Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਹਿੰਦੀ ਸਿਨੇਮਾ ਦੀ ਸਭ ਤੋਂ ਮਹਿੰਗੀ ਫਿਲਮ ਹੋਵੇਗੀ ‘ਫਾਈਟਰ’

January 18, 2021 10:47 PM

ਸਾਲ 2019 ਦੀ ਸਭ ਤੋਂ ਵੱਡੀ ਬਲਾਕ ਬਸਟਰ ਫਿਲਮ ‘ਵਾਰ’ ਦੇਣ ਵਾਲੇ ਰਿਤਿਕ ਰੋਸ਼ਨ ਨੇ ਫਾਈਨਲੀ ਆਪਣੀ ਇੱਕ ਹੋਰ ਐਕਸ਼ਨ ਡਰਾਮਾ ਫਿਲਮ ‘ਫਾਈਟਰ’ ਦੀ ਆਫੀਸ਼ੀਅਲ ਅਨਾਊਂਸਮੈਂਟ ਹਾਲ ਹੀ ਵਿੱਚ ਕੀਤੀ ਹੈ। ਇਸ ਵਿੱਚ ਪਹਿਲੀ ਵਾਰ ਉਹ ਦੀਪਿਕਾ ਪਾਦੁਕੋਣ ਨਾਲ ਆਉਣਗੇ। ਫਿਲਮ ਨਿਰਦੇਸ਼ਨ ਸਿਧਾਰਥ ਆਨੰਦ ਕਰਨਗੇ। ਦੱਸਿਆ ਗਿਆ ਹੈ ਕਿ ‘ਫਾਈਟਰ’ ਇੱਕ ਏਰੀਅਲ ਐਕਸ਼ਨ ਡਰਾਮਾ ਹੋਵੇਗੀ, ਇਸ ਲਈ ਇਸ ਦਾ ਬਜਟ ਕਾਫੀ ਹੈਵੀ ਹੋਵੇਗਾ।
ਸੂਤਰਾਂ ਮੁਤਾਬਕ ਫਿਲਮ ਦਾ ਤਕਰੀਬਨ ਬਜਟ 250 ਕਰੋੜ ਹੋਵੇਗਾ। ਇਹ ਬਾਲੀਵੁੱਡ ਦੀਆਂ ਸਭ ਤੋਂ ਵੱਡੀਆਂ ਐਕਸ਼ਨ ਫਿਲਮਾਂ ਵਿੱਚੋਂ ਇੱਕ ਹੋਵੇਗੀ। ਸਿਧਾਰਥ ਫਿਲਹਾਲ ਸ਼ਾਹਰੁਖ ਖਾਨ ਦੇ ਨਾਲ ਫਿਲਮ ‘ਪਠਾਨ’ ਦੀ ਸ਼ੂਟਿੰਗ ਵਿੱਚ ਬਿਜ਼ੀ ਹਨ। ਉਹ ਜਲਦੀ ਹੀ ‘ਪਠਾਨ’ ਦੇ ਅਗਲੇ ਸ਼ਡਿਊਲ ਦੀ ਸ਼ੂਟਿੰਗ ਲਈ ਟੀਮ ਦੇ ਨਾਲ ਆਬੂ ਧਾਬੀ ਰਵਾਨਾ ਹੋਣਗੇ। ਸਿਧਾਰਥ ਦੀ ਯੋਜਨਾ ਇਸ ਸਾਲ ਜੂਨ ਤੱਕ ‘ਪਠਾਨ’ ਦੀ ਸ਼ੂਟਿੰਗ ਖਤਮ ਕਰਨ ਅਤੇ ਦੀਵਾਲੀ ਉੱਤੇ ਇਸ ਫਿਲਮ ਨੂੰ ਰਿਲੀਜ਼ ਕਰਨ ਦੀ ਹੈ। ‘ਫਾਈਟਰ’ ਵਿੱਚ ਰਿਤਿਕ ਨੂੰ ਤੀਸਰੀ ਵਾਰ ਨਿਰਦੇਸ਼ਿਤ ਕਰ ਰਹੇ ਸਿਧਾਰਥ ਇਸ ਸਾਲ ਦੇ ਅਖੀਰ ਤੱਕ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਸਕਦੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ