Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਮਹਾਂਮਾਰੀ ਦੀ ਦੂਜੀ ਵੇਵ ਦੌਰਾਨ ਫੋਰਡ ਦੀ ਹਰਮਨ ਪਿਆਰਤਾ ਵਿੱਚ ਆਈ ਕਮੀ

January 20, 2021 06:27 AM

ਓਨਟਾਰੀਓ, 19 ਜਨਵਰੀ (ਪੋਸਟ ਬਿਊਰੋ) : ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਕੋਵਿਡ-19 ਦੀ ਸੈਕਿੰਡ ਵੇਵ ਦੌਰਾਨ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੀ ਹਰਮਨ ਪਿਆਰਤਾ ਵਿੱਚ ਕਮੀ ਆਈ ਹੈ।
ਐਬੇਕਸ ਡਾਟਾ ਵੱਲੋਂ ਕਰਵਾਏ ਗਏ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 40 ਫੀ ਸਦੀ ਲੋਕਾਂ ਨੇ ਫੋਰਡ ਲਈ ਸਕਾਰਾਤਮਕ ਵਿਚਾਰ ਪ੍ਰਗਟਾਏ, ਇਹ ਅੰਕੜਾ ਤਿੰਨ ਮਹੀਨੇ ਪਹਿਲਾਂ ਕਰਵਾਏ ਗਏ ਸਰਵੇਖਣ ਤੋਂ 7 ਅੰਕ ਘੱਟ ਸੀ। ਇਸ ਦੌਰਾਨ 35 ਫੀ ਸਦੀ ਨੇ ਪ੍ਰੀਮੀਅਰ ਬਾਰੇ ਨਕਾਰਾਤਮਕ ਵਿਚਾਰ ਪ੍ਰਗਟਾਏ। ਫੋਰਡ ਸਰਕਾਰ ਵੱਲੋਂ ਮਹਾਂਮਾਰੀ ਦੀ ਦੂਜੀ ਵੇਵ ਨੂੰ ਜਿਸ ਤਰ੍ਹਾਂ ਹੈਂਡਲ ਕੀਤਾ ਗਿਆ ਹੈ ਉਸ ਬਾਰੇ ਲੋਕ ਜੋ ਸੋਚਦੇ ਹਨ ਉਸ ਵਿੱਚ ਵੀ ਗਿਰਾਵਟ ਆਈ ਹੈ ਇਸ ਬਾਰੇ ਵੀ ਸਰਵੇਖਣ ਵਿੱਚ ਖੁਲਾਸਾ ਹੋਇਆ। ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਬਹੁਗਿਣਤੀ ਲੋਕਾਂ ਦਾ ਕਹਿਣਾ ਹੈ ਕਿ ਅਕਤੂਬਰ ਵਿੱਚ ਸਰਕਾਰ ਦਾ ਸਥਿਤੀ ਉੱਤੇ ਪੂਰਾ ਨਿਯੰਤਰਣ ਸੀ ਪਰ ਹੁਣ ਇਸ ਅੰਕੜੇ ਵਿੱਚ 25 ਅੰਕਾਂ ਦੀ ਗਿਰਾਵਟ ਆਈ ਹੈ ਤੇ ਇਹ 37 ਫੀ ਸਦੀ ਉੱਤੇ ਜਾ ਪਹੁੰਚਿਆ ਹੈ।
ਜਦੋਂ ਆਮ ਤੌਰ ਉੱਤੇ ਫੋਰਡ ਵੱਲੋਂ ਕੋਵਿਡ-19 ਵਾਲੀ ਸਥਿਤੀ ਨੂੰ ਸਾਂਭਣ ਦੀ ਗੱਲ ਆਖੀ ਗਈ ਤਾਂ 27 ਫੀ ਸਦੀ ਨੇ ਆਖਿਆ ਕਿ ਉਨ੍ਹਾਂ ਨੇ ਚੰਗਾ ਕੰਮ ਨਹੀਂ ਕੀਤਾ ਤੇ ਕਈ ਬੱਜਰ ਗਲਤੀਆਂ ਕੀਤੀਆਂ। ਤਿੰਨ ਮਹੀਨੇ ਪਹਿਲਾਂ ਨਾਲੋਂ ਹੁਣ ਇਸ ਰੇਟਿੰਗ ਵਿੱਚ ਅੱਠ ਫੀ ਸਦੀ ਦੀ ਗਿਰਾਵਟ ਆਈ ਹੈ।ਫੋਰਡ ਦੀ ਹਰਮਨਪਿਆਰਤਾ ਵਿੱਚ ਆਈ ਕਮੀ ਦੇ ਬਾਵਜੂਦ ਉਨ੍ਹਾਂ ਦੇ ਵਿਰੋਧੀਆਂ ਨੂੰ ਕੋਈ ਫਾਇਦਾ ਨਹੀਂ ਹੋਇਆ। ਲਿਬਰਲ ਆਗੂ ਸਟੀਵਨ ਡੈਲ ਡੂਕਾ ਤੇ ਐਨਡੀਪੀ ਆਗੂ ਐਂਡਰੀਆ ਹੌਰਵਥ ਦੇ ਸਕਾਰਾਤਮਕ ਰੁਖ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਜੇ ਅੱਜ ਚੋਣਾਂ ਕਰਵਾ ਲਈਆਂ ਜਾਣ ਤਾਂ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ 34 ਫੀ ਸਦੀ ਲੋਕਾਂ ਦਾ ਕਹਿਣਾ ਸੀ ਕਿ ਉਹ ਫੋਰਡ ਨੂੰ ਵੋਟ ਪਾਉਣਗੇ, 29 ਫੀ ਸਦੀ ਨੇ ਆਖਿਆ ਕਿ ਉਹ ਲਿਬਰਲਾਂ ਨੂੰ ਵੋਟ ਕਰਨਗੇ ਤੇ 25 ਫੀ ਸਦੀ ਨੇ ਐਨਡੀਪੀ ਦੇ ਪੱਖ ਵਿੱਚ ਵੋਟ ਪਾਉਣ ਦੀ ਗੱਲ ਆਖੀ।ਵੈਕਸੀਨ ਦੀ ਵੰਡ ਨੂੰ ਲੈ ਕੇ ਵੀ 57 ਫੀ ਸਦੀ ਲੋਕਾਂ ਦਾ ਮੰਨਣਾ ਹੈ ਕਿ ਇਹ ਵੰਡ ਬਹੁਤ ਮਾੜੇ ਢੰਗ ਨਾਲ ਹੋ ਰਹੀ ਹੈ। ਸਿਆਸਤਦਾਨਾਂ ਤੇ ਅਧਿਕਾਰੀਆਂ ਵੱਲੋਂ ਵੈਕੇਸ਼ਨਜ਼ ਉੱਤੇ ਜਾਣ ਦੇ ਮਾਮਲੇ ਵਿੱਚ 87 ਫੀ ਸਦੀ ਨੇ ਆਖਿਆ ਕਿ ਅਜਿਹਾ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ ਤੇ 75 ਫੀ ਸਦੀ ਨੇ ਆਖਿਆ ਕਿ ਅਜਿਹਾ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਅੱਧੇ ਰਿਸਪੌਂਡੈਂਟਸ ਨੇ ਆਖਿਆ ਕਿ ਰੌਡ ਫਿਲਿਪ ਵੱਲੋਂ ਟਰੈਵਲ ਕਰਨ ਦੇ ਮਾਮਲੇ ਨੂੰ ਫੋਰਡ ਨੇ ਚੰਗੀ ਤਰ੍ਹਾਂ ਹੈਂਡਲ ਨਹੀਂ ਕੀਤਾ।


   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ