Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਮੰਤਰੀ ਕਹਿੰਦੈ: ਟਰੰਪ ਨੇ ਅਫ਼ਗਾਨ ਸ਼ਾਂਤੀ ਵਾਰਤਾ ਦੇ ਲਈ ਸਾਥੋਂ ਮਦਦ ਮੰਗੀ ਹੈ

December 03, 2018 09:53 PM

ਇਸਲਾਮਾਬਾਦ, 3 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਅੱਜ ਸੋਮਵਾਰ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਪੱਤਰ ਲਿਖ ਕੇ ਇਸ ਵਿੱਚ ਉਨ੍ਹਾਂ ਨੇ ਪਾਕਿਸਤਾਨ ਤੋਂ ਅਫ਼ਗਾਨ ਸ਼ਾਂਤੀ ਵਾਰਤਾ ਵਿੱਚ ਮਦਦ ਮੰਗੀ ਹੈ।
ਅਫ਼ਗਾਨਿਸਤਾਨ ਵਿੱਚ ਪਿਛਲੇ 17 ਸਾਲਾਂ ਤੋਂ ਸੁਰੱਖਿਆ ਦਸਤਿਆਂ ਤੇ ਤਾਲਿਬਾਨ ਵਿਚਾਲੇ ਲੜਾਈ ਚੱਲ ਰਹੀ ਹੈ। ਅਮਰੀਕੀ ਰਾਸ਼ਟਰਪਤੀ ਇਸ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਇਸੇ ਕੋਸ਼ਿਸ਼ ਵਿੱਚ ਅਮਰੀਕੀ ਅਧਿਕਾਰੀ ਪਾਕਿਸਤਾਨ `ਤੇ ਲੰਬੇ ਸਮੇਂ ਤੋਂ ਦਬਾਅ ਬਣਾ ਰਹੇ ਹਨ ਕਿ ਉਹ ਤਾਲਿਬਾਨ ਲੀਡਰਸ਼ਿਪ ਨੂੰ ਗੱਲਬਾਤ ਦੀ ਮੇਜ਼ `ਤੇ ਲਿਆਉਣ ਵਿੱਚ ਮਦਦ ਕਰੇ। ਅਮਰੀਕਾ ਦੀ ਸੋਚ ਹੈ ਕਿ ਤਾਲਿਬਾਨ ਲੀਡਰਸ਼ਿਪ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਦੇ ਪਾਕਿਸਤਾਨੀ ਖੇਤਰ ਵਿੱਚ ਆਪਣਾ ਅੱਡਾ ਬਣਾ ਰੱਖਿਆ ਹੈ। ਚੌਧਰੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਪੱਤਰ ਵਿੱਚ ਤਾਲਿਬਾਨ ਨੂੰ ਗੱਲਬਾਤ ਦੀ ਟੇਬਲ `ਤੇ ਲਿਆਉਣ ਵਿੱਚ ਪਾਕਿਸਤਾਨ ਦੀ ਮਦਦ ਮੰਗੀ ਅਤੇ ਕਿਹਾ ਹੈ ਕਿ ਪਾਕਿਸਤਾਨ ਅਤੇ ਅਮਰੀਕਾ ਦੇ ਸਬੰਧ ਅਫ਼ਗਾਨ ਸੰਘਰਸ਼ ਦਾ ਹੱਲ ਲੱਭਣ ਦੇ ਲਿਹਾਜ਼ ਨਾਲ ਬਹੁਤ ਮਹੱਤਵ ਪੂਰਣ ਹਨ। ਚੌਧਰੀ ਦਾ ਇਹ ਬਿਆਨ ਅੱਤਵਾਦ ਦੇ ਮੁੱਦੇ ਬਾਰੇ ਪਾਕਿਸਤਾਨ ਪ੍ਰਤੀ ਅਮਰੀਕਾ ਦੇ ਸਖ਼ਤ ਰੁਖ਼ ਦੌਰਾਨ ਆਇਆ ਹੈ। ਟਰੰਪ ਨੇ ਪਿੱਛੇ ਜਿਹੇ ਕਿਹਾ ਸੀ ਕਿ ਅਰਬਾਂ ਡਾਲਰ ਦੀ ਮਦਦ ਲੈਣ ਪਿੱਛੋਂ ਵੀ ਪਾਕਿਸਤਾਨ ਨੇ ਅਮਰੀਕਾ ਲਈ ਕੁਝ ਨਹੀਂ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ