Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੀ ਟੀ ਯੂ ਘੋਟਾਲੇ ਵਿੱਚ ਹਾਈ ਕੋਰਟ ਵੱਲੋਂ ਰਿਟ ਪਟੀਸ਼ਨ ਸਵੀਕਾਰ

January 20, 2021 10:50 PM

* ਵਿਜੀਲੈਂਸ ਡਾਇਰੈਕਟਰ ਅਤੇ ਗ੍ਰਹਿ ਵਿਭਾਗ ਨੂੰ ਨੋਟਿਸ ਜਾਰੀ


ਜਲੰਧਰ, 20 ਜਨਵਰੀ (ਪੋਸਟ ਬਿਊਰੋ)- ਪੰਜਾਬ ਟੈਕਨੀਕਲ ਯੂਨੀਵਰਸਿਟੀ(ਪੀ ਟੀ ਯੂ) ਦੇ ਘੋਟਾਲੇ ਦਾ ਮਾਮਲਾ ਇੱਕ ਵਾਰ ਫਿਰ ਨਿਕਲ ਆਇਆ ਹੈ। ਕਰੋੜਾਂ ਰੁਪਏ ਦੇ ਇਸ ਘੋਟਾਲੇ ਵਿੱਚ ਸਾਬਕਾ ਵਾਈਸ ਚਾਂਸਲਰ ਡਾ: ਰਜਨੀਸ਼ ਅਰੋੜਾ ਨੂੰ ਵਿਜੀਲੈਂਸ ਬਿਊਰੋ ਕਲੀਨ ਚਿੱਟ ਦੇ ਚੁੱਕਾ ਹੈ।ਇਸ ਕਲੀਨ ਚਿੱਟ ਦੇ ਬਾਅਦ ਅਦਾਲਤ ਨੇ ਇਸ ਕੇਸ ਨੂੰ ਕਲੋਜ਼ ਕਰ ਦਿੱਤਾ ਸੀ, ਪਰ ਡਾਕਟਰ ਨਰਿੰਦਰ ਪਾਲ ਸਿੰਘ ਨੇ ਇਸ ਬਾਰੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਪੂਰੇ ਕੇਸ ਦੀ ਸੀ ਬੀ ਆਈ ਜਾਂਚ ਕਰਵਾਈ ਜਾਏ।
ਅਦਾਲਤ ਨੇ ਡਾਕਟਰ ਸਿੰਘ ਦੀ ਪਟੀਸ਼ਨ ਪ੍ਰਵਾਨ ਕਰ ਕੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ, ਗ੍ਰਹਿ ਮੰਤਰਾਲੇ, ਐਸ ਐਸ ਪੀ ਵਿਜੀਲੈਂਸ ਅਤੇ ਡਾਕਟਰ ਰਜਨੀਸ਼ ਅਰੋੜਾ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਇਸ ਕੇਸ ਦੀ ਅਗਲੀ ਤਰੀਕ ਅਦਾਲਤ ਨੇ ਪੰਜ ਮਾਰਚ ਮੁਕੱਰਰ ਕੀਤੀ ਗਈ ਹੈ। ਵਰਨਣ ਯੋਗ ਹੈ ਕਿ ਡਾ: ਰਜਨੀਸ਼ ਅਰੋੜਾ `ਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਮਨਮਰਜ਼ੀ ਨਾਲ ਨਿਯੁਕਤੀਆਂ ਕੀਤੀਆਂ ਤੇ ਬੇਨਿਯਮੀਆਂ ਨਾਲ ਚਾਲੀ ਕਰੋੜ ਤੋਂ ਵੀ ਵੱਧ ਦਾ ਘੋਟਾਲਾ ਕੀਤਾ ਸੀ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਡਾ: ਰਜਨੀਸ਼ ਅਰੋੜਾ ਨੂੰ ਗ੍ਰਿਫਤਾਰ ਕੀਤਾ ਸੀ, ਪਰ ਬਾਅਦ ਵਿੱਚ ਵਿਜੀਲੈਂਸ ਨੇ ਇਸ ਬਾਰੇ 72 ਸਫਿਆਂ ਦੀ ਜਾਂਚ ਰਿਪੋਰਟ ਅਦਾਲਤ ਵਿੱਚ ਤਿੰਨ ਅਗਸਤ 2020 ਨੂੰਪੇਸ਼ ਕੀਤੀ ਸੀ। ਇਸ ਮਾਮਲੇ ਵਿੱਚ ਅਰੋੜਾ ਤਕਰੀਬਨ 84 ਦਿਨ ਜੇਲ੍ਹ ਵਿੱਚ ਵੀ ਰਹੇ ਸਨ। ਵਿਜੀਲੈਂਸ ਦੀ ਜਾਂਚ ਰਿਪੋਰਟ ਦੇ ਬਾਅਦ ਅਦਾਲਤ ਨੇ ਇਹ ਕੇਸ ਨੂੰ ਰੱਦ ਕਰ ਦਿੱਤਾ ਸੀ। ਕੱਲ੍ਹ ਇੱਕ ਵਾਰ ਫਿਰ ਇਸ ਕੇਸ ਵਿੱਚ ਨਵਾਂ ਮੋੜ ਆਇਆ, ਜਦ ਡਾ: ਨਰਿੰਦਰ ਪਾਲ ਸਿੰਘ ਨੇ ਇਸ ਨੂੰ ਦੋਬਾਰਾ ਓਪਨ ਕਰ ਕੇ ਜਾਂਚ ਸੀ ਬੀ ਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਰਿੱਟ ਪਟੀਸ਼ਨ ਨੂੰ ਪ੍ਰਵਾਨ ਕਰ ਕੇ ਸਬੰਧਤ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ