Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਸੁਪਰੀਮ ਕੋਰਟ ਨੇ ਕਿਹਾ: ਖੇਤੀ ਕਾਨੂੰਨਾਂ ਬਾਰੇ ਸਾਡੀ ਬਣਾਈ ਕਮੇਟੀ ਜੱਜ ਨਹੀਂ, ਆਖਰੀ ਫੈਸਲਾ ਅਦਾਲਤ ਹੀ ਕਰੇਗੀ

January 20, 2021 08:54 AM

* ਕਿਸਾਨ ਆਗੂ ਟਰੈਕਟਰ ਮਾਰਚ ਉੱਤੇ ਕਾਇਮ ਰਹੇ
* ਦਿੱਲੀ ਪੁਲਿਸ ਦੀ ਕਿਸਾਨ ਆਗੂਆਂ ਨਾਲ ਬੈਠਕ ਬੇਨਤੀਜਾ 

ਨਵੀਂ ਦਿੱਲੀ, 19 ਜਨਵਰੀ, (ਪੋਸਟ ਬਿਊਰੋ)-ਭਾਰਤ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨ ਦੇ ਮੁੱਦੇ ਨੂੰ ਹੱਲ ਕਰਨ ਦੇ ਲਈਸੁਪਰੀਮ ਕੋਰਟ ਨੇ ਜਿਹੜੀ ਕਮੇਟੀ ਬਣਾਈ ਸੀ, ਉਸ ਵਿੱਚੋਂ ਕਿਸਾਨ ਆਗੂ ਭੁਪਿੰਦਰ ਸਿੰਘ ਮਾਨ ਨਿਕਲ ਗਏ ਸਨ ਤੇ ਇਹ ਕਮੇਟੀ ਹੀ ਵਿਵਾਦ ਦਾ ਮੁੱਦਾ ਬਣ ਗਈ ਸੀ। ਭੁਪਿੰਦਰ ਸਿੰਘ ਮਾਨ ਦੇ ਇਸ ਕਮੇਟੀ ਤੋਂ ਨਿਕਲਣਬਾਰੇ ਇਸ਼ਾਰਾ ਕਰ ਕੇ ਚੀਫ਼ ਜਸਟਿਸ ਐੱਸਏ ਬੋਬੜੇ ਨੇ ਕਿਹਾ ਹੈ ਕਿ ਕਾਨੂੰਨ ਨੂੰ ਸਮਝਣ ਵਿੱਚ ਕੁਝ ਉਲਝਣ ਹੈ।
ਚੀਫ ਜਸਟਿਸ ਐੱਸ ਏ ਬੋਬੜੇ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਬਣਾਈ ਕਮੇਟੀ ਵਿੱਚ ਪਾਉਣ ਤੋਂ ਪਹਿਲਾਂ ਕਿਸੇ ਵਿਅਕਤੀ ਦੀ ਕੋਈ ਹੋਰ ਰਾਏ ਹੋ ਸਕਦੀ ਹੈ, ਪਰ ਪਿੱਛੋਂ ਰਾਏ ਬਦਲ ਸਕਦੀ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਕਿਹਾ ਕਿ ਭਾਰਤ ਸਰਕਾਰ ਦੇ ਨਵੇਂ ਕਾਨੂੰਨਾਂ ਬਾਰੇ ਗਲਤਫਹਿਮੀ ਹੈ, ਜਿਸ ਵੱਲ ਅਸੀਂ ਧਿਆਨ ਦਿਵਾ ਰਹੇ ਹਾਂ। ਉਨ੍ਹਾ ਨੇ ਕਿਹਾ,‘ਜੇ ਤੁਸੀਂ ਕਮੇਟੀ ਬਣਾਉਂਦੇ ਹੋ ਤੇ ਜੇ ਉਨ੍ਹਾਂ ਨੇ ਕੋਈ ਵਿਚਾਰ ਪ੍ਰਗਟ ਕੀਤਾ ਹੈ ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਨ੍ਹਾਂ ਨੂੰ ਕਮੇਟੀ ਵਿੱਚ ਨਹੀਂ ਹੋਣਾ ਚਾਹੀਦਾ। ਠੀਕ ਹੈ, ਤੁਸੀਂ ਕੁਝ ਕਿਹਾ ਹੈ ਅਤੇ ਤੁਸੀਂ ਆਪਣੇ ਵਿਚਾਰਬਦਲਣ ਦੇ ਹੱਕਦਾਰ ਹੋ। ਇਹ ਕਮੇਟੀ ਕੋਈ ਜੱਜ ਨਹੀਂ, ਫੈਸਲਾ ਤਾਂ ਅਦਾਲਤ ਨੇ ਕਰਨਾ ਹੈ।’
ਇਸ ਦੌਰਾਨ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਰੁਕ ਨਹੀਂ ਰਿਹਾ ਤੇ ਕਿਸਾਨਾਂ ਦੇ ਆਗੂ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਣ ਦੀ ਮੰਗ ਉੱਤੇ ਅੜੇ ਹੋਏ ਹਨ। ਅੱਜ ਕਿਸਾਨ ਜਥੇਬੰਦੀਆਂ ਤੇ ਦਿੱਲੀ ਪੁਲਿਸ ਵਿਚਾਲੇ ਇਸ ਮੁੱਦੇ ਉੱਤੇਹੋਈ ਅਹਿਮ ਬੈਠਕ ਬੈਠਕ ਵਿੱਚ ਵੀ ਟਰੈਕਟਰ ਮਾਰਚ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਕਿਸਾਨ ਜਥੇਬੰਦੀਆਂ ਟਰੈਕਟਰ ਮਾਰਚ ਕੱਢਣ ਉੱਤੇਕਾਇਮ ਰਹੀਆਂ ਅਤੇਦਿੱਲੀ ਪੁਲਿਸ ਗਣਤੰਤਰ ਦਿਵਸਮੌਕੇ ਸੁਰੱਖਿਆ ਪ੍ਰਬੰਧਾਂ ਕਾਰਨ ਟਰੈਕਟਰ ਮਾਰਚ ਕੱਢਣ ਦੀ ਮਨਜ਼ੂਰੀ ਦੇਣਾ ਨਹੀਂ ਮੰਨੀ।
ਵਰਨਣ ਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਭਾਰਤ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਉੱਤੇ ਜ਼ੋਰ ਦੇਣ ਲਈ 26 ਜਨਵਰੀ ਨੂੰ ਦਿੱਲੀ ਦੇ ਆਊਟਰ ਰਿੰਗ ਰੋਡ ਉੱਤੇ ਪਰੇਡ ਕੱਢਣ ਦਾ ਐਲਾਨ ਕਰ ਰੱਖਿਆ ਹੈ। ਇਸ ਟਰੈਕਟਰ ਪਰੇਡ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਦਿੱਲੀ ਪੁਲਿਸ ਨੇ ਕਰਨਾ ਹੈ, ਜਿਸ ਲਈ ਅੱਜ ਮੰਗਲਵਾਰ ਨੂੰ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਇਸ ਮੁੱਦੇ ਉੱਤੇਇੱਕ ਬੈਠਕ ਹੋਈ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਕਾਨੂੰਨ ਵਿਵਸਥਾ ਪ੍ਰਭਾਵਤ ਹੋਵੇਗੀ, ਇਸ ਲਈ ਗਣਤੰਤਰ ਦਿਵਸ ਮੌਕੇ ਇਹ ਟਰੈਕਟਰ ਪਰੇਡ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਕਾਰਨ ਦਿੱਲੀ ਪੁਲਸ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਵਿੱਚਕੋਈ ਵਿਚਾਲੇ ਦਾ ਰਸਤਾ ਨਹੀਂ ਨਿਕਲ ਸਕਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ