Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਬਿਨਾਂ ਇੰਜਣ ਵਾਲੀ ਟ੍ਰੇਨ 180 ਕਿਲੋਮੀਟਰ ਫੀ ਘੰਟੇ ਦੀ ਰਿਕਾਰਡ ਸਪੀਡ ਨਾਲ ਭੱਜੀ

December 03, 2018 09:40 PM

ਨਵੀਂ ਦਿੱਲੀ, 3 ਦਸੰਬਰ (ਪੋਸਟ ਬਿਊਰੋ)- ਭਾਰਤੀ ਰੇਲਵੇ ਦੀ ਪਹਿਲੀ ਬਿਨਾਂ ਇੰਜਣ ਵਾਲੀ ਟ੍ਰੇਨ-18 ਰਫਤਾਰ ਦੇ ਮਾਮਲੇ 'ਚ ਨਵਾਂ ਰਿਕਾਰਡ ਬਣਾਉਂਦਿਆਂ 180 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਦੀ ਰਫਤਾਰ ਨਾਲ ਭੱਜੀ ਅਤੇ ਉਹ ਦੇਸ਼ ਵਿੱਚ ਸਭ ਤੋਂ ਤੇਜ਼ ਰਫਤਾਰ ਨਾਲ ਭੱਜਣ ਵਾਲੀ ਟ੍ਰੇਨ ਬਣ ਗਈ ਹੈ। ਇਸ ਦੀ ਰਫਤਾਰ ਨੂੰ 220 ਕਿਲੋਮੀਟਰ ਪ੍ਰਤੀ ਘੰਟਾ ਤੱਕ ਵਧਾਇਆ ਜਾ ਸਕਦਾ ਹੈ, ਜਿਸ ਬਾਰੇ ਕੰਮ ਜਾਰੀ ਹੈ।
ਇਸ ਤੋਂ ਪਹਿਲਾਂ ਵੀ ਭਾਰਤੀ ਰੇਲ ਪਟੜੀ 'ਤੇ ਟੈਲਗੋ ਟ੍ਰੇਨ 180 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦੌੜ ਚੁੱਕੀ ਹੈ, ਪਰ ਇਹ ਟ੍ਰੇਨ ਮੂਲ ਰੂਪ ਵਿੱਚ ਸਪੇਨ ਦੀ ਸੀ ਅਤੇ ਮੌਜੂਦਾ ਸਮੇਂ ਭਾਰਤ 'ਚ ਸਭ ਤੋਂ ਤੇਜ਼ ਗਤੀ ਨਾਲ ਭੱਜਣ ਵਾਲੀ ਟ੍ਰੇਨ ‘ਗਤੀਮਾਨ ਐਕਸਪ੍ਰੈਸ' ਦਿੱਲੀ ਤੋਂ ਝਾਂਸੀ ਵਿਚਾਲੇ ਕਰੀਬ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਦੀ ਹੈ। ਵਰਨਣ ਯੋਗ ਹੈ ਕਿ ਅਗਲੀ ਪੀੜ੍ਹੀ ਦੀ ਬਿਨਾਂ ਇੰਜਣ ਵਾਲੀ ਟ੍ਰੇਨ-18 ਦੇ ਲਈ ਟਰਾਇਲ ਦਿੱਲੀ-ਮੁੰਬਈ ਰਾਜਧਾਨੀ ਰੂਟ 'ਤੇ ਕੀਤਾ ਜਾ ਰਿਹਾ ਹੈ। ਕੱਲ੍ਹ ਇਹ ਟ੍ਰੇਨ 170 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੀ ਸੀ, ਪਰ ਕੱਲ੍ਹ ਇਸ ਦੀ ਰਫਤਾਰ ਰਿਕਾਰਡ 180 ਕਿਲੋਮੀਟਰ ਪ੍ਰਤੀ ਘੰਟੇ ਤੱਕ ਅੱਪੜ ਗਈ। ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਇਕ ਵੀਡੀਓ ਸ਼ੇਅਰ ਕਰਦਿਆਂ ਦੱਸਿਆ ਕਿ ਏਨੀ ਰਫਤਾਰ ਹੋਣ ਦੇ ਬਾਵਜੂਦ ਟ੍ਰੇਨ 'ਚ ਕੋਈ ਝਟਕਾ ਨਹੀਂ ਲੱਗ ਰਿਹਾ ਸੀ। ਉਨ੍ਹਾਂ ਲਿਖਿਆ ਕਿ ‘ਜ਼ੋਰ ਦਾ ਝਟਕਾ ਧੀਰੇ ਸੇ ਲਗਾ' ਹੈ। ਚੇਨਈ ਦੀ ਇੰਟੈਗਰਲ ਕੋਚ ਫੈਕਟਰੀ 'ਚ 18 ਮਹੀਨਿਆਂ 'ਚ ਤਿਆਰ ਹੋਈ ਇਸ 16 ਡੱਬਿਆਂ ਦੀ ਟ੍ਰੇਨ ਨੂੰ ਬਣਾਉਣ 'ਤੇ ਕਰੀਬ 100 ਕਰੋੜ ਰੁਪਏ ਦਾ ਖਰਚ ਆਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼