾ ਮਾਲਿਨੀ ਨੂੰ ਹਵਾਈ ਟਿਕਟ ਅਤੇ ਰਹਿਣ ਲਈ ਪੰਜ ਤਾਰਾ ਹੋਟਲ ਵਿੱਚ ਰਿਹਾਇਸ਼ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ।
ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਤੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕੱਲ੍ਹ ਮਥੁਰਾ ਹਲਕੇ ਦੀ ਪਾਰਲੀਮੈਂਟ ਮੈਂਬਰ ਭਾਜਪਾ ਆਗੂ ਅਤੇ ਬਾਲੀਵੁੱਡ ਐਕਟਰੈੱਸ ਹੇਮਾ ਮਾਲਿਨੀ ਨੂੰ ਉਨ੍ਹਾਂ ਦੇ ਦਿੱਲੀ ਵਾਲੇ ਸਰਕਾਰੀ ਐਡਰੈੱਸ ਉੱਤੇ ਪੱਤਰ ਭੇਜ ਕੇ ਲਿਖਿਆ ਹੈ, ‘ਕਿਸਾਨਾਂ ਦੀਆਂ ਮੰਗਾਂ ਅਤੇ ਲੋੜਾਂ ਬਾਰੇ ਤੁਸੀਂ ਪੰਜਾਬ ਆ ਕੇ ਕਿਸਾਨਾਂ ਨੂੰ ਸਮਝਾਉਣ ਦਾ ਯਤਨ ਕਰੋ। ਤੁਹਾਡੇ ਆਉਣ-ਜਾਣ ਦੀ ਹਵਾਈ ਟਿਕਟ ਤੇ ਤੁਹਾਡੇ ਆਲੀਸ਼ਾਨ ਜੀਵਨ ਦੇ ਮੁਤਾਬਕ ਪੰਜ ਤਾਰਾ ਹੋਟਲ ਵਿੱਚ ਇੱਕ ਹਫਤਾ ਰੁਕਣ ਦਾ ਪ੍ਰਬੰਧ ਕਰ ਕੇ ਦਿੱਤਾ ਜਾਵੇਗਾ।’ ਇਸ ਜਥੇਬੰਦੀ ਦੇ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਪਾਰਲੀਮੈਂਟ ਮੈਂਬਰ ਹੇਮਾਮਾਲਿਨੀ ਦੇ ਪੰਜਾਬ ਆਉਣ ਦਾ ਸਾਰਾ ਖਰਚਾ ਪਿੰਡਾਂ ਦੇ ਕਿਸਾਨ ਅਤੇ ਮਜ਼ਦੂਰ ਆਪਣੀ ਹੱਡਭੰਨਵੀਂ ਮਿਹਨਤ ਨਾਲ ਕੀਤੀ ਕਮਾਈ ਵਿੱਚੋਂ ਚੁੱਕਣਗੇ। ਪੱਤਰ ਵਿੱਚ ਲਿਖਿਆ ਹੈ, ‘ਇਹ ਲੋਕ ਮਿੱਟੀ ਨਾਲ ਮਿੱਟੀ ਹੋ ਕੇ ਅੰਨ ਉਗਾਉਂਦੇ ਹਨ ਤੇ ਤੁਹਾਡੇ ਵਰਗੇ ਲੋਕ ਉਸ ਨੂੰ ਸੋਨੇ ਦੀਆਂ ਥਾਲੀਆਂ ਵਿੱਚ ਪਾ ਕੇ ਖਾਂਦੇ ਹਨ। ਇਸ ਦੇ ਬਾਵਜੂਦ 72 ਸਾਲਾਂ ਬਾਅਦ ਵੀ ਕਿਸਾਨਾਂ ਨੂੰ ਉਨ੍ਹਾਂ ਦੇ ਉਗਾਏ ਅਨਾਜ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਪੰਜਾਬ ਦੇ ਲੋਕਾਂ ਦੀ ਸਮਝ ਮੁਤਾਬਕ ਕੇਂਦਰ ਦੀ ਮੋਦੀ ਸਰਕਾਰ ਜਿਹੜੇ ਤਿੰਨ ਨਵੇਂ ਖੇਤੀ ਕਾਨੂੰਨ ਲੈਕੇ ਆਈ ਹੈ, ਉਨ੍ਹਾਂ ਨਾਲ ਕਿਸਾਨ ਹੀ ਨਹੀਂ, ਸਗੋਂ ਮਜ਼ਦੂਰ ਅਤੇ ਹੋਰ ਹਰ ਵਰਗ ਵੀ ਪ੍ਰਭਾਵਤ ਹੋਵੇਗਾ। ਖੇਤੀ ਕਾਨੂੰਨ ਲਾਗੂ ਹੋਣ ਪਿੱਛੋਂ ਪੰਜਾਬ ਫਿਰ ਪੰਜਾਬ ਨਹੀਂ ਰਹੇਗਾ। ਖੇਤੀ ਕਾਨੂੰਨਾਂ ਦੀ ਆੜ ਵਿੱਚ ਪੰਜਾਬ, ਪੰਜਾਬੀ ਤੇ ਪੰਜਾਬੀਆਂ ਨੂੰ ਤਬਾਹ ਕਰਨ ਦੀ ਜਿਹੜੀ ਇਬਾਰਤ ਮੋਦੀ ਸਰਕਾਰ ਨੇ ਲਿਖ ਦਿੱਤੀ ਹੈ, ਇਹ ਇਬਾਰਤ ਪੰਜਾਬ ਦੇ ਬੱਚੇ-ਬੱਚੇ ਨੂੰ ਸਮਝ ਆ ਗਈ ਹੈ, ਪਰ ਜੇ ਤੁਹਾਡੇ ਕੋਲ ਇਸ ਬਾਰੇ ਨਜ਼ਰੀਆ ਵੱਖਰਾ ਹੈ ਤਾਂ ਸਾਰੇ ਪੰਜਾਬੀਆਂ ਵੱਲੋਂ ਤੁਹਾਨੂੰ ਇਹ ਅਪੀਲ ਹੈ ਕਿ ਪੰਜਾਬ ਆ ਕੇ ਸਾਰਿਆਂ ਨੂੰ ਸਮਝਾ ਕੇ ਜਾਓ, ਤਾਂ ਜੋ ਦਿੱਲੀ ਦੀਆਂ ਬਰੂਹਾਂ ਉਤੇ ਬੈਠੇ ਲੋਕ ਅਜਾਈਂ ਜਾਨਾਂ ਨਾ ਗਵਾਉਣ।’ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਭਾਜਪਾ ਨੇ ਬਾਲੀਵੁੱਡ ਅਦਾਕਾਰ ਧਰਮਿੰਦਰ ਸਮੇਤ ਪਰਵਾਰ ਦੇ ਤਿੰਨ ਮੈਂਬਰਾਂ ਨੂੰ ਪਾਰਲੀਮੈਂਟ ਮੈਂਬਰ ਤਾਂ ਬਣਾ ਦਿੱਤਾ, ਪਰ ਕੋਈ ਵੀ ਪੰਜਾਬ ਨਾਲ ਖੜਾ ਨਹੀਂ ਹੋ ਰਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ