Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਰਿਸ਼ਵਤ ਦੇਣ ਦੇ ਦੋਸ਼ ਹੇਠ ਸੈਮਸੰਗ ਕੰਪਨੀ ਦੇ ਵਾਈਸ ਚੇਅਰਮੈਨ ਨੂੰ ਕੈਦ ਦੀ ਸਜ਼ਾ

January 19, 2021 06:44 AM

ਸਿਓਲ, 18 ਜਨਵਰੀ, (ਪੋਸਟ ਬਿਊਰੋ)- ਸੰਸਾਰ ਪ੍ਰਸਿੱਧ ਸੈਮਸੰਗ ਇਲੈਕਟ੍ਰਾਨਿਕ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਲੀ ਜੇ ਯੌਂਗ ਨੂੰ ਅੱਜ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੀ ਅਦਾਲਤ ਨੇ ਢਾਈ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਉਨ੍ਹਾਂ ਨੂੰ ਰਿਸ਼ਵਤ ਦੇਣ ਦਾ ਦੋਸ਼ੀ ਮੰਨ ਕੇ ਦਿੱਤੀ ਗਈ ਹੈ। ਇਸ ਕੇਸ ਵਿੱਚਦੇਸ਼ ਦੀ ਸਾਬਕਾ ਰਾਸ਼ਟਰਪਤੀ ਪਾਰਕ ਗੁਏਨ ਹੁਈ ਵੀ ਸ਼ਾਮਲ ਸਨ ਤੇ ਅਦਾਲਤ ਨੇ ਦੋਵਾਂ ਨੂੰ ਜੇਲ੍ਹ ਭੇਜਣ ਦਾ ਹੁਕਮ ਦੇਦਿੱਤਾ ਹੈ। ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪਾਰਕ ਗੁਏਨ ਹੁਈ ਦੀ ਲੰਮੇ ਸਮੇਂ ਦੀ ਸਹੇਲੀ ਚੋਈ ਸੂਨ ਸਿਲ ਨੂੰ ਵੀ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ। ਪਾਰਕ ਨੂੰ ਇਨ੍ਹਾਂ ਦੋਸ਼ਾਂ ਦੇ ਬਾਅਦ ਮਹਾਂਦੋਸ਼ ਮਤਾ ਪਾਸ ਕਰ ਕੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਅਦਾਲਤ ਨੇ ਇਸ ਕੇਸ ਵਿੱਚ ਮੰਨਿਆ ਹੈ ਕਿ ਸਾਬਕਾ ਮਹਿਲਾ ਰਾਸ਼ਟਰਪਤੀ ਪਾਰਕ ਗੁਏਨ ਹੁਈ ਦੀ ਸਹੇਲੀ ਚੋਈ ਸੁਨ ਸਿਲ ਨੇ ਸਰਕਾਰ ਦੇ ਸਹਿਯੋਗ ਅਤੇ ਕੰਪਨੀ ਦੇ ਸੱਤਾ ਤਬਾਦਲੇ ਦੇ ਕੰਮ ਲਈ ਇਸ ਜੁਰਮ ਵਿੱਚਲੀ ਜੇ ਯੌਂਗਦਾ ਸਾਥ ਦਿੱਤਾ ਸੀ। ਸਿਓਲ ਹਾਈ ਕੋਰਟ ਨੇ ਅੱਜ ਜਦੋਂ ਇਹ ਫ਼ੈਸਲਾ ਦਿੱਤਾ ਤਾਂ ਸੈਮਸੰਗ ਦਾ ਵਾਈਸ ਚੇਅਰਮੈਨ ਲੀ ਜੇ ਯੌਂਗ ਅਦਾਲਤ ਵਿੱਚਮੌਜੂਦ ਸੀ। ਫ਼ੈਸਲੇ ਦੇ ਤੁਰੰਤ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਹ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਤੋਂ ਬਾਹਰ ਸੀ, ਕਿਉਂਕਿ ਉਸ ਨੂੰ ਪਹਿਲਾਂ ਮਿਲੀ ਸਜ਼ਾ ਉੱਤੇ ਅਦਾਲਤ ਨੇ ਰੋਕ ਲਾ ਦਿੱਤੀ ਸੀ।52 ਸਾਲਾ ਲੀ ਜੇ ਯੌਂਗ ਉੱਤੇ ਸਭ ਤੋਂ ਪਹਿਲਾਂ ਫ਼ਰਵਰੀ 2017 ਵਿੱਚ ਦੋਸ਼ ਲਾਗੂ ਹੋਏ ਸਨ। ਉਸ ਉੱਤੇ ਸਾਬਕਾ ਰਾਸ਼ਟਰਪਤੀ ਤੇ ਹੋਰਨਾਂ ਨੂੰ 29.8 ਅਰਬ ਵੌਨ (27.4 ਮਿਲੀਅਨ ਡਾਲਰ) ਦੀ ਰਿਸ਼ਵਤ ਦੇਣ ਦਾ ਦੋਸ਼ ਸੀ। ਸਾਲ 2017 ਵਿੱਚ ਉਸ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ, ਪਰ ਉੱਪਰਲੀ ਅਦਾਲਤ ਵਿੱਚ ਅਪੀਲ ਕਰਨ ਤੋਂ ਬਾਅਦ ਉਸ ਦੀ ਢਾਈ ਸਾਲ ਦੀ ਸਜ਼ਾ ਉੱਤੇ ਰੋਕ ਲਾ ਦਿੱਤੀ ਗਈ ਸੀ। ਅੱਜ ਉਸ ਨੂੰ ਹੋਰ ਵੀ ਸਜ਼ਾ ਦੇ ਦਿੱਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ