Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਬਲਾਤਕਾਰ ਦਾ ਵਿਰੋਧ ਕਰਨ ਉਤੇ ਬਿਊਟੀ ਪਾਰਲਰ ਵਾਲੀ ਲੜਕੀ ਦਾ ਕਤਲ

January 20, 2021 11:03 PM

ਮੋਗਾ, 20 ਜਨਵਰੀ (ਪੋਸਟ ਬਿਊਰੋ)- ਪਿੰਡ ਦੁੱਨੇਕੇ ਵਿੱਚ ਕਿਰਾਏ ਦੇ ਮਕਾਨ `ਚ ਰਹਿੰਦੀ ਬਿਊਟੀ ਪਾਰਲਰ ਸੰਚਾਲਿਕਾ ਅਮਨਦੀਪ ਕੌਰ ਦਾ ਉਸ ਦੇ ਗੁਆਂਢ `ਚ ਰਹਿੰਦੇ ਇੱਕ ਪ੍ਰਵਾਸੀ ਲੜਕੇ ਨੇਬਲਾਤਕਾਰ ਦਾ ਵਿਰੋਧ ਕਰਨ `ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਿਲਣ ਉਤੇ ਡੀ ਐਸ ਪੀ ਸਿਟੀ ਰਮਨਦੀਪ ਸਿੰਘ ਭੁੱਲਰਘਟਨਾ ਸਥਾਨ `ਤੇ ਪੁੱਜੇ ਅਤੇ ਇਸ ਕੇਸ ਦੀ ਜਾਂਚ ਸ਼ੁਰੂ ਕਰਵਾਈ ਹੈ।
ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਮ੍ਰਿਤਕਾ ਦੀ ਮਾਤਾ ਕੁਲਦੀਪ ਕੌਰ ਪਿੰਡ ਸਿੰਘਾਂਵਾਲਾ ਨੇ ਦੱਸਿਆ ਹੈ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ, ਉਸਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਛੇ ਸਾਲ ਪਹਿਲਾਂ ਬਲਵੀਰ ਸਿੰਘ ਨਿਵਾਸੀ ਜਗਰਾਉਂ ਨਾਲ ਹੋਇਆ ਸੀ, ਜਿਸ ਦੀ ਇੱਕ ਚਾਰ ਸਾਲਾ ਬੇਟੀ ਹੈ। ਲੱਗਭਗ ਛੇ ਮਹੀਨੇ ਪਹਿਲਾਂ ਅਮਨਦੀਪ ਦਾ ਆਪਣੇ ਪਤੀ ਨਾਲ ਤਲਾਕ ਹੋ ਗਿਆ, ਜਿਸ `ਤੇ ਉਹ ਸਾਡੇ ਕੋਲ ਰਹਿਣ ਲੱਗੀ। ਉਸ ਨੇ ਕਿਹਾ ਕਿ ਲੱਗਭਗ ਢਾਈ ਮਹੀਨੇ ਪਹਿਲਾਂ ਅਮਨਦੀਪ ਕੌਰ ਨੇ ਪੱਟੀ ਵਾਲੀ ਗਲੀ ਮੋਗਾ ਵਿੱਚ ਸਲੂਨ ਉਤੇ ਕੰਮ ਕਰਨਾ ਸ਼ੁਰੂ ਕੀਤਾ ਅਤੇ ਉਹ ਕੁਝ ਦਿਨਾਂ ਤੋਂ ਪਿੰਡ ਦੁੱਨੇਕੇ ਵਿੱਚ ਮੁਲਖ ਰਾਜ ਦੇ ਕਮਰੇ ਵਿੱਚ ਕਿਰਾਏ `ਤੇ ਰਹਿੰਦੀ ਸੀ ਅਤੇ ਉਥੇ ਹੋਰ ਵੀ ਕਈ ਲੋਕ ਰਹਿੰਦੇ ਸਨ। ਕੱਲ੍ਹ ਰਾਤ ਮੈਂ ਆਪਣੀ ਬੇਟੀ ਨੂੰ ਮਿਲਣ ਲਈ ਆਈ ਤਾਂ ਸਵੇਰੇ ਚਾਰ ਵਜੇ ਦੇ ਕਰੀਬ ਜਦ ਮੈਂ ਬਾਥਰੂਮ ਲਈ ਕਮਰੇ ਤੋਂ ਬਾਹਰ ਆਈ ਤਾਂ ਦੇਖਿਆ ਕਿ ਮੇਰੀ ਬੇਟੀ ਦਾ ਕਮਰਾ ਅੰਦਰੋਂ ਬੰਦ ਸੀ ਤੇ ਚੀਕਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਮੈਂ ਅੰਦਰ ਝਾਕ ਕੇ ਦੇਖਿਆ ਤਾਂ ਇੱਕ ਲੜਕਾ ਉਸ ਨਾਲ ਬਲਾਤਕਾਰ ਦਾ ਯਤਨ ਕਰ ਰਿਹਾ ਸੀ ਅਤੇ ਅਮਨਦੀਪ ਉਸਦੀ ਵਿਰੋਧਤਾ ਕਰ ਰਹੀ ਸੀ। ਮੇਰੇ ਦੇਖਦੇ ਹੀ ਦੋਸ਼ੀ ਲੜਕੇ ਨੇ ਉਸ ਦੀ ਗਰਦਨ ਦਬਾਈ ਅਤੇ ਤੇਜ਼ਧਾਰ ਚਾਕੂ ਨਾਲ ਉਸਦਾ ਗਲਾ ਕੱਟ ਕੇ ਦਰਵਾਜ਼ਾ ਖੋਲ੍ਹ ਕੇ ਭੱਜ ਗਿਆ। ਲੋਕ ਇਕੱਠੇ ਹੋ ਏ ਬਾਅਦ ਵਿੱਚ ਮੈਨੂੰ ਪਤਾ ਲੱਗਾ ਕਿ ਦੋਸ਼ੀ ਉਥੇ ਹੀ ਰਹਿੰਦਾ ਹੈ, ਜਿਸਦਾ ਨਾਮ ਸੰਜੀਵ ਰਾਮ ਪੁੱਤਰ ਚੰਦੇਸ਼ਵਰ ਰਾਮ ਵਿਾਸੀ ਗੋਬਿੰਦਪੁਰ ਵੈਸ਼ਾਲੀ (ਹਾਜ਼ੀਪੁਰ, ਬਿਹਾਰ) ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ