Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਆਸਟਰੇਲੀਆ ਦੀ ਨਵੀਂ ਵੀਜ਼ਾ ਨੀਤੀ ਤੋਂ ਪਰਵਾਸੀ ਲੋਕ ਔਖੇ

December 03, 2018 09:56 PM

ਬ੍ਰਿਸਬੇਨ, 3 ਦਸੰਬਰ (ਪੋਸਟ ਬਿਊਰੋ)- ਆਸਟਰੇਲੀਆਈ ਸਰਕਾਰ ਵੱਲੋਂ ਆਏ ਦਿਨ ਵੀਜ਼ਾ ਤਬਦੀਲੀਆਂ ਤੋਂ ਬਾਅਦ ਹੁਣ ਨਵੀਂ ਵੀਜ਼ਾ ਨੀਤੀ ਕਾਰਨ ਪਰਵਾਸੀਆਂ ਨੂੰ ਆਪਣੇ ਮਾਂ ਬਾਪ ਨੂੰ ਇਥੇ ਬੁਲਾਉਣ ਲਈ ਜੇਬ ਜ਼ਿਆਦਾ ਢਿੱਲੀ ਕਰਨੀ ਪਵੇਗੀ। ਨਵਾਂ ਬਿੱਲ ਹੇਠਲੇ ਸਦਨ ਵਿੱਚ ਪਾਸ ਹੋ ਚੁੱਕਾ ਹੈ ਤੇ ਅਗਲੇ ਸਾਲ 2019 ਤੋਂ ਅਮਲ ਵਿੱਚ ਆ ਜਾਵੇਗਾ। ਇਸ ਤਹਿਤ ਇਮੀਗ੍ਰੇਸ਼ਨ ਵਿਭਾਗ ਨੇ ਦਰਖਾਸਤਾਂ ਲੈਣ ਲਈ ਕਮਰਕੱਸੇ ਕਰ ਲਏ ਹਨ।
ਇਸ ਨਵੀਂ ਪਰਵਾਸੀ ਨੀਤੀ ਦਾ ਸਮੂਹ ਪਰਵਾਸੀ ਭਾਈਚਾਰਿਆਂ, ਖਾਸ ਕਰਕੇ ਪੰਜਾਬੀ ਪਰਵਾਸੀ ਪਰਵਾਰਾਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਨੀਤੀ ਅਨੁਸਾਰ ਜੇ ਕਿਸੇ ਨੇ ਮਾਂ ਬਾਪ ਨੂੰ ਆਸਟਰੇਲੀਆ ਵਿੱਚ ਲੰਮੇ ਸਮੇਂ ਲਈ ਠਹਿਰਾਉਣਾ ਹੈ ਤਾਂ ਉਨ੍ਹਾਂ ਨੂੰ ਅਰਜ਼ੀ ਵਿੱਚ ਤਿੰਨ ਸਾਲ ਦੇ ਵੀਜ਼ੇ ਲਈ 5000 ਡਾਲਰ ਅਤੇ ਪੰਜ ਸਾਲ ਲਈ 10,000 ਡਾਲਰ ਜਮ੍ਹਾਂ ਕਰਾਉਣਾ ਲਾਜ਼ਮੀ ਹੈ। ਇਸ ਵੀਜ਼ੇ ਅਧੀਨ ਬਿਨੈਕਾਰ ਮਿੱਥੇ ਸਮੇਂ ਮੁਤਾਬਕ ਰਹਿ ਸਕਦਾ ਹੈ ਤੇ ਵੀਜ਼ੇ ਨੂੰ ਦੁਬਾਰਾ ਵਧਾ ਸਕਦਾ ਹੈ, ਪਰ ਫੀਸ ਦੀ ਨਵੀਂ ਅਦਾਇਗੀ ਨਾਲ। ਸਰਕਾਰ ਦੀ ਇਹ ਨਵੀਂ ਪਰਵਾਸੀ ਨੀਤੀ ਪਰਵਾਸੀ ਪਰਵਾਰਾਂ ਲਈ ਵੱਡਾ ਆਰਥਿਕ ਬੋਝ ਲੈ ਕੇ ਆਈ ਹੈ, ਕਿਉਂਕਿ ਇਹ ਨਵੀਂ ਨੀਤੀ ਟੂਰਿਸਟ ਵਾਲੇ ਵੀਜ਼ੇ ਨਾਲ ਸਬੰਧਤ ਹੈ, ਜਿਸ ਤਹਿਤ ਬਿਨੈਕਾਰ ਨੂੰ ਕੋਈ ਹੋਰ ਸਹੂਲਤ ਨਹੀਂ ਹੋਵੇਗੀ ਅਤੇ ਨਾ ਹੀ ਕੰਮ ਕਰਨ ਦੀ ਕਾਨੂੰਨੀ ਇਜਾਜ਼ਤ ਹੋਵੇਗੀ। ਵਿਰੋਧੀ ਪਾਰਟੀਆਂ ਵੱਲੋਂ ਮੌਜੂਦਾ ਸਰਕਾਰ ਦੇ ਇਸ ਫੈਸਲੇ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਗਿਆ ਹੈ ਕਿ ਸਰਕਾਰ ਪਰਵਾਸੀ ਪਰਵਾਰਾਂ ਨੂੰ ਇਕਜੁਟ ਕਰਨ ਵਿੱਚ ਅਸਫਲ ਰਹੀ ਹੈ ਤੇ ਉਹ ਪਰਵਾਸੀ ਪਰਵਾਰਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ