Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਤਿੰਨ ਹਵਾਈ ਅੱਡਿਆਂ ਦੇ ਵਿਕਾਸ ਲਈ ਅਡਾਨੀ ਗਰੁੱਪ ਵੱਲੋਂ ਸਮਝੌਤਾ

January 20, 2021 10:42 PM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਅਡਾਨੀ ਗਰੁੱਪਨੇ ਜੈਪੁਰ, ਗੁਹਾਟੀ ਅਤੇ ਤਿਰੂਵਨੰਥਾਪੁਰਮ ਹਵਾਈ ਅੱਡੇ ਚਲਾਉਣ, ਪ੍ਰਬੰਧ ਕਰਨਅਤੇ ਵਿਕਾਸ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ (ਏ ਏ ਆਈ) ਨਾਲ ਰਿਆਇਤੀ ਸਮਝੌਤਿਆਂ `ਤੇ ਦਸਤਖਤ ਕੀਤੇ ਹਨ ਅਤੇ ਅਗਲੀ ਕਾਰਵਾਈ ਜਾਰੀ ਹੈ।
ਏ ਏ ਆਈ ਨੇ ਕਿਹਾ, ‘ਅਜਾਰੇਦਾਰ ਨੂੰ 19 ਜਨਵਰੀ 2021 ਤੋਂ 180 ਦਿਨਾਂ ਦੇ ਅੰਦਰ ਗੁਹਾਟੀ, ਜੈਪੁਰ ਅਤੇ ਤਿਰੂਵਨੰਥਾਪੁਰਮ ਹਵਾਈ ਅੱਡਿਆਂ ਲਈ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।” ਕੇਂਦਰ ਸਰਕਾਰ ਨੇ ਫਰਵਰੀ 2019 ਵਿੱਚ ਦੇਸ਼ ਦੇ ਪ੍ਰਮੁੱਖ ਹਵਾਈ ਅੱਡਿਆਂ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਤਿਰੂਵਨੰਥਾਪੁਰਮ ਅਤੇ ਗੁਹਾਟੀ ਦਾ ਨਿੱਜੀਕਰਨ ਕੀਤਾ ਸੀ। ਅਡਾਨੀ ਗਰੁੱਪਨੇ ਮੁਕਾਬਲੇ ਦੀ ਬੋਲੀ ਰਾਹੀਂ ਪੰਜਾਹ ਸਾਲਾਂ ਲਈ ਇਨ੍ਹਾਂ ਸਾਰਿਆਂ ਨੂੰ ਚਲਾਉਣ ਦਾ ਅਧਿਕਾਰ ਹਾਸਲ ਕੀਤਾ ਸੀ। ਏ ਏ ਆਈ ਨੇ ਪਿਛਲੇ ਸਾਲ ਅਕਤੂਬਰ ਤੇ ਨਵੰਬਰ ਵਿੱਚ ਲਖਨਊ, ਅਹਿਮਦਾਬਾਦ ਤੇ ਮੰਗਲੁਰੂ ਹਵਾਈ ਅੱਡੇ ਅਡਾਨੀ ਗਰੁੱਪਨੂੰ ਸੌਂਪੇ ਸਨ।ਤਿਰੂਵਨੰਥਾਪੁਰਮ ਕੌਮਾਂਤਰੀ ਹਵਾਈ ਅੱਡੇ ਦਾ ਕੰਮ ਅਡਾਨੀ ਗਰੁੱਪਨੂੰ ਦਿੱਤੇ ਜਾਣ ਤੋਂ ਨਾਰਾਜ਼ ਹਵਾਈ ਅੱਡਾ ਕਰਮਚਾਰੀਆਂ ਨੇ ਕੱਲ੍ਹ ਡਾਇਰੈਕਟਰ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਪੈਸ਼ਲ ਲੀਵ ਪਟੀਸ਼ਨ ਸੁਪਰੀਮ ਕੋਰਟ ਵਿੱਚ ਪੈਂਡਿੰਗ ਪਈ ਹੈ ਤੇ ਉਹ ਜਾਨਣਾ ਚਾਹੁੰਦੇ ਹਨ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਨੂੰ ਸਮਝੌਤੇ `ਤੇ ਦਸਤਖਤ ਕਰਨ ਦੀ ਕੀ ਕਾਹਲੀ ਸੀ। ਉਨ੍ਹਾਂ ਆਖਿਆ, ‘‘ਸਰਕਾਰ ਨੇ ਅਡਾਨੀ ਨੂੰ ਇਹ ਹਵਾਈ ਅੱਡਾ ਦੇਣ ਦਾ ਫੈਸਲਾ ਲਿਆ, ਪਰ ਕਰਮਚਾਰੀਆਂ ਦਾ ਕੀ ਕੀਤਾ? ਕੀ ਉਨ੍ਹਾਂ ਨੂੰ ਵੀ ਅਡਾਨੀ ਕੋਲ ਵੇਚ ਦਿੱਤਾ ਜਾਵੇਗਾ? ਜਿਹੜੇ ਕਰਮਚਾਰੀਆਂ ਨੂੰ ਏਅਰਪੋਰਟ ਅਥਾਰਟੀ ਨੇ ਨਿਯੁਕਤ ਕੀਤਾ ਸੀ, ਜੇ ਅਡਾਨੀ ਉਨ੍ਹਾਂ ਨੂੰ ਕੰਮ ਉੱਤੇ ਨਾ ਰੱਖੇ ਤਾਂ ਉਨ੍ਹਾਂ ਦਾ ਕੀ ਬਣੇਗਾ।”

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼