Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕੀ ਹਿੰਸਾ ਵਿੱਚ ਸਪੀਕਰ ਦਾ ਲੈਪਟਾਪ ਚੋਰੀ ਕਰ ਕੇ ਰੂਸ ਭੇਜਣ ਦੀ ਕੋਸ਼ਿਸ਼ ਵੀ ਹੋਈ

January 20, 2021 08:58 AM

* ਦੋਸ਼ੀ ਔਰਤ ਗ੍ਰਿਫਤਾਰ ਕਰ ਲਈ ਗਈ

ਵਾਸ਼ਿੰਗਟਨ, 19 ਜਨਵਰੀ, (ਪੋਸਟ ਬਿਊਰੋ)-ਅਮਰੀਕਾ ਦੀ ਰਾਜਧਾਨੀ ਦੇ ਕੈਪੀਟਲ ਹਿੱਲ (ਪਾਰਲੀਮੈਂਟ ਭਵਨ) ਵਿੱਚਹੋਈ ਹਿੰਸਾ ਦੌਰਾਨ ਵਿਦੇਸ਼ੀ ਤਾਕਤਾਂ ਦੇ ਹੱਥ ਹੋਣ ਦਾ ਸ਼ੱਕ ਦਿਨੋ-ਦਿਨ ਵਧਦਾ ਜਾਂਦਾ ਹੈ। ਜਾਂਚ ਏਜੰਸੀ ਐੱਫ ਬੀ ਆਈ ਨੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਉਸ ਦਿਨ ਦੀ ਹਿੰਸਾ ਦੌਰਾਨ ਪਾਰਲੀਮੈਂਟ ਦੀ ਸਪੀਕਰ ਨੈਂਸੀ ਪੇਲੋਸੀ ਦਾ ਲੈਪਟਾਪ ਚੋਰੀ ਕਰ ਲਿਆ ਤੇ ਉਸ ਨੂੰ ਆਪਣੇ ਇਕ ਰੂਸੀ ਦੋਸਤ ਨੂੰ ਭੇਜਣ ਦੀ ਕੋਸ਼ਿਸ਼ ਕਰ ਰਹੀ ਸੀ। ਇਹ ਲੈਪਟਾਪ ਅੱਗੋਂ ਉਸ ਔਰਤ ਦੇ ਦੋਸਤ ਨੇ ਰੂਸ ਦੀ ਇੰਟੈਲੀਜੈਂਸ ਸਰਵਿਸ ਨੂੰ ਪਹੁੰਚਾਉਣਾ ਸੀ।
ਫੜੀ ਗਈ ਔਰਤ ਦੀ ਗ੍ਰਿਫਤਾਰੀ ਬਾਰੇ ਜਾਣਕਾਰੀ ਨਿਆਂ ਵਿਭਾਗ ਦੀ ਵੈੱਬਸਾਈਟ ਉੱਤੇ ਸੋਮਵਾਰ ਦਿੱਤੀ ਗਈ ਹੈ, ਜਿਸ ਦੇ ਮੁਤਾਬਕ 6 ਜਨਵਰੀ ਨੂੰ ਕੈਪੀਟਲ ਹਿੱਲ ਵਿੱਚ ਹੋਈ ਹਿੰਸਾ ਦੌਰਾਨ ਪ੍ਰਤੀਨਿਧੀ ਹਾਊਸ ਦੀ ਸਪੀਕਰ ਨੈਂਸੀ ਪੇਲੋਸੀ ਦਾ ਲੈਪਟਾਪ ਚੋਰੀ ਕਰ ਲਿਆ ਗਿਆ ਸੀ ਅਤੇ ਇਸ ਲੈਪਟਾਪ ਦੇ ਸੰਬੰਧ ਵਿੱਚ ਪੈਨਸਿਲਵੇਨੀਆ ਵਿੱਚੋਂ ਰਿਲੇ ਜੂਨ ਵਿਲੀਅਮਜ਼ ਨਾਂ ਦੀ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਂਚ ਏਜੰਸੀ ਐੱਫ ਬੀ ਆਈ ਨੇ ਅਦਾਲਤ ਵਿੱਚਪੇਸ਼ ਕੀਤੇ ਕੇਸ ਵਿੱਚ ਕਿਹਾ ਕਿ ਇਹ ਔਰਤ ਇਸ ਲੈਪਟਾਪ ਨੂੰ ਆਪਣੇ ਇਕ ਦੋਸਤ ਨੂੰ ਦੇਣ ਦੇ ਯਤਨ ਕਰ ਰਹੀ ਸੀ ਤੇ ਉਸ ਰੂਸੀ ਦੋਸਤ ਦੀ ਇਸ ਲੈਪਟਾਪ ਨੂੰ ਅੱਗੇ ਰੂਸ ਦੀ ਫਾਰਨ ਇੰਟੈਲੀਜੈਂਸ ਸਰਵਿਸ ਨੂੰ ਵੇਚਣ ਦੀ ਯੋਜਨਾ ਸੀ। ਅਜੇ ਇਹ ਸਾਫ ਨਹੀਂ ਹੋ ਸਕਿਆ ਕਿ ਜੂਨ ਵਿਲੀਅਮਜ਼ ਨੇ ਲੈਪਟਾਪ ਆਪਣੇ ਦੋਸਤ ਨੂੰ ਦੇ ਦਿੱਤਾ ਸੀ ਜਾਂ ਉਸ ਨੂੰ ਤਬਾਹ ਕਰ ਦਿੱਤਾ ਹੈ। ਲੈਪਟਾਪ ਚੋਰੀ ਕਰਦੇ ਹੋਏ ਵਿਲੀਅਮਜ਼ ਦੀ ਵੀਡੀਓ ਸਬੂਤ ਦੇ ਤੌਰ ਉੱਤੇਅਦਾਲਤ ਵਿੱਚ ਪੇਸ਼ ਕੀਤੀ ਗਈ ਹੈ।
ਵਰਨਣ ਯੋਗ ਹੈ ਕਿ ਕੈਪਟੀਲ ਹਿੱਲ ਵਿੱਚ ਹਿੰਸਾ ਹੋਣ ਤੋਂ ਬਾਅਦ ਨੈਂਸੀ ਪੇਲੋਸੀ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਪਾਰਲੀਮੈਂਟ ਵਿੱਚ ਪ੍ਰਜੈਂਟੇਸ਼ਨ ਦੇ ਕੰਮ ਆਉਣ ਵਾਲਾ ਲੈਪਟਾਪ ਹਿੰਸਾ ਦੌਰਾਨ ਗਾਇਬ ਹੋ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ