Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਓਨਟਾਰੀਓ ਦੇ ਡਾਕਟਰਾਂ ਨੇ ਪ੍ਰਗਟਾਇਆ ਦਵਾਈਆਂ ਦੀ ਘਾਟ ਦਾ ਖਦਸ਼ਾ

January 20, 2021 10:13 PM

ਓਨਟਾਰੀਓ, 20 ਜਨਵਰੀ (ਪੋਸਟ ਬਿਊਰੋ) : ਪ੍ਰੋਵਿੰਸ ਭਰ ਦੇ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਤੇ ਪਬਲਿਕ ਹੈਲਥ ਯੂਨਿਟਸ ਵਿੱਚ ਦਵਾਈਆਂ ਦੀ ਘਾਟ ਪਾਈ ਜਾ ਰਹੀ ਹੈ, ਇਸ ਉੱਤੇ ਓਨਟਾਰੀਓ ਦੇ ਡਾਕਟਰਾਂ ਵੱਲੋਂ ਜਲਦ ਹੀ ਦਵਾਈਆਂ ਦੀ ਘਾਟ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ।
ਇਸ ਸਬੰਧ ਵਿੱਚ ਜਾਰੀ ਕੀਤੀ ਗਈ ਰਿਪੋਰਟ ਵਿੱਚ ਓਨਟਾਰੀਓ ਮੈਡੀਕਲ ਐਸੋਸਿਏਸ਼ਨ (ਂਓਐਮਓ), ਜੋ ਕਿ 43,000 ਹੈਲਥ ਅਧਿਕਾਰੀਆਂ ਦੀ ਨੁਮਾਇੰਦਗੀ ਕਰਦੀ ਹੈ, ਵੱਲੋਂ ਇਹ ਸਿਫਾਰਿਸ਼ ਕੀਤੀ ਗਈ ਹੈ ਕਿ ਕੈਨੇਡਾ ਨੂੰ ਜ਼ਰੂਰੀ ਦਵਾਈਆਂ ਦੇ ਘਰੇਲੂ ਉਤਪਾਦਨ ਵਿੱਚ ਵਾਧਾ ਕਰਨਾ ਚਾਹੀਦਾ ਹੈ ਤੇ ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰ ਦੇ ਸਾਰੇ ਪੱਧਰਾਂ ਨੂੰ ਵਾਧੂ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਰਲ ਕੇ ਕੰਮ ਕਰਨਾ ਚਾਹੀਦਾ ਹੈ।
ਓਐਮਏ ਦੀ ਪ੍ਰੈਜ਼ੀਡੈਂਟ ਡਾ·ਸਾਮੰਥਾ ਹਿੱਲ ਨੇ ਆਖਿਆ ਕਿ ਮਹਾਂਮਾਰੀ ਦੌਰਾਨ ਕਰੌਨਿਕ ਦਵਾਈਆਂ ਦੀ ਕਾਫੀ ਘਾਟ ਹੋ ਗਈ ਹੈ ਤੇ ਆਉਣ ਵਾਲੇ ਹਫਤਿਆਂ ਵਿੱਚ ਜੇ ਕੋਵਿਡ ਕੇਸਾਂ ਵਿੱਚ ਹੋਰ ਵਾਧਾ ਹੁੰਦਾ ਹੈ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।ਐਸੋਸਿਏਸ਼ਨ ਦਾ ਕਹਿਣਾ ਹੈ ਕਿ ਚੀਨ ਤੇ ਭਾਰਤ ਤੋਂ ਫਾਰਮਾਸਿਊਟੀਕਲਜ਼ ਇਨਗ੍ਰੀਡੀਐਂਟ ਦੀ ਸਪਲਾਈ ਵੀ ਸਹੀ ਢੰਗ ਨਾਲ ਨਾ ਹੋਣ ਕਾਰਨ ਦਿੱਕਤ ਵਿੱਚ ਵਾਧਾ ਹੋਇਆ ਹੈ। ਹੈਲਥ ਕੇਅਰ ਪ੍ਰੋਫੈਸ਼ਨਲਜ਼ ਨੇ ਆਖਿਆ ਕਿ ਐਂਟੀਬਾਇਓਟਿਕਸ ਵਿੱਚ ਵੀ ਕਮੀ ਪਾਈ ਜਾ ਰਹੀ ਹੈ।
ਓਐਮਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਅਗਸਤ ਵਿੱਚ ਦੇਸ਼ ਦੇ ਡਾਕਟਰਾਂ ਤੇ ਫਾਰਮਾਸਿਸਟਾਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਸੈਂਸ਼ੀਅਲ ਦਵਾਈਆਂ ਦੀ ਹੋਣ ਵਾਲੀ ਘਾਟ ਬਾਰੇ ਜਾਣੂ ਕਰਵਾ ਦਿੱਤਾ ਗਿਆ ਸੀ। ਓਐਮਏ ਨੇ ਇਹ ਵੀ ਆਖਿਆ ਕਿ ਸਿਹਤ ਮੰਤਰਾਲੇ ਨੂੰ ਫਾਰਮੇਸੀ ਰੈਗੂਲੇਟਰਜ਼, ਪ੍ਰੋਫੈਸ਼ਨਲ ਐਸੋਸਿਏਸ਼ਨਜ਼ ਤੇ ਅਹਿਮ ਸਟੇਕਹੋਲਡਰਜ਼ ਨਾਲ ਰਲ ਕੇ ਕਾਨੂੰਨ ਵਿੱਚ ਤਬਦੀਲੀ ਕਰਨੀ ਚਾਹੀਦੀ ਹੈ ਤਾਂ ਕਿ ਹਸਪਤਾਲਾਂ ਵਿੱਚ ਵੱਧ ਡਿਮਾਂਡ ਵਾਲੀਆਂ ਦਵਾਈਆਂ ਦੀ ਸਪਲਾਈ ਆਮ ਹੋ ਸਕੇ ਤੇ ਇਨ੍ਹਾਂ ਦੀ ਵੰਡ ਵਿੱਚ ਕੋਈ ਘਾਟ ਨਾ ਰਹੇ।ਫਾਈਜ਼ਰ ਵੈਕਸੀਨ ਦੀ ਘਾਟ ਕਾਰਨ ਮੈਟਰੋ ਟੋਰਾਂਟੋ ਕਨਵੈਨਸ਼ਨ ਸੈਂਟਰ ਵਿਖੇ ਇਮਿਊਨਾਈਜ਼ੇਸ਼ਨ ਕਲੀਨਿਕ ਨੂੰ ਬੰਦ ਕਰਨਾ ਪਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ