Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਘਰ ਦਾ ਜੋਗੀ ਜੋਗੜਾ ਹੀ ਲੱਗਦਾ ਹੈ: ਇਮਰਾਨ ਖਾਨ

December 03, 2018 09:51 PM

ਲਾਹੌਰ, 3 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਦੇ ਗਰੀਬੀ ਹਟਾਓ ਪ੍ਰੋਗਰਾਮ ਹੇਠ ਪੇਂਡੂ ਔਰਤਾਂ ਨੂੰ ਆਂਡੇ ਅਤੇ ਚੂਚੇ ਵੰਡਣ ਦੀ ਤਜਵੀਜ਼ 'ਤੇ ਹੰਗਾਮਾ ਕਰਨ ਵਾਲੇ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਬਸਤੀਵਾਦੀ ਸੋਚ ਰੱਖਣ ਵਾਲੇ ਇਸ ਗੱਲ 'ਤੇ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ, ਪਰ ਜੇ ਇਹੀ ਕੰਮ ਕਿਸੇ ਵਿਲਾਇਤੀ ਨੇ ਕੀਤਾ ਹੁੰਦਾ ਤਾਂ ਉਹ ਉਸ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਦੇ।
ਆਪਣੀ ਸਰਕਾਰ ਦੇ 100 ਦਿਨ ਮੁਕੰਮਲ ਹੋਣ 'ਤੇ ਆਪਣੇ ਦਫਤਰ 'ਚ ਰੱਖੇ ਗਏ ਸਮਾਗਮ 'ਚ ਇਮਰਾਨ ਖਾਨ ਨੇ ਕਿਹਾ ਕਿ ਸਰਕਾਰ ਗਰੀਬ ਵਰਗ ਨਾਲ ਸਬੰਧਤ ਔਰਤਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਆਂਡੇ ਤੇ ਚੂਚੇ ਅਤੇ ਚੂਚਿਆਂ ਦੇ ਛੇਤੀ ਵਾਧੇ ਲਈ ਟੀਕੇ (ਵੈਕਸੀਨ) ਦੇਵੇਗੀ। ਉਨ੍ਹਾਂ ਕਿਹਾ, ‘ਇਸ ਢੰਗ ਨਾਲ ਉਨ੍ਹਾਂ ਕੋਲ ਖਾਣ ਲਈ ਸਿਹਤਮੰਦ ਖਾਣਾ ਵੀ ਹੋਵੇਗਾ ਤੇ ਨਾਲ ਵੇਚਣ ਲਈ ਵਾਧੂ ਮੁਰਗੇ ਮੁਰਗੀਆਂ ਤੇ ਆਂਡੇ ਵੀ ਹੋਣਗੇ।' ਸਰਕਾਰ ਦੀ ਇਸ ਤਵੀਜ਼ ਦਾ ਵਿਰੋਧੀ ਧਿਰਾਂ ਨੇ ‘ਸੀਰੀਅਸ ਕਾਮੇਡੀ' ਕਹਿ ਕੇ ਮਜ਼ਾਕ ਉਡਾਇਆ ਸੀ। ਵਿਰੋਧੀਆਂ ਦੀ ਆਲੋਚਨਾ ਦਾ ਜਵਾਬ ਦਿੰਦਿਆਂ ਕੱਲ੍ਹ ਇਮਰਾਨ ਖਾਨ ਨੇ ਟਵੀਟ ਕੀਤਾ, ‘ਜਦੋਂ ਕੋਈ ਦੇਸੀ (ਇਮਰਾਨ ਖਾਨ) ਬੰਦਾ ਮੁਰਗਿਆਂ ਰਾਹੀਂ ਗਰੀਬੀ ਦੂਰ ਕਰਨ ਦੀ ਗੱਲ ਕਰਦਾ ਹੈ ਕਿ ਬਸਤੀਵਾਦੀ ਸੋਚ ਰੱਖਦੇ ਲੋਕ ਉਸ ਦਾ ਮਜ਼ਾਕ ਉਡਾਉਂਦੇ ਹਨ, ਪਰ ਜਦੋਂ ਕੋਈ ਵਿਲਾਇਤੀ (ਬਿੱਲ ਗੇਟਸ ਵਰਗੇ) ਮੁਰਗਿਆਂ ਤੇ ਗਰੀਬੀ ਬਾਰੇ ਬੋਲਣ ਤਾਂ ਉਨ੍ਹਾਂ ਨੂੰ ਇਸ 'ਚ ਮਹਾਨਤਾ ਦਿੱਸਦੀ ਹੈ।' ਉਨ੍ਹਾਂ ਨਾਲ ਹੀ ਬਿੱਲ ਗੇਟਸ ਦੇ ਲੇਖ ਦਾ ਹਵਾਲਾ ਦਿੱਤਾ, ਜਿਸ 'ਚ ਉਸ ਨੇ ਕਿਹਾ ਸੀ ਕਿ ਪੋਲਟਰੀ ਲੋਕਾਂ ਨੂੰ ਗਰੀਬੀ 'ਚੋਂ ਕੱਢਣ ਦਾ ਰਾਹ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ