Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸੁਪਰੀਮ ਕੋਰਟ ਕਮੇਟੀ ਦੇ ਮੈਂਬਰ ਨੇ ਕਿਹਾ: ਜੇ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਤਾਂ 50 ਸਾਲ ਕੋਈ ਸਰਕਾਰ ਹੱਥ ਹੀ ਨਹੀਂ ਲਾਵੇਗੀ

January 20, 2021 08:55 AM

ਨਵੀਂ ਦਿੱਲੀ, 19 ਜਨਵਰੀ, (ਪੋਸਟ ਬਿਊਰੋ)-ਭਾਰਤ ਦੀ ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਲਈ ਬਣਾਈ ਗਈ ਕਮੇਟੀ ਦੇ ਇੱਕ ਮੈਂਬਰ ਨੇ ਕਿਹਾ ਹੈ ਕਿ ਜੇ ਅੱਜ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਤਾਂ ਅਗਲੇ ਪੰਜਾਹ ਸਾਲ ਕੋਈ ਵੀ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਛੇੜਨ ਦੀ ਹਿੰਮਤ ਨਹੀਂ ਕਰੇਗੀ ਅਤੇ ਕਿਸਾਨ ਮਰਦਾ ਰਹੇਗਾ।
ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਖੇਤੀਬਾੜੀ ਕਾਨੂੰਨਾਂ ਬਾਰੇ ਬਣਾਈ ਗਈ ਕਮੇਟੀ ਦੇ ਮੈਂਬਰ ਅੱਜ ਆਪਸ ਵਿੱਚ ਮਿਲੇ ਤਾਂ ਇਸ ਦੇ ਬਾਅਦ ਕਮੇਟੀ ਦੇ ਇੱਕ ਮੈਂਬਰ ਅਨਿਲ ਘਨਵਤ ਨੇ ਕਿਹਾ ਕਿ ਭਾਰਤ ਸਰਕਾਰ ਦੇ ਬਣਾਏ ਨਵੇਂ ਕਾਨੂੰਨ ਅੱਜ ਰੱਦ ਹੋ ਗਏ ਤਾਂ 50 ਸਾਲ ਫਿਰ ਕੋਈ ਸਰਕਾਰ ਇਸ ਮੁੱਦੇ ਨੂੰ ਹੱਥ ਨਹੀਂ ਪਾਵੇਗੀ।ਇਸ ਕਮੇਟੀ ਦੀ ਅੱਜ ਹੋਈ ਪਹਿਲੀ ਮੀਟਿੰਗ ਵਿੱਚ 21 ਜਨਵਰੀ ਤੋਂ ਕਿਸਾਨਾਂ ਨਾਲ ਗੱਲਬਾਤਸ਼ੁਰੂ ਕਰਨ ਦਾ ਫੈਸਲਾ ਹੋਇਆ ਹੈ। ਮੁੱਢਲੇ ਰੂਪ ਵਿੱਚ ਚਾਰ ਮੈਂਬਰੀ ਬਣਾਈ ਇਸ ਕਮੇਟੀ ਦੇ ਇਕ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਮ ਵਾਪਸ ਲੈ ਲਿਆ ਸੀ, ਇਸ ਲਈ ਅੱਜ ਦੀ ਮੀਟਿੰਗ ਵਿੱਚ ਬਾਕੀ ਤਿੰਨ ਮੈਂਬਰ ਵਿੱਚ ਸ਼ਾਮਲ ਹੋਏ। ਕਮੇਟੀ ਮੈਂਬਰ ਤੇ ਕਿਸਾਨ ਆਗੂ ਕਹੇ ਜਾਂਦੇ ਅਨਿਲ ਘਨਵਤ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਬੀਤੇ 70 ਸਾਲਾਂ ਤੋਂ ਕਿਸਾਨਾਂ ਦੀ ਹਾਲਤਵਿੱਚਸੁਧਾਰ ਨਹੀਂ ਹੋਇਆ, ਸਾਰੇ ਇਸ ਗੱਲ ਨੂੰ ਮੰਨਦੇ ਹਨ ਤੇ ਇਸੇ ਲਈ ਕਾਨੂੰਨ ਬਦਲਣ ਦੀ ਲੋੜ ਹੈ। ਉਨ੍ਹਾ ਕਿਹਾ ਕਿ ਉਹ ਵੀ ਕਾਨੂੰਨਾਂ ਨੂੰ ਪੂਰਾ ਠੀਕ ਨਹੀਂ ਮੰਨਦੇ, ਪਰ ਕਿਸਾਨਾਂ ਨੂੰ ਆਪਣੇਇਤਰਾਜ਼ਇਸ ਕਮੇਟੀ ਅੱਗੇ ਰੱਖਣੇ ਚਾਹੀਦੇ ਹਨ।
ਅਨਿਲ ਘਨਵਤ ਨੇ ਕਿਹਾ, “ਇਹ ਪੱਕਾ ਹੈ ਕਿ ਅੱਜਤੱਕ ਕਿਸਾਨਾਂ ਨਾਲ ਸਬੰਧਤ ਨੀਤੀਆਂ ਅਤੇ ਕਾਨੂੰਨ ਨਾਕਾਫੀ ਹਨ, ਕਿਉਂਕਿ ਜੇ ਇਹ ਕਾਨੂੰਨ ਕਿਸਾਨ ਪੱਖੀ ਹੁੰਦੇ ਤਾਂ ਸਾਢੇ ਚਾਰ ਲੱਖ ਕਿਸਾਨ ਖੁਦਕੁਸ਼ੀ ਨਾ ਕਰ ਜਾਂਦੇ। ਕਾਨੂੰਨਾਂ ਵਿੱਚ ਕੁਝ ਤਬਦੀਲੀਆਂ ਕਰਨ ਦੀ ਲੋੜ ਹੈ। ਜੇ ਇਹ ਨਵੇਂ ਕਾਨੂੰਨ ਵਾਪਸ ਹੋ ਗਏ ਤਾਂ ਅਗਲੇ 50 ਸਾਲ ਕੋਈ ਹੋਰ ਸਰਕਾਰ ਜਾਂ ਪਾਰਟੀ ਏਦਾਂ ਦੀ ਹਿੰਮਤ ਤੇ ਸਬਰ ਨਹੀਂ ਦਿਖਾ ਸਕੇਗੀ ਅਤੇ ਕਿਸਾਨ ਮਰਦਾ ਰਹੇਗਾ।’
ਇਸ ਦੌਰਾਨ ਅੱਜ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 21 ਜਨਵਰੀ ਤੋਂ ਇਹ ਕਮੇਟੀ ਕਿਸਾਨ ਆਗੂਆਂ ਨਾਲ ਗੱਲਬਾਤਸ਼ੁਰੂ ਕਰੇਗੀ ਤੇ ਕਿਸਾਨਾਂ ਤੋਂ ਬਿਨਾ ਕੇਂਦਰ ਤੇ ਰਾਜ ਸਰਕਾਰਾਂ ਸਮੇਤ ਸਾਰੇ ਸੰਬੰਧਤ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਇਹ ਕਮੇਟੀ ਇਕ ਪੋਰਟਲ ਬਣਾ ਰਹੀ ਹੈ, ਜਿਸ ਉੱਤੇ ਕੋਈ ਵੀ ਵਿਅਕਤੀਨਿੱਜੀ ਤੌਰ ਉੱਤੇ ਆਪਣੀ ਰਾਏ ਦੇ ਸਕਦਾ ਹੈ ਅਤੇ ਕਮੇਟੀ ਦਿੱਲੀ ਤੋਂ ਬਾਹਰ ਵੀ ਖੇਤਰਾਂ ਦੇ ਅਨੁਸਾਰ ਦੌਰਾ ਵੀ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ