Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਮਤਾ ਬੈਨਰਜੀ ਨੇ ਭਾਜਪਾ ਨੂੰ ਨਕਸਲੀਆਂ ਤੋਂ ਵੱਧ ਖ਼ਤਰਨਾਕ ਕਿਹਾ

January 20, 2021 08:56 AM

* ਵਿਰੋਧੀਆਂ ਨੂੰ ਡਰਾਉਣ ਲਈ ਆਈ ਟੀ ਸੈੱਲ ਦੀ ਵਰਤੋਂ ਦਾ ਦੋਸ਼

ਕੋਲਕਾਤਾ, 19 ਜਨਵਰੀ, (ਪੋਸਟ ਬਿਊਰੋ)-ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਕਾਰਨ ਸਿਆਸੀ ਧਿਰਾਂ ਵਿਚਾਲੇ ਜ਼ੁਬਾਨੀ ਜੰਗ ਤੇਜ਼ ਹੁੰਦੀ ਜਾਂਦੀ ਹੈ। ਅੱਜ ਮੰਗਲਵਾਰ ਨੂੰ ਪੁਰੂਲੀਆ ਜ਼ਿਲ੍ਹੇ ਵਿੱਚ ਚੋਣ ਰੈਲੀ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਭਾਜਪਾ ਨੂੰ ਨਕਸਲੀਆਂ ਤੋਂ ਵੱਧ ਖ਼ਤਰਨਾਕ ਕਹਿਦਿੱਤਾ ਤੇ ਦੋਸ਼ ਲਾਇਆ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਧਮਕਾਉਣ ਲਈ ਆਈਟੀ ਸੈੱਲ ਦੀ ਵਰਤੋਂ ਕਰਦੀ ਹੈ ਅਤੇ ਇਸ ਦੇ ਆਈਟੀ ਸੈੱਲ ਨੇ ਫਰਜ਼ੀ ਖ਼ਬਰਾਂ ਫੈਲਾਉਣ ਲਈ ਕਈ ਵ੍ਹਟਸਐਪ ਗਰੁੱਪ ਬਣਾਏ ਹਨ।
ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ‘ਭਾਜਪਾ ਨਕਸਲੀਆਂ ਤੋਂ ਵੀ ਵੱਧ ਖ਼ਤਰਨਾਕ ਹੈ,ਜੋ ਲੋਕਾਂ ਨੂੰ ਆਪੋ ਵਿੱਚ ਲੜਾਉਂਦੀ ਅਤੇ ਦੰਗਾ ਫੈਲਾਉਂਦੀ ਹੈ। ਅਸੀਂ ਬੰਗਾਲ ਵਿੱਚ ਦੰਗਾਬਾਜ ਭਾਜਪਾ ਨੂੰ ਜਿੱਤਣ ਨਹੀਂ ਦੇਵਾਂਗੇ।’ ਇਸ ਦੌਰਾਨ ਮਮਤਾ ਨੇ ਇਹ ਵੀ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਦੇਖਿਆ ਗਿਆ ਹੈ ਕਿ ਸਾਡੀਆਂ ਰੈਲੀਆਂ ਵਿੱਚ ਭਾਜਪਾ ਕੁਝ ਲੋਕਾਂ ਨੂੰ ਭੇਜਦੀ ਹੈ, ਜੋ ਇੱਥੇ ਅਰਾਜਕਤਾ ਫੈਲਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਧਮਕੀ ਦਿੱਤੀ ਕਿ ਅਸੀਂ ਵੀ ਭਾਜਪਾ ਅਤੇ ਸੀ ਪੀ ਐੱਮ ਦੀਆਂ ਬੈਠਕਾਂ ਵਿੱਚ ਵਿਘਨ ਪਾਉਣ ਤੇ ਹੰਗਾਮਾ ਕਰਨ ਲਈ ਆਪਣੇ ਲੋਕਾਂ ਨੂੰ ਭੇਜਾਂਗੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ‘ਜੇ ਕੋਈ (ਭਾਜਪਾ) ਤੁਹਾਨੂੰ ਵੋਟਾਂ ਦੇ ਬਦਲੇ ਪੈਸਾ ਦਿੰਦਾ ਹੈ ਤਾਂ ਤੁਸੀਂ ਪੈਸੇ ਲੈ ਲਓ।’
ਮਹਾਨ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ‘ਪਰਾਕ੍ਰਮ ਦਿਵਸ' ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਐਲਾਨ ਬਾਰੇ ਮਮਤਾ ਬੈਨਰਜੀ ਨੇ ਕਿਹਾ ਕਿ “ਇਹ ਕੇਂਦਰ ਸਰਕਾਰ ਦਾ ਵਿਸ਼ਾ ਹੈ। ‘ਪਰਾਕ੍ਰਮ ਦਿਵਸ’ ਨਾਂਅ ਤੋਂ ਨਾ ਅਸੀਂ ਤੇ ਨਾ ਨੇਤਾਜੀ ਦਾ ਪਰਿਵਾਰ ਖ਼ੁਸ਼ ਹੈ।” ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੇ ਜਨਮ ਦਿਨ ਨੂੰ ‘ਦੇਸ਼ਨਾਇਕ ਦਿਵਸ’ ਜਾਂ ‘ਦੇਸ਼ਪ੍ਰੇਮ ਦਿਵਸ’ ਦਾ ਨਾਂਅਦਿੱਤਾ ਜਾਂਦਾ ਤਾਂ ਬਿਹਤਰ ਹੋਣਾ ਸੀ, ਅਸੀਂ ‘ਦੇਸ਼ਨਾਇਕ ਦਿਵਸ’ ਦੇ ਰੂਪ ਵਿੱਚ ਹੀ ਉਨ੍ਹਾਂ ਦੀ ਜੈਅੰਤੀ ਮਨਾਵਾਂਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ