Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੜਕ ਕਿਨਾਰੇ ਸੁੱਤੇ 20 ਲੋਕਾਂ ਨੂੰ ਟਰੱਕ ਨੇ ਦਰੜਿਆ, 15 ਮੌਤਾਂ

January 20, 2021 10:40 PM

ਸੂਰਤ, 20 ਜਨਵਰੀ (ਪੋਸਟ ਬਿਊਰੋ)- ਗੁਜਰਾਤ ਦੇ ਸੂੁਰਤ ਜ਼ਿਲ੍ਹੇ ਵਿੱਚ ਸੜਕ ਕਿਨਾਰੇ ਸੌਂ ਰਹੇ ਰਾਜਸਥਾਨ ਦੇ 20 ਪ੍ਰਵਾਸੀ ਮਜ਼ਦੂਰਾਂ, ਇੱਕ ਸਾਲ ਦੀ ਬੱਚੀ ਤੇ ਦੋ ਸਾਲ ਦੇ ਬੱਚੇ ਨੂੰ ਟਰੱਕ ਨੇ ਦਰੜ ਦਿੱਤਾ। ਇਸ ਹਾਦਸੇ `ਚ ਦੋ ਬੱਚਿਆਂ ਸਮੇਤ 15 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਹਾਦਸੇ `ਚ ਮਾਰੇ ਗਏ 15 ਲੋਕਾਂ ਵਿੱਚ ਅੱਠ ਔਰਤਾਂ ਅਤੇ ਮੱਧ ਪ੍ਰਦੇਸ਼ ਦਾ ਇੱਕ ਪ੍ਰਵਾਸੀ ਮਜ਼ਦੂਰ ਵੀ ਹੈ। ਮੌਕੇ `ਤੇ ਉਨ੍ਹਾਂ ਵਿੱਚੋਂ 12 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਤਿੰਨ ਜਖਮੀ ਇਲਾਜ ਦੌਰਾਨ ਪ੍ਰਾਣ ਤਿਆਗ ਗਏ, ਪਰ ਛੇ ਮਹੀਨਿਆਂ ਦੀ ਬੱਚੀ ਬਚ ਗਈ।
ਪੁਲਸ ਦੇ ਮੁਤਾਬਕ ਮ੍ਰਿਤਕਾਂ ਵਿੱਚ ਮੱਧ ਪ੍ਰਦੇਸ਼ ਦੇ 19 ਸਾਲਾ ਮਜ਼ਦੂਰ ਦੇ ਇਲਾਵਾ ਸਾਰੇ ਲੋਕ ਦੱਖਣੀ ਰਾਜਸਥਾਨ `ਚ ਬਾਂਸਵਾੜਾ ਜ਼ਿਲ੍ਹੇ ਦੇ ਪਿੰਡਾਂ ਦੇ ਵਾਸੀ ਸਨ। ਇਹ ਹਾਦਸਾ ਸੂਰਤ ਤੋਂ ਕਰੀਬ 60 ਕਿਲੋਮੀਟਰ ਦੂਰ ਕੋਸਾਂਬਾ ਪਿੰਡ ਕੋਲ ਵਾਪਰਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗੰਨੇ ਨਾਲ ਲੱਦੇ ਟਰੈਕਟਰ ਨਾਲ ਟੱਕਰ ਦੇ ਬਾਅਦ ਟਰੱਕ ਚਾਲਕ ਗੱਡੀ ਦਾ ਕੰਟਰੋਲ ਗੁਆ ਬੈਠਾ ਅਤੇ ਡੰਪਰ ਫੁੱਟਪਾਥ `ਤੇ ਸੁੱਤੇ ਮਜ਼ਦੂਰਾਂ ਉਤੇ ਚੜ੍ਹ ਗਿਆ। ਪੁਲਸ ਨੇ ਡੰਪਰ ਦੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਹੈ। ਡੰਪਰ ਦੇ ਡਰਾਈਵਰ ਅਤੇ ਉਸਦਾ ਹੈਲਪਰ ਵੀ ਹਾਦਸੇ `ਚ ਜ਼ਖ਼ਮੀ ਹੋ ਗਿਆ ਅਤੇ ਦੋਵਾਂ ਨੂੰ ਹਸਪਤਾਲ `ਚ ਦਾਖ਼ਲ ਕਰਾਇਆ ਗਿਆ ਹੈ।ਸੂਰਤ ਦੀ ਐਸ ਪੀ ਊਸ਼ਾ ਰਾਡਾ ਨੇ ਦਸਿਆ ਕਿ ਟਰੱਕ ਨੇ ਤੜਕੇ ਕਿਮ-ਮਾਂਡਵੀ ਰੋਡ ਕੰਢੇ ਸੌਂ ਰਹੇ ਮਜ਼ਦੂਰਾਂ ਨੂੰ ਦਰੜ ਦਿੱਤਾ। ਇਹ ਡੰਪਰ ਕਿਮ ਤੋਂ ਮਾਂਡਵੀ ਜਾ ਰਿਹਾ ਸੀ। ਦੂਜੇ ਪਾਸੇ ਤੋਂ ਆਏ ਟਰੈਕਟਰ ਨਾਲ ਉਸ ਦੀ ਟੱਕਰ ਦੇ ਬਾਅਦ ਡਰਾਈਵਰ ਗੱਡੀ ਤੋਂ ਕੰਟਰੋਲ ਗੁਆ ਬੈਠਾ। ਉਨ੍ਹਾਂ ਦੱਸਿਆ, ‘ਹਾਦਸੇ 'ਚ ਟੱਕਰ ਦੀ ਮੁਹਰਲੀ ਖਿੜਕੀ ਦਾ ਸ਼ੀਸ਼ਾ ਟੁੱਟ ਜਾਣਕਾਰਨ ਡਰਾਈਵਰ ਦੇਖ ਨਹੀਂ ਸਕਿਆ। ਟੱਕਰ ਕਾਰਨ ਡੰਪਰ ਦੂਜੇ ਪਾਸੇ ਪਹੁੰਚ ਗਿਆ ਅਤੇ ਸੜਕ ਕਿਨਾਰੇ ਸੌਂ ਰਹੇ ਮਜ਼ਦੂਰ ਉਸ ਦੀ ਲਪੇਟ `ਚ ਆ ਗਏ।''

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼