Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਭਾਰਤੀ ਪਾਰਲੀਮੈਂਟ ਦੀ ਕੰਟੀਨ `ਚ ਭੋਜਨ `ਤੇ ਮਿਲਦੀ ਸਬਸਿਡੀ ਬੰਦ

January 20, 2021 10:35 PM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਪਾਰਲੀਮੈਂਟ ਦੇ ਹੇਠਲੇ ਹਾਊਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਦੱਸਿਆ ਹੈ ਕਿ ਪਾਰਲੀਮੈਂਟ ਦੀ ਕੰਟੀਨ ਵਿੱਚ ਪਾਰਲੀਮੈਂਟ ਮੈਂਬਰਾਂ ਤੇ ਹੋਰ ਲੋਕਾਂ ਨੂੰ ਭੋਜਨ `ਤੇ ਦਿੱਤੀ ਜਾਂਦੀ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਬਿਰਲਾ ਨੇ ਇਸ ਨਾਲ ਜੁੜੇ ਵਿੱਤੀ ਪਹਿਲੂਆਂ ਦੀ ਜਾਣਕਾਰੀ ਨਹੀਂ ਦਿੱਤੀ।
ਪਾਰਲੀਮੈਂਟ ਦੇ ਬੱਜਟ ਸੈਸ਼ਨ ਦੀਆਂ ਤਿਆਰੀਆਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲੋਕ ਸਭਾ ਦੇ ਸਪੀਕਰ ਨੇ ਕਿਹਾ ਕਿ ਉਤਰੀ ਰੇਲਵੇ ਦੀ ਬਜਾਏ ਅੱਗੇ ਤੋਂ ਆਈ ਟੀ ਡੀ ਸੀ (ਇੰਡੀਅਨ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ) ਪਾਰਲੀਮੈਂਟ ਦੀਆਂ ਕੰਟੀਨਾਂ ਨੂੰ ਚਲਾਏਗੀ। ਸੂਤਰਾਂ ਨੇ ਦੱਸਿਆ ਕਿ ਸਬਸਿਡੀ ਖਤਮ ਕਰਨ ਨਾਲ ਲੋਕ ਸਭਾ ਸਕੱਤਰੇਤ ਨੂੰ ਸਾਲਾਨਾ 8 ਕਰੋੜ ਰੁਪਏ ਦੀ ਬੱਚਤ ਹੋਵੇਗੀ। ਸਪੀਕਰ ਨੇ ਕਿਹਾ ਕਿ ਪਾਰਲੀਮੈਂਟਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪਾਰਲੀਮੈਂਟ ਮੈਂਬਰਾਂ ਨੂੰ ਕੋਵਿਡ-19 ਦੀ ਜਾਂਚ ਕਰਵਾਉਣ ਨੂੰ ਕਿਹਾ ਜਾਵੇਗਾ। ਬਿਰਲਾ ਨੇ ਕਿਹਾ ਕਿ ਪਾਰਲੀਮੈਂਟ ਮੈਂਬਰਾਂ ਦੇ ਨਿਵਾਸ ਦੇ ਨੇੜੇ ਉਨ੍ਹਾਂ ਦੇ ਕੋਵਿਡ-19 ਦੇ ਟੈਸਟ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਲੋਕ ਸਭਾ ਸਪੀਕਰ ਨੇ ਕਿਹਾ ਕਿ ਕੇਂਦਰ ਅਤੇ ਰਾਜਾਂ ਵੱਲੋਂ ਨਿਰਧਾਰਤ ਕੀਤੀ ਟੀਕਾਕਰਨ ਮੁਹਿੰਮ ਨੀਤੀ ਪਾਰਲੀਮੈਂਟ ਮੈਂਬਰਾਂ `ਤੇ ਵੀ ਲਾਗੂ ਹੋਵੇਗੀ।ਉਨ੍ਹਾਂ ਕਿਹਾ ਕਿ ਪਾਰਲੀਮੈਂਟਰੀ ਕੰਪਲੈਕਸ ਵਿੱਚ 27-28 ਜਨਵਰੀ ਨੂੰ ਆਰ ਟੀ-ਪੀ ਸੀ ਆਰ ਜਾਂਚ ਲਈਪਾਰਲੀਮੈਂਟ ਮੈਂਬਰਾਂ ਦੇ ਪਰਵਾਰ, ਕਰਮਚਾਰੀਆਂ ਦੀ ਆਰ ਟੀ ਪੀ ਸੀ ਆਰ ਜਾਂਚ ਦੇ ਵੀ ਪ੍ਰਬੰਧ ਕੀਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼