Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਕਰਫਿਊ ਦੇ ਹੱਕ ਵਿੱਚ ਹਨ ਬਹੁਤੇ ਕੈਨੇਡੀਅਨ : ਰਿਪੋਰਟ

January 19, 2021 08:18 PM

ਓਨਟਾਰੀਓ, 19 ਜਨਵਰੀ (ਪੋਸਟ ਬਿਊਰੋ) : ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਜੇ ਰਾਤ ਦਾ ਕਰਫਿਊ ਲਾਉਣ ਦੀ ਨੌਬਤ ਆਉਂਦੀ ਹੈ ਤਾਂ ਲੱਗਭਗ ਦੋ ਤਿਹਾਈ ਕੈਨੇਡੀਅਨ ਅਜਿਹਾ ਕਰਨ ਦੇ ਹੱਕ ਵਿੱਚ ਹਨ। ਇੱਕ ਨਵੇਂ ਸਰਵੇਖਣ ਤੋਂ ਇਹ ਸਾਹਮਣੇ ਆਇਆ ਹੈ ਕਿ ਭਾਵੇਂ ਉਹ ਇਸ ਲਈ ਰਾਜ਼ੀ ਨਹੀਂ ਹਨ ਕਿ ਇਹ ਪ੍ਰਭਾਵਸ਼ਾਲੀ ਹੋਵੇਗਾ।
ਲੈਗਰ ਤੇ ਐਸੋਸਿਏਸ਼ਨ ਫੌਰ ਕੈਨੇਡੀਅਨ ਸਟੱਡੀਜ਼ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਕੈਨੇਡੀਅਨਾਂ ਵਿੱਚੋਂ 65 ਫੀ ਸਦੀ ਨੇ ਆਖਿਆ ਕਿ ਜੇ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਸਿਫਾਰਿਸ਼ ਕੀਤੀ ਜਾਂਦੀ ਹੈ ਤਾਂ ਉਹ ਪ੍ਰੋਵਿੰਸ ਵਿੱਚ ਲਾਏ ਜਾਣ ਵਾਲੇ ਆਰਜ਼ੀ ਕਰਫਿਊ ਦਾ ਸਮਰਥਨ ਕਰਦੇ ਹਨ। ਕਿਊਬਿਕ, ਜਿੱਥੇ ਸਰਕਾਰ ਨੇ 10 ਦਿਨ ਪਹਿਲਾਂ ਇੱਕ ਮਹੀਨੇ ਦਾ ਕਰਫਿਊ ਲਾਇਆ ਸੀ, ਵਾਸੀਆਂ ਵਿੱਚੋਂ 74 ਫੀ ਸਦੀ ਨੇ ਆਖਿਆ ਕਿ ਉਹ ਇਸ ਕਦਮ ਦਾ ਸਮਰਥਨ ਕਰਦੇ ਹਨ।
ਫਿਰ ਵੀ 57 ਫੀ ਸਦੀ ਕਿਊਬਿਕ ਵਾਸੀਆਂ ਤੇ ਬਾਕੀ ਦੇਸ਼ ਵਾਸੀਆਂ ਵਿੱਚੋਂ ਇਸ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 39 ਫੀ ਸਦੀ ਲੋਕਾਂ ਨੇ ਆਖਿਆ ਕਿ ਉਨ੍ਹਾਂ ਦੇ ਹਿਸਾਬ ਨਾਲ ਕਰੋਨਵਾਇਰਸ ਦੇ ਮਾਮਲਿਆਂ ਨੂੰ ਅੱਗੇ ਫੈਲਣ ਤੋਂ ਰੋਕਣ ਦਾ ਕਰਫਿਊ ਪ੍ਰਭਾਵਸ਼ਾਲੀ ਤਰੀਕਾ ਹਨ। ਇਹ ਸਰਵੇਖਣ 1516 ਕੈਨੇਡੀਅਨਾਂ ਉੱਤੇ ਕੀਤਾ ਗਿਆ।ਲੈਗਰ ਦੇ ਐਗਜੈ਼ਕਟਿਵ ਵਾਈਜ਼ ਪ੍ਰੈਜ਼ੀਡੈਂਟ ਕ੍ਰਿਸਚੀਅਨ ਬੁਰਕ ਨੇ ਆਖਿਆ ਕਿ ਨਤੀਜੇ ਦਰਸਾਉਂਦੇ ਹਨ ਕਿ ਕੈਨੇਡੀਅਨ ਆਪਣੇ ਹਿੱਸੇ ਦਾ ਕੰਮ ਕਰਨਾ ਚਾਹੁੰਦੇ ਹਨ ਤੇ ਆਪਣੀਆਂ ਸਰਕਾਰਾਂ ਦੇ ਨਾਲ ਖੜ੍ਹਨਾ ਚਾਹੁੰਦੇ ਹਨ। ਪਰ ਇਹ ਵੀ ਆਖਿਆ ਗਿਆ ਕਿ ਮਹਾਂਮਾਰੀ ਦੇ ਲੰਮਾਂ ਖਿੱਚੇ ਜਾਣ ਕਾਰਨ ਕੈਨੇਡੀਅਨਾਂ ਦੀ ਮਾਨਸਿਕ ਸਿਹਤ ਉੱਤੇ ਅਸਰ ਪੈ ਰਿਹਾ ਹੈ।
21 ਫੀ ਸਦੀ ਨੇ ਆਪਣੀ ਮਾਨਸਿਕ ਸਿਹਤ ਨੂੰ ਕਾਫੀ ਮਾੜਾ ਦੱਸਿਆ, 32 ਫੀ ਸਦੀ ਨੇ ਆਪਣੀ ਮਾਨਸਿਕ ਸਿਹਤ ਨੂੰ ਬਹੁਤ ਵਧੀਆ ਦੱਸਿਆ, 45 ਫੀ ਸਦੀ ਨੇ ਆਪਣੀ ਮਾਨਸਿਕ ਸਿਹਤ ਨੂੰ ਚੰਗਾ ਦੱਸਿਆ। 59 ਫੀ ਸਦੀ ਨੇ ਆਖਿਆ ਕਿ ਉਨ੍ਹਾਂ ਨੂੰ ਕੋਵਿਡ-19 ਹੋਣ ਦਾ ਕੁੱਝ ਹੱਦ ਤੱਕ ਜਾਂ ਕਾਫੀ ਡਰ ਹੈ। 71 ਫੀ ਸਦੀ ਨੇ ਆਖਿਆ ਕਿ ਜਦੋਂ ਵੈਕਸੀਨ ਉਪਲਬਧ ਹੋਵੇਗੀ ਤਾਂ ਉਹ ਲਵਾਉਣ ਲਈ ਤਿਆਰ ਹਨ।  
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ