Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

11 ਮਿਲੀਅਨ ਇਮੀਗ੍ਰੈਂਟਸ ਨੂੰ ਨਾਗਰਿਕਤਾ ਦੇਣਗੇ ਬਾਇਡਨ!

January 19, 2021 08:44 PM

ਵਾਸਿੰ਼ਗਟਨ, 19 ਜਨਵਰੀ (ਪੋਸਟ ਬਿਊਰੋ) : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਦਾ ਖੁਲਾਸਾ ਕਰਨਗੇ। ਇਸ ਬਿੱਲ ਰਾਹੀਂ 11 ਮਿਲੀਅਨ ਇਮੀਗ੍ਰੈਂਟਸ ਲਈ ਅੱਠ ਸਾਲਾ ਨਾਗਰਿਕਤਾ ਦਾ ਰਾਹ ਪੱਧਰਾ ਹੋਵੇਗਾ। ਇਹ ਉਹ ਇਮੀਗ੍ਰੈਂਟਸ ਹਨ ਜਿਹੜੇ ਬਿਨਾਂ ਲੀਗਲ ਸਟੇਟਸ ਦੇ ਅਮਰੀਕਾ ਵਿੱਚ ਰਹਿ ਰਹੇ ਹਨ। ਇਹ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਤੋਂ ਬਿਲਕੁਲ ਉਲਟ ਹੋਵੇਗਾ।
ਰਾਸ਼ਟਰਪਤੀ ਡੌਨਲਡ ਟਰੰਪ ਦੀਆਂ ਸਖ਼ਤ ਨੀਤੀਆਂ ਤੇ ਵੱਡੇ ਪੱਧਰ ਉੱਤੇ ਇਮੀਗ੍ਰੈਂਟਸ ਨੂੰ ਡੀਪੋਰਟ ਕੀਤੇ ਜਾਣ ਵਰਗੇ ਫੈਸਲਿਆਂ ਤੋਂ ਬਾਅਦ ਬਾਇਡਨ ਹੁਣ ਵੋਟਰਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਨਗੇ। ਇਹ ਵਾਅਦਾ ਲੈਟਿਨੋ ਵੋਟਰਾਂ ਤੇ ਹੋਰਨਾਂ ਇਮੀਗ੍ਰੈਂਟ ਕਮਿਊਨਿਟੀਜ਼ ਲਈ ਕਾਫੀ ਮਾਇਨੇ ਰੱਖਦਾ ਹੈ। ਸੈਂਕੜੇ ਪੇਜਾਂ ਦੇ ਼ਿੲਸ ਬਿੱਲ ਨੂੰ ਉਸ ਸਮੇਂ ਪੇਸ਼ ਕੀਤਾ ਜਾਵੇਗਾ ਜਦੋਂ ਬਾਇਡਨ ਆਪਣੇ ਅਹੁਦੇ ਦੀ ਸੰਹੁ ਚੁੱਕਣਗੇ। ਇਹ ਜਾਣਕਾਰੀ ਇਸ ਬਿੱਲ ਬਾਰੇ ਜਾਣਕਾਰੀ ਰੱਖਣ ਵਾਲੇ ਵਿਅਕਤੀ ਨੇ ਦਿੱਤੀ।
ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਰਹਿੰਿਦਆਂ ਬਾਇਡਨ ਵੱਲੋਂ ਇਮੀਗ੍ਰੇਸ਼ਨ ਦੇ ਮਾਮਲੇ ਵਿੱਚ ਟਰੰਪ ਦੇ ਕੰਮ ਨੂੰ ਅਮਰੀਕੀ ਕਦਰਾਂ ਕੀਮਤਾਂ ਉੱਤੇ ਹਮਲਾ ਦੱਸਿਆ ਗਿਆ ਸੀ। ਬਾਇਡਨ ਨੇ ਆਖਿਆ ਕਿ ਉਹ ਹੁਣ ਤੱਕ ਹੋ ਚੁੱਕੇ ਨੁਕਸਾਨ ਨੂੰ ਉਹ ਠੀਕ ਕਰ ਦੇਣਗੇ।
 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ