Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਖੇਤੀ ਕਾਨੂੰਨਾਂ ਬਾਰੇ ਅੜਿੱਕਾ: ਭਾਰਤਸਰਕਾਰ ਵੱਲੋਂ 2 ਸਾਲ ਲਈ ਕਾਨੂੰਨਾਂ ਉੱਤੇ ਰੋਕ ਦੀ ਪੇਸ਼ਕਸ਼ ਕਿਸਾਨਾਂ ਨੇ ਠੁਕਰਾਈ

January 21, 2021 07:34 AM

ਨਵੀਂ ਦਿੱਲੀ, 20 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਵਿਵਾਦ ਵਾਲੇ ਖੇਤੀ ਕਾਨੂੰਨਾਂ ਦੇ ਸੰਬੰਧ ਵਿੱਚ ਅੱਜ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ 10ਵੇਂ ਦੌਰ ਦੀ ਗੱਲਬਾਤ ਵਿੱਚ ਇਕ ਵਾਰ ਫਿਰ ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਅੜਿੱਕਾ ਪੈਂਦਾ ਨਜ਼ਰ ਆਇਆ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਇੱਕ ਜਾਂ 2 ਸਾਲ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਦਾ ਭਾਵ ਸੀ ਕਿ ਇਨ੍ਹਾਂ ਕਾਨੂੰਨਾਂ ਉੱਤੇਅਮਲ ਅਸਥਾਈ ਤੌਰ ਉੱਤੇ ਰੋਕ ਦਿੱਤਾ ਜਾਵੇਗਾ, ਪਰ ਇਹ ਮੰਗ ਕਿਸਾਨ ਆਗੂਆਂ ਨੇ ਨਹੀਂ ਮੰਨੀ।
ਸਰਕਾਰ ਦੀ ਇਸ ਪੇਸ਼ਕਸ਼ ਤੋਂ ਬਾਅਦ ਕਿਸਾਨ ਆਗੂਆਂ ਨੇ ਵੱਖਰੀ ਮੀਟਿੰਗ ਕੀਤੀ ਸੀ, ਪਰ ਇਸ ਮੀਟਿੰਗ ਦੇ ਬਾਅਦ ਵੀ ਕਿਸਾਨ ਆਗੂਆਂ ਨੇ ਕੇਂਦਰੀ ਮੰਤਰੀਆਂ ਦੀ ਇਹ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਮੰਤਰੀਆਂ ਨੇ ਇਹ ਕਿਹਾ ਸੀ ਕਿ ਇੱਕ ਜਾਂ ਦੋ ਸਾਲ ਲਈ ਇਨ੍ਹਾਂ ਕਾਨੂੰਨਾਂ ਦਾ ਅਮਲ ਰੋਕ ਕੇ ਇਕ ਕਮੇਟੀ ਦਾ ਬਣਾਈ ਜਾਵੇਗੀ, ਜਿਸਵਿੱਚ ਸਰਕਾਰ ਤੇ ਕਿਸਾਨਾਂ ਦੋਵੇਂ ਧਿਰਾਂ ਦੇ ਪ੍ਰਤੀਨਿਧ ਹੋਣਗੇ, ਪਰ ਕਿਸਾਨ ਆਗੂ ਇਹ ਗੱਲ ਨਹੀਂ ਮੰਨੇ। ਕਿਸਾਨ ਆਗੂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਉੱਤੇਲਗਾਤਾਰ ਅੜੇ ਹੋਏ ਹਨ। ਉਨ੍ਹਾਂ ਦੇਮੰਤਰੀਆਂ ਦੀਆਂ ਦੋਵੇਂ ਪੇਸ਼ਕਸ਼ਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਦੀ ਇਸ ਬੈਠਕ ਵਿੱਚ40 ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪਿਊਸ਼ ਗੋਇਲ ਅਤੇਵਪਾਰ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਸਨ।
ਵਰਨਣ ਯੋਗ ਹੈ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਤੱਕ ਦਸ ਵਾਰਗੱਲਬਾਤ ਹੋਈ ਅਤੇ ਹਰ ਵਾਰ ਬੇਨਤੀਜਾ ਰਹੀ ਹੈ। ਦੋਵਾਂ ਧਿਰਾਂ ਵਿਚਾਲੇ ਸਿਰਫ ਪਰਾਲੀ ਸਾੜਨ ਦੇ ਵਿਰੁੱਧ ਇੱਕ ਕਰੋੜ ਰੁਪਏ ਵਾਲੇ ਜੁਰਮਾਨੇ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਪੇਸ਼ ਨਾ ਕਰਨ ਸਹਿਮਤੀ ਬਣੀ ਸੀ, ਹੋਰ ਕੋਈ ਗੱਲ ਸਿਰੇ ਨਹੀਂ ਚੜ੍ਹੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼