Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਬਰਗਾੜੀ ਬੇਅਦਬੀ ਕੇਸ: ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਭਗੌੜੇ ਐਲਾਨੇ ਗਏ

January 19, 2021 06:42 AM

ਫ਼ਰੀਦਕੋਟ, 18 ਜਨਵਰੀ, (ਪੋਸਟ ਬਿਊਰੋ)- ਇਸ ਜਿ਼ਲੇ ਵਿੱਚ ਜੂਨੀਅਰ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਰਗਾੜੀ ਬੇਅਦਬੀ ਕੇਸ ਵਿਚ ਸ਼ਾਮਲ ਡੇਰਾ ਸੱਚਾ ਸਦਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਭਗੌੜਾ ਐਲਾਨ ਕਰਕੇ ਥਾਣਾ ਬਾਜਾਖ਼ਾਨਾ ਦੇ ਐੱਸਐੱਚਓ ਨੂੰ ਇਨ੍ਹਾਂ ਤਿੰਨਾਂ ਜਣਿਆਂ ਦੇ ਵਿਰੁੱਧ ਇਸ ਬਾਰੇਨਵਾਂ ਕੇਸ ਦਰਜ ਕਰਨ ਦੀ ਹਦਾਇਤ ਜਾਰੀ ਕੀਤੀ ਹੈ।
ਵਰਨਣ ਯੋਗ ਹੈ ਕਿ ਬਰਗਾੜੀਕੇਸ ਦੇ ਸਬੰਧ ਵਿਚ ਅਦਾਲਤ ਦੇ ਹੁਕਮਾਂ ਉੱਤੇਬੀਤੀ 8 ਦਸੰਬਰ ਨੂੰ ਸਿਰਸਾ ਦੇ ਬੱਸ ਸਟੈਂਡ ਅਤੇ ਸ਼ਾਹ ਸਤਨਾਮ ਚੌਕ ਤੋਂ ਇਲਾਵਾ ਅਦਾਲਤ ਦੇ ਨੋਟਿਸ ਬੋਰਡ ਉੱਤੇ ਵੀ ਇਨ੍ਹਾਂ ਤਿੰਨਾਂ ਵਿਰੁੱਧ ਜਾਰੀ ਹੋਏ ਨੋਟਿਸ ਦੀਆਂ ਕਾਪੀਆਂ ਲਾ ਕੇ ਪੇਸ਼ੀ ਦੀ ਜਨਤਕ ਸੂਚਨਾ ਦਿੱਤੀ ਗਈ ਸੀ। ਅੱਜ ਸੋਮਵਾਰ ਨੂੰ ਇਨ੍ਹਾਂ ਤਿੰਨਾਂ ਵੱਲੋਂ ਪੇਸ਼ ਨਾ ਹੋਣ ਉੱਤੇ ਅਦਾਲਤ ਨੇ ਤਿੰਨਾਂ ਜਣਿਆਂ ਨੂੰ ਭਗੌੜੇ ਐਲਾਨ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਬਰਗੜੀ ਅਤੇ ਹੋਰ ਥਾਂਈਂ ਵਾਪਰੇ ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਕਰ ਕੇ ਪਹਿਲੀ ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀ ਘਟਨਾ ਦੇ ਸੰਬੰਧ ਵਿੱਚ ਡੇਰਾ ਸੱਚਾ ਸੌਦਾ ਦੇ 7 ਪੈਰੋਕਾਰ ਗ੍ਰਿਫਤਾਰ ਕੀਤੇ ਸਨ।ਬਾਅਦ ਵਿਚ ਇਨ੍ਹਾਂ ਸੱਤਾਂ ਮੁਲਜ਼ਮਾਂ ਸਮੇਤ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ਾਂ ਤਹਿਤ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਇਸ ਕਮੇਟੀ ਦੇ ਤਿੰਨ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਤੇ ਸੰਦੀਪ ਬਰੇਟੇ ਨੂੰ ਕੇਸ ਵਿਚ ਨਾਮਜ਼ਦ ਕਰ ਕੇ ਇਨ੍ਹਾਂ ਸਾਰਿਆਂ ਦੇਵਿਰੁੱਧ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਸੀ।ਐੱਸਆਈ ਟੀ ਦਾ ਦਾਅਵਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰ ਕੇ ਬਰਗਾੜੀ ਵਿਚ ਵੱਖ-ਵੱਖ ਥਾਂਈਂ ਬੇਅਦਬੀ ਕੀਤੀ ਗਈ ਸੀ। ਇਸ ਕੇਸ ਵਿਚ ਨਾਮਜ਼ਦ ਹੋਣ ਪਿੱਛੋਂ ਡੇਰੇ ਦੇ ਪੈਰੋਕਾਰ ਸੁਖਜਿੰਦਰ ਸੰਨੀ ਨੇ ਇਸ ਇੱਕੋ ਕੇਸ ਬਾਰੇ ਸੀਬੀਆਈ ਅਤੇ ਪੰਜਾਬ ਪੁਲਿਸ ਵੱਲੋਂਇੱਕੋ ਵੇਲੇ ਦੋ ਪੜਤਾਲਾਂ ਕੀਤੇ ਜਾਣ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਮਗਰੋਂ ਹਾਈ ਕੋਰਟ ਨੇ ਬੀਤੀ 4 ਜਨਵਰੀ ਨੂੰ ਇਹ ਮਾਮਲਾ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਸੀ।

ਬਰਗਾੜੀ ਬੇਅਦਬੀ ਕੇਸ
ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਭਗੌੜੇ ਐਲਾਨੇ ਗਏ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ