Welcome to Canadian Punjabi Post
Follow us on

29

March 2024
 
ਪੰਜਾਬ

ਖੇਤੀਬਾੜੀ ਬਿੱਲਾਂ ਵਿੱਚ ਸਾਡੀ ਸਹਿਮਤੀ ਬਾਰੇ ਝੂਠ ਦਾ ਪਰਦਾਫਾਸ਼ ਹੋ ਗਿਐ: ਕੈਪਟਨ

January 21, 2021 07:36 AM

* ਆਰ ਟੀ ਆਈ ਵਿੱਚ ਮਿਲੇ ਜਵਾਬ ਦੇ ਹਵਾਲੇ ਨਾਲ ਕੈਪਟਨ ਵੱਲੋਂ ਦਾਅਵਾ

ਚੰਡੀਗੜ੍ਹ, 20 ਜਨਵਰੀ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਆਰ ਟੀ ਆਈ (ਸੂਚਨਾ ਅਧਿਕਾਰ ਕਾਨੂੰਨ) ਹੇਠ ਕੀਤੀ ਪੁੱਛ ਬਾਰੇ ਕੇਂਦਰ ਸਰਕਾਰ ਵੱਲੋਂ ਮਿਲੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਬਣੀ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਬਾਰੇ ਕੇਂਦਰ ਸਰਕਾਰ ਦੇ ਸਮੁੱਚੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾਹੈ ਅਤੇ ਸਪੱਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂਵੱਲੋਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਕਹੇ ਉੱਤੇ ਕੂੜ-ਪ੍ਰਚਾਰ ਕੀਤਾ ਜਾ ਰਿਹਾ ਹੈ।
ਵਰਨਣ ਯੋਗ ਹੈ ਕਿ ਮੀਡੀਆ ਰਿਪਰੋਟਾਂ ਮੁਤਾਬਕ ਯੋਜਨਾ ਕਮਿਸ਼ਨ ਨੇ ਸੂਚਨਾ ਦੇ ਅਧਿਕਾਰ ਐਕਟ ਤਹਿਤ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਹੈ ਕਿ ਖੇਤੀਬਾੜੀ ਆਰਡੀਨੈਂਸ ਅਤੇ ਪਾਰਲੀਮੈਂਟਵਿੱਚ ਇਨ੍ਹਾਂ ਖੇਤੀ ਐਕਟਾਂ ਨੂੰ ਜੂਨ 2020 ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵੱਲੋਂ ਮੁੱਖ ਮੰਤਰੀਆਂਵਾਲੀ ਕਮੇਟੀ ਦੀ ਰਿਪੋਰਟ ਦਾ ਮੁਲਾਂਕਣ ਕਰਨ ਤੋਂ ਬਿਨਾਂ ਲਿਆਂਦਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦੇ ਤਾਜ਼ਾ ਦਾਅਵੇ ਦੇ ਉਲਟ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੋਵੇਂ ਧਿਰਾਂ ਢੀਠਤਾ ਨਾਲ ਇਹ ਪ੍ਰਚਾਰ ਕਰਦੀਆਂ ਰਹੀਆਂ ਸਨ ਤਾਂ ਕਿ ਭਾਜਪਾ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾਇਆ ਜਾ ਸਕੇ।
ਓਦੋਂ ਪਹਿਲਾਂ ਖੁਰਾਕ ਬਾਰੇਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੇ ਲੋਕ ਸਭਾ ਵਿੱਚਕਿਹਾ ਸੀ ਕਿ ਜਰੂਰੀ ਵਸਤਾਂ (ਸੋਧ) ਬਿੱਲ ਨੂੰ ਉਚ-ਤਾਕਤੀ ਕਮੇਟੀ ਨੇ ਪ੍ਰਵਾਨਗੀ ਦਿੱਤੀ ਸੀ, ਪਰ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਤੌਰ ਉੱਤੇ ਰੱਦ ਕਰ ਚੁੱਕੇ ਹਨ ਅਤੇ ਆਖਰ ਆਰ ਟੀ ਆਈ ਦੇ ਜਵਾਬ ਵਿੱਚ ਇਹ ਗਲਤ ਨਿਕਲਿਆ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਉੱਤੇ ਵਿਚਾਰ-ਚਰਚਾ ਅਤੇ ਫੈਸਲਾ ਲੈਣ ਦੀ ਥਾਂ ਸੱਚ ਇਹੋ ਹੈ ਅਤੇ ਇਹ ਆਰ ਟੀ ਆਈ ਦੇ ਜਵਾਬ ਤੋਂ ਸਿੱਧ ਹੋ ਗਿਆ ਹੈ ਕਿ ਉਸ ਕਮੇਟੀ ਦੀ ਰਿਪਰੋਟ ਅਜੇ ਤੱਕ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੇ ਸਾਹਮਣੇ ਹੀ ਨਹੀਂ ਰੱਖੀ ਗਈ। ਉਨ੍ਹਾ ਕਿਹਾ ਕਿ ਜਦੋਂ ਰਿਪਰੋਟ ਜਨਤਕ ਹੋਵੇ ਤਾਂ ਸਭ ਨੂੰ ਪਤਾ ਲੱਗ ਜਾਵੇਗਾ ਕਿ ਕਮੇਟੀ ਮੀਟਿੰਗਾਂ ਵਿੱਚ ਕਿਸ ਨੇ ਕੀ ਕਿਹਾ ਸੀ। ਮੁੱਖ ਮੰਤਰੀ ਕਿਹਾ ਕਿ ਪੰਜਾਬ ਉਸ ਕਮੇਟੀ ਦੀ ਪਹਿਲੀ ਮੀਟਿੰਗ ਦਾ ਹਿੱਸਾ ਨਹੀਂ ਸੀ ਤੇ ਦੂਸਰੀ ਮੀਟਿੰਗ ਵਿੱਚ ਮਨਪ੍ਰੀਤ ਸਿੰਘ ਬਾਦਲ ਦੇ ਹੁੰਦਿਆਂ ਕੁਝ ਵਿੱਤੀ ਮੁੱਦੇ ਹੀ ਵਿਚਾਰੇ ਗਏ ਸਨ, ਜਦ ਕਿ ਤੀਸਰੀ ਮੀਟਿੰਗ ਵਿੱਚਸੈਕਟਰੀ ਪੱਧਰ ਦੇ ਅਧਿਕਾਰੀ ਹੀ ਸ਼ਾਮਲ ਸਨ। ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਰਾਜ ਦੀ ਚੁਣੀ ਹੋਈ ਸਰਕਾਰ ਵਿਰੁੱਧ ਲੋਕਾਂ ਨੂੰ ਭੜਕਾਉਣ ਦੇ ਸਾਂਝੇ ਏਜੰਡੇ ਉੱਤੇਚੱਲ ਰਹੀਆਂ ਹਨ, ਪਰ ਆਰ ਟੀ ਆਈ ਦੇ ਜਵਾਬ ਨੇ ਝੂਠ ਦਾ ਪਾਜ ਉਧੇੜ ਦਿੱਤਾ ਹੈ ਕਿਭਾਜਪਾ,ਅਕਾਲੀ ਦਲ ਤੇ ਆਮ ਆਦਮੀ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਦੇਸ਼ ਨੂੰ ਗੁੰਮਰਾਹ ਕਰ ਰਹੀਆਂ ਸਨ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਸਵਾਲ ਕਰਨ ਬਾਰੇ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਦੀ ਬੇਸ਼ਰਮੀ ਦੇਖੋ ਕਿ ਉਹ ਆਰ ਟੀ ਆਈ ਦੇ ਜਵਾਬ ਪਿੱਛੋਂ ਵੀ ਲਗਾਤਾਰ ਝੂਠ ਬੋਲਦੀ ਰਹੀ ਤੇ ਮੀਡੀਆ ਵਿੱਚ ਵੱਡੇ ਪੱਧਰਚੱਲਦਾ ਰਿਹਾ। ਉਨ੍ਹਾ ਨੇ ਹਰਸਿਮਰਤ ਕੌਰ ਕੋਲੋਂ ਪੰਜਾਬ ਦੇ ਲੋਕਾਂ ਤੋਂ ਸਾਫ-ਸਾਫ ਮੁਆਫੀ ਮੰਗਣ ਦੀ ਮੰਗ ਕਰਦੇ ਹੋਏ ਕਿਹਾ ਕਿ ਹਰਸਿਮਰਤ ਵੱਲੋਂ ਕਿਸਾਨਾਂ ਨਾਲ ਹਮਦਰਦੀ ਦਾ ਨਾਟਕ ਕੀਤਾ ਜਾ ਰਿਹਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਇਹ ਕਿਸਾਨ ਵਿਰੋਧੀ ਕਾਨੂੰਨ ਥੋਪਣ ਲਈ ਭਾਜਪਾ ਦੀ ਇਹ ਕਹਿ ਕੇ ਹਮਾਇਤ ਕੀਤੀ ਸੀ ਕਿ ਇਹ ਕਾਨੂੰਨ ਕਿਸਾਨਾਂ ਦੇ ਭਲਾ ਕਰਨ ਵਾਲੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ