Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਤ੍ਰਿਪਤ ਬਾਜਵਾ ਤੇ ਸਰਕਾਰੀਆ ਨੇ ਕਿਹਾ : ਕੇਂਦਰ ਸਰਕਾਰ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਿਸ ਲਵੇ

January 20, 2021 10:08 PM

ਚੰਡੀਗੜ, 20 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਤ੍ਰਿਪਤ ਬਾਜਵਾ ਅਤੇ ਸਰਕਾਰੀਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ’ਤੇ ਥੋਪੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ।
ਦੋਵਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋ ਮਹੀਨੇ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਦੀ ਸਰਹੱਦ ’ਤੇ ਹੱਡ ਚੀਰਵੀਂ ਠੰਡ ਵਿਚ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਰੱਦ ਕਰਨ ਦੀ ਬਜਾਏ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਫੁੱਟ ਪਾਉ ਅਤੇ ਟਾਲ ਮਟੋਲ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 100 ਤੋਂ ਵੱਧ ਕਿਸਾਨਾਂ ਦੀ ਇਸ ਸੰਘਰਸ਼ ਵਿਚ ਜਾਨ ਜਾ ਚੁੱਕੀ ਹੈ, ਇਸ ਸਭ ਦੇ ਬਾਵਜੂਦ ਵੀ ਕੇਂਦਰ ਸਰਕਾਰ ਹਾਲੇ ਵੀ ਕਿਸਾਨੀ ਮਾਮਲੇ ਦੇ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਉਠਾ ਰਹੀ, ਬਲਕਿ ਉਲਟਾ ਕਿਸਾਨਾਂ ਨੂੰ ਡਰਾਉਣ ਧਮਕਾਉਣ ਲਈ ਈ.ਡੀ ਦੇ ਨੋਟਿਸ ਭੇਜ ਰਹੀ ਹੈ।
ਬਾਜਵਾ ਅਤੇ ਸਰਕਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿੱਦ ਛੱਡ ਕੇ ਖੁਦ ਪਹਿਲਕਦਮੀ ਕਰਦਿਆਂ ਤਿੰਨੋ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਨ। ਦੋਵਾਂ ਮੰਤਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੇਸ਼ ਭਰ ਤੋਂ ਨਾ ਤਾਂ ਕਿਸੇ ਕਿਸਾਨ ਨੇ ਅਤੇ ਨਾ ਹੀ ਕਿਸੇ ਸੂਬਾ ਸਰਕਾਰ ਨੇ ਇਹ ਥੋਪੇ ਗਏ ਖੇਤੀ ਸੁਧਾਰਾਂ ਦੀ ਮੰਗ ਕੀਤੀ ਸੀ, ਜਿਸ ਕਾਰਨ ਪਹਿਲਾਂ ਹੀ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾਇਆ ਅਤੇੇ ਸਰਬ ਸੰਮਤੀ ਨਾਲ ਸਾਰੇ ਸਦਨ ਨੇ ਇਹ ਕਾਨੂੰਨ ਰੱਦ ਕਰ ਦਿੱਤੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਵੱਡੇ ਉਦਯੋਗਿਕ ਘਰਾਣਿਆਂ ਦੇ ਦਬਾਅ ‘ਚੋਂ ਬਾਹਰ ਨਿਕਲ ਕੇ ਦੇਸ਼ ਦੇ ਅੰਨਦਾਤਾ ਅੱਗੇ ਸਿਰ ਝੁਕਾਉਂਦਿਆਂ ਤੁਰੰਤ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਇਸ ਮੌਕੇ ਪੰਜਾਬ ਦੇ ਦੋਵਾਂ ਮੰਤਰੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵਧਾਈ ਵੀ ਦਿੱਤੀ ਕਿ ਲੱਖਾਂ ਲੋਕਾਂ ਦੇ ਇਕੱਠ ਦੇ ਬਾਵਜੂਦ ਏਨੇ ਵੱਡੇ ਅੰਦੋਲਨ ਵਿਚ ਸਭ ਨੇ ਸ਼ਾਂਤੀ ਬਣਾਈ ਹੋਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ