Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਸੁਪਰੀਮ ਕੋਰਟ ਦੀ ਝਿੜਕ ਪਿੱਛੋਂ ਟਰੈਕਟਰ ਪਰੇਡ ਦੇ ਵਿਰੁੱਧ ਪਟੀਸ਼ਨ ਸਰਕਾਰ ਨੇ ਵਾਪਸ ਲਈ

January 21, 2021 07:37 AM

ਨਵੀਂ ਦਿੱਲੀ, 20 ਜਨਵਰੀ, (ਪੋਸਟ ਬਿਊਰੋ)- ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਦਿੱਲੀਵਿੱਚ ਟਰੈਕਟਰ ਮਾਰਚ ਕਰਨ ਦਾ ਜੋ ਐਲਾਨ ਕੀਤਾ ਹੋਇਆ ਹੈ, ਉਸ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਸੀ। ਦਿੱਲੀ ਪੁਲਿਸ ਦੀ ਮੰਗ ਉੱਤੇਸੁਪਰੀਮ ਕੋਰਟ ਵਿੱਚ ਅੱਜ ਹੋਈ ਸੁਣਵਾਈ ਵੇਲੇ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਪੁਲਿਸ ਦੇ ਅਧਿਕਾਰ ਖੇਤਰ ਦਾ ਮੁੱਦਾ ਹੈ ਤੇਦਿੱਲੀ ਪੁਲਿਸ ਨੂੰ ਇਸ ਦਾ ਫੈਸਲਾ ਲੈਣਾ ਚਾਹੀਦਾ ਹੈ। ਅਦਾਲਤ ਦੇ ਇਸ ਝਿੜਕਣ ਵਰਗੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਮਾਮਲੇਵਿੱਚ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।
ਸੁਪਰੀਮ ਕੋਰਟ ਵਿੱਚ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਚੀਫ ਜਸਟਿਸ ਐਸਏ ਬੋਬੜੇ, ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਵੀ ਰਾਮਾਸੁਬਰਮਨੀਅਮ ਦੀ ਬੈਂਚ ਨੇ ਕਿਹਾ, ‘ਇਹ ਪੁਲਿਸ ਨਾਲ ਸਬੰਧਤ ਮਾਮਲਾ ਹੈ। ਗਣਤੰਤਰ ਦਿਵਸਮੌਕੇ ਪ੍ਰਸਤਾਵਿਤ ਟਰੈਕਟਰ ਰੈਲੀ ਕੱਢਣ ਦੇ ਮੁੱਦੇ ਨਾਲ ਨਜਿੱਠਣ ਦਾ ਅਧਿਕਾਰ ਪੁਲਿਸ ਕੋਲ ਹੈ।’ ਅਦਾਲਤ ਨੇ ਕਿਹਾ, ‘ਅਸੀਂ ਤੁਹਾਨੂੰ ਕਿਹਾ ਹੈ ਕਿ ਅਸੀਂ ਕੋਈ ਨਿਰਦੇਸ਼ ਨਹੀਂ ਦੇਵਾਂਗੇ। ਇਹ ਪੁਲਿਸ ਨਾਲ ਸਬੰਧਤ ਮੁੱਦਾ ਹੈ। ਅਸੀਂ ਤੁਹਾਨੂੰ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਆਗਿਆ ਦਿੰਦੇ ਹਾਂ। ਤੁਹਾਨੂੰ ਆਦੇਸ਼ ਜਾਰੀ ਕਰਨ ਦਾ ਅਧਿਕਾਰ ਹੈ, ਤੁਸੀਂ ਕਰੋ। ਅਦਾਲਤ ਆਦੇਸ਼ ਨਹੀਂ ਦੇਵੇਗੀ।’ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਕੇਂਦਰ ਸਰਕਾਰ ਨੇ ਪਟੀਸ਼ਨ ਵਾਪਸ ਲੈ ਲਈ, ਪਰ ਬਾਕੀਕੇਸ ਦੀ ਸੁਣਵਾਈ ਚੱਲ ਰਹੀ ਹੈ।ਵਰਨਣ ਯੋਗ ਹੈ ਕਿ ਕਿਸਾਨ ਆਗੂ 26 ਜਨਵਰੀ ਨੂੰ ਦਿੱਲੀ ਦੀ ਬਾਹਰੀ ਰਿੰਗ ਰੋਡ ਉੱਤੇ ਇੱਕ ਟਰੈਕਟਰ ਰੈਲੀ ਕੱਢਣ ਉੱਤੇ ਅੜੇ ਹੋਏ ਹਨ।
ਇਸਦੇ ਨਾਲ ਹੀ ਅਦਾਲਤ ਨੇ ਆਪਣੇ ਵੱਲੋਂ ਇਸ ਮੁੱਦੇ ਦੇ ਨਿਪਟਾਰੇ ਲਈ ਬਣਾਈ ਕਮੇਟੀ ਬਾਰੇ ਸਵਾਲ ਕੀਤੇ ਜਾਣ ਉੱਤੇ ਸਖਤ ਨਾਰਾਜ਼ਗੀ ਦਿਖਾਈ ਹੈ। ਚੀਫ਼ ਜਸਟਿਸ ਨੇ ਕਿਹਾ, ‘ਕਮੇਟੀ ਨੂੰ ਕੋਈ ਫੈਸਲਾ ਲੈਣ ਲਈ ਨਹੀਂ ਕਿਹਾ,ਉਸ ਨੇ ਸਿਰਫ ਲੋਕਾਂ ਦੀ ਗੱਲ ਸੁਣਨ ਮਗਰੋਂ ਸਾਨੂੰ ਰਿਪੋਰਟ ਦੇਣੀ ਹੈ। ਅਸੀਂ ਕਾਨੂੰਨ ਉੱਤੇ ਰੋਕ ਲਾ ਦਿੱਤੀ ਅਤੇ ਕਮੇਟੀ ਬਣਾਈ ਹੈ। ਜਿਹੜੇ ਕਮੇਟੀ ਵਿਚ ਨਹੀਂ ਜਾਣਾ ਚਾਹੁੰਦੇ, ਨਾ ਜਾਣ।’ ਉਨ੍ਹਾਂ ਕਿਹਾ, ‘ਲੋਕਾਂ ਨੂੰ ਇੰਜ ਬ੍ਰਾਂਡ ਕਰਨ ਦੀ ਕੀ ਲੋੜ ਹੈ। ਤੁਸੀਂ ਲੋਕ ਅਖਬਾਰਾਂ ਦਾ ਹਵਾਲਾ ਦੇਂਦੇ ਹੋ, ਪਰ ਅਦਾਲਤ ਲੋਕਾਂ ਦੀ ਰਾਏ ਨਾਲਫ਼ੈਸਲੇ ਨਹੀਂ ਲੈਂਦੀ। ਕਿਹਾ ਜਾ ਰਿਹਾ ਹੈ ਕਿ ਅਦਾਲਤ ਇਨ੍ਹਾਂ ਲੋਕਾਂ ਨੂੰ ਰੱਖਣ ਵਿੱਚ ਰੁਚੀ ਰੱਖਦੀ ਸੀ। ਇਹ ਬਹੁਤ ਇਤਰਾਜ਼ਯੋਗ ਹੈ। ਕਮੇਟੀ ਨੇ ਸਭ ਧਿਰਾਂ ਨੂੰ ਮਹਾਂਪੰਚਾਇਤ ਵੱਲੋਂ ਕਮੇਟੀ ਦੇ ਮੁੜ ਗਠਨ ਦੀ ਮੰਗ ਉੱਤੇ ਨੋਟਿਸ ਜਾਰੀ ਕੀਤਾ ਹੈ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ