Welcome to Canadian Punjabi Post
Follow us on

29

March 2024
 
ਪੰਜਾਬ

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲ੍ਹੇ ਜਾਣਗੇ ਸਕੂਲ : ਸਿੰਗਲਾ

January 20, 2021 09:58 PM

* ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾਂ ਦੇ ਨਾਲ-ਨਾਲ ਸਫ਼ਾਈ ਵਿਵਸਥਾ ਯਕੀਨੀ ਬਣਾਉਣਗੇ ਸਕੂਲ 


ਚੰਡੀਗੜ੍ਹ, 20 ਜਨਵਰੀ (ਪੋਸਟ ਬਿਊਰੋ): ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲਣਗੇ ਅਤੇ ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਜਮਾਤ ਤੇ ਦੂਜੇ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸਕੂਲ ਖੁੱਲਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।
ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਸਹੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲ ਖੋਲਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਹਦਾਇਤਾਂ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਕਲਾਸਾਂ ਲਾਉਣ ਸਕੂਲ ਖੁੱਲਣ ਤੋਂ ਬਾਅਦ ਤੋਂ ਹੀ ਮਾਪਿਆਂ, ਜ਼ਿਲਾ ਸਿੱਖਿਆ ਅਫ਼ਸਰਾਂ ਤੇ ਅਧਿਆਪਕਾਂ ਵੱਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ