Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਸਿੱਖ ਟੈਂਪਲ ਕਨੋਗਾ ਪਾਰਕ, ਕੈਲੀਫੋਰਨੀਆਂ ਵਿਚ ਕਿਸਾਨੀ ਸੰਘਰਸ਼ ਦੇ ਸ਼ਹੀਦਾ ਨੂੰ ਦਿੱਤੀ ਸ਼ਰਧਾਂਜਲੀ

January 19, 2021 09:27 AM

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ): ਸਿੱਖ ਟੈਂਪਲਕਨੋਗਾ ਪਾਰਕ (ਕੈਲੇਫੋਰਨੀਆ) ਵਿਖੇ, ਦਿੱਲੀ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਹੋਏ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ, ਸ੍ਰੀ ਅਖੰੜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਹ ਅਖੰਡ ਪਾਠ ਗਲੋਬਲ ਪੰਜਾਬੀ ਫੋਰਮਅਮਰੀਕਾ ਦੇ ਸਮੂਹ ਮੈਂਬਰਾਂ ਵੱਲੋਂ ਕਰਵਾਇਆਂ ਗਿਆ। ਭੋਗ ਤੋਂ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਵਾਹ ਚਲਿਆ। ਸ਼ਰਧਾਂਜਲੀ ਸਮਾਰੋਹ ਦੀ ਸੁਰੂਆਤ ਕਰਦਿਆਂ। ਨਾਨਕ ਸਿੰਘ ਐਲ ਏ (ਸੈਕਟਰੀ ਗਲੋਬਲ ਪੰਜਾਬੀ ਫੋਰਮ )ਨੇ ਕਿਸਾਨੀ ਘੋਲ ਦੇ ਪਿਛੋਕੜ ਬਾਰੇ ਚਾਨਣਾ ਪਾਇਆ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸਿਆਣਪ ਅਤੇ ਦਿਨ ਰਾਤ ਦੀ ਮਿਹਨਤ ਦੀ ਸਾਲਾਹੁਤਾ ਕੀਤੀ । ਉਂਨਾਂ ਦੀ ਦ੍ਰਿੜਤਾ ਤੇ ਚੜਦੀ ਕਲਾ ਦੀ ਦਾਦ ਦਿੱਤੀ । ਦ੍ਰਿੜਤਾ ਤੇ ਚੜਦੀ ਕਲਾ, ਦੀ ਸਰਾਹਨਾ ਕੀਤੀ ਗਈ। ਭਾਰਤੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਹ ਤਿੰਨੇ ਕਨੂੰਨ , ਜੋ ਕਿ ਕਿਸਾਨ ਮਾਰੂ ਹਨ , ਜਲਦੀ ਤੋਂ ਜਲਦੀ ਵਾਪਸ ਲਏ ਜਾਣ । ਸੰਘਰਸ਼ ਵਿੱਚ ਹੋਏ ਸ਼ਹੀਦਾਂ ਨੂੰ ਭਾਵਪੂਰਨ ਸ਼ਬਦਾਂ ਵਿੱਚ ਸ਼ਰਧਾਂਜਲੀਪੇਸ਼ ਕੀਤੀ ਗਈ । ਇਸ ਤੋਂ ਬਾਦ ਜੀਪੀਐਫਦੇ ਪ੍ਰਧਾਨ ਜਸਪਾਲ ਸਿੰਘ ਸੈਣੀ ਨੇ ਕਿਸਾਨੀ ਸੰਘਰਸ਼ ਦੇ ਘੋਲ ਦੀ ਚਰਚਾ ਕਰਦਿਆਂ ਕਿਹਾ ਕਿ ਇਹ ਕਨੂੰਨ ਕਿਸਾਨ ਮਾਰੂ ਤਾਂ ਹਨ ਹੀ , ਇਹ ਸਮਾਜ ਦੇ ਸਾਰੇ ਵਰਗਾ ਦੇ ਹਿਤਾਂ ਖ਼ਿਲਾਫ਼ ਭੁਗਤਣ ਵਾਲੇ ਹਨ । ਇਹ ਸਿੱਧੇ ਤੌਰ ਤੇ ਕਾਰਪੋਰੇਟਘਰਾਣਿਆਂ ਦਾ ਹਿਤ ਪੂਰਦੇ ਹਨ ।ਹਰ ਹਾਲਤ ਵਿੱਚ ਵਾਪਸ ਹੋਣੇ ਚਾਹੀਦੇ ਹਨ। ਸੰਘਰਸ਼ ਵਿੱਚ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਤੇ ਸ਼ਰਧਾਂਜਲੀਪੇਸ਼ ਕੀਤੀ ॥ ਡਾ: ਅਮਰਜੀਤ ਸਿੰਘ ਜੀ ਮਾਰਵਾਹ, ਜੋ ਕਿ ਸਿੱਖ ਕਮਿਊਨਿਟੀ ਦੇ ਸਤਿਕਾਰਤ ਆਗੂ ਹਨਨੇ ਕਿਸਾਨੀ ਘੋਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਪੇਸ਼ ਕੀਤੀ । ਵਰਨਣਯੋਗ ਹੈ ਕਿ ਡਾ: ਮਾਰਵਾਹ ਜੀ ਅਮਰੀਕਾਵਿੱਚ ਤੇ ਭਾਰਤ ਚ ਵੀ ਸਮਾਜ ਸੇਵੀ ਸੰਸਥਾਵਾਂ ਦੇ ਮੋਢੀਆਂ ਵਿੱਚੋਂ ਇਕ ਹਨ, ਤੇ ਇੰਨਾਂ ਕਾਰਜਾਂ ਵਿੱਚ ਵੱਧ ਚੜ ਕੇ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨਤੇ ਡਾ: ਅਮਰਜੀਤ ਸਿੰਘ ਜੀ ਮਾਰਵਾਹ ਗਲੋਬਲ ਪੰਜਾਬੀ ਫੋਰਮਅਮਰੀਕਾਦੀ ਸੰਸਥਾ ਦੇ ਸਰਪ੍ਰਸਤ ਹਨ। ਸਟੇਜ ਦੀ ਕਾਰਵਾਈ ਨਾਨਕ ਸਿੰਘ ਐਲ ਏਨੇ ਨਿਭਾਈ ।ਕਿਸਾਨ ਸੰਘਰਸ਼ ਦੀ ਸਫਲਤਾ ਲਈ ਸਮੂਹ ਸੰਗਤ ਨੇ ਇਸ ਮੌਕੇ ਅਰਦਾਸ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ