Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਕਿਸਾਨ ਅੰਦੋਲਨ ਵਿੱਚ ਸਾਬਕਾ ਫੌਜੀਆਂ ਦੀ ਸ਼ਮੂਲੀਅਤ ਤੋਂ ਸਰਕਾਰ ਨੂੰ ਕੌੜ ਚੜ੍ਹੀ

January 21, 2021 07:38 AM

* ਫੌਜ ਵਲੋਂ ਵੀ ਸਾਬਕਾ ਫੌਜੀਆਂ ਨੂੰ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ, 20 ਜਨਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲਦੇ ਕਿਸਾਨੀ ਸੰਘਰਸ਼ ਨੂੰ ਜਦੋਂ ਹਰ ਵਰਗ ਦਾ ਸਾਥ ਮਿਲ ਰਿਹਾ ਹੈ ਤਾਂ ਇਸ ਵਿਚ ਸਾਬਕਾ ਫੌਜੀਆਂ ਦੇ ਕੁਝ ਸੰਗਠਨ ਵੀ ਆਏ ਹਨ। ਬਹੁਤ ਸਾਰੇ ਸਾਬਕਾ ਫੌਜੀ ਖੇਤੀਬਾੜੀ ਕਿੱਤੇ ਨਾਲ ਜੁੜੇ ਹੋਏ ਹੋਣ ਕਾਰਨ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਆਣ ਖੜੋਤੇ ਹਨ। ਦਿੱਲੀ ਦੇ ਬਾਰਡਰਾਂ ਉੱਤੇਚੱਲਦੇ ਅੰਦੋਲਨ ਵਿਚ ਵੱਡੀ ਗਿਣਤੀ ਸਾਬਕਾ ਫੌਜੀ ਅੱਜਕੱਲ੍ਹ ਫੌਜੀ ਵਰਦੀ ਪਾ ਕੇ ਸ਼ਾਮਲ ਹੋ ਰਹੇ ਹਨ। ਇਨ੍ਹਾਂ ਸਾਬਕਾ ਫੌਜੀਆਂ ਵਲੋਂ ਆਪਣੇ ਤਗਮੇ ਪਹਿਨੇ ਹੋਏ ਆਮ ਵੇਖੇ ਜਾ ਸਕਦੇ ਹਨ। ਕਿਸਾਨੀ ਸੰਘਰਸ਼ ਵਿਚਇਨ੍ਹਾਂ ਸਾਬਕਾ ਫੌਜੀਆਂ ਦੇਸ਼ਾਮਲ ਹੋਣ ਤੋਂ ਭਾਰਤ ਸਰਕਾਰ ਚਿੰਤਤ ਹੈ।
ਇਸ ਦੌਰਾਨ ਅੱਜ ਭਾਰਤੀ ਫੌਜ ਨੇ ਸਾਬਕਾ ਫੌਜੀਆਂ ਦੇ ਮੈਡਲ ਅਤੇ ਰਿਬਨ ਪਹਿਨਣ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਸਾਬਕਾ ਫੌਜੀਆਂ ਵਲੋਂ ਭਾਰਤੀ ਫੌਜ ਦੇ ਮੈਡਲ ਅਤੇ ਰਿਬਨ ਸਿਰਫ ਫੌਜੀ ਨਿਯਮਾਂ ਮੁਤਾਬਕ ਹੀ ਪਹਿਨੇ ਜਾ ਸਕਦੇ ਹਨ ਤੇ ਫੌਜ ਦੇ ਨਿਯਮਾਂ ਦੇ ਮੁਤਾਬਕ ਸਿਆਸੀ ਰੈਲੀਆਂ ਵਿਚ ਫੌਜੀਆਂ ਜਾਂ ਸਾਬਕਾ ਸੈਨਿਕਾਂ ਨੂੰ ਮੈਡਲ ਜਾਂ ਰਿਬਨ ਪਹਿਨਣ ਦੀ ਆਗਿਆ ਨਹੀਂ ਹੈ। ਫੌਜ ਦੇ ਸੂਤਰਾਂ ਮੁਤਾਬਕ ਫੌਜੀ ਵਰਦੀ, ਫੌਜੀ ਮੈਡਲ ਜਾਂ ਰਿਬਨ ਕਿਸੇ ਵੀ ਰਾਜਨੀਤਕ ਰੈਲੀਵਿੱਚ ਸਾਬਕਾ ਫੌਜੀਆਂ ਨੂੰ ਨਹੀਂ ਪਹਿਨਣੇ ਚਾਹੀਦੇ, ਕਿਉਂਕਿ ਫੌਜੀ ਨਿਯਮ ਇਸ ਦੀ ਆਗਿਆ ਨਹੀਂ ਦਿੰਦੇ। ਇਹ ਮਿਲਟਰੀ ਐਡਵਾਈਜ਼ਰੀ ਓਦੋਂ ਜਾਰੀ ਹੋਈ ਹੈ, ਜਦੋਂ ਕਈ ਸਾਬਕਾ ਫੌਜੀ ਰਾਜਨੀਤਕ ਧਿਰਾਂ ਦੀਆਂ ਰੈਲੀਆਂ ਅਤੇ ਵਿਰੋਧ ਪ੍ਰਦਰਸ਼ਨਾਂਵਿੱਚ ਫੌਜੀ ਵਰਦੀਆਂ, ਮੈਡਲ ਅਤੇ ਰਿਬਨ ਨਾਲ ਵੇਖੇ ਗਏ ਹਨ। ਕਿਸਾਨ ਆਗੂਆਂਦਾ ਦਾਅਵਾ ਹੈ ਕਿ ਉਹ 26 ਜਨਵਰੀ ਗਣਤੰਤਰ ਦਿਵਸਮੌਕੇਦਿੱਲੀ ਵਿਚਟਰੈਕਟਰ ਪਰੇਡ ਕੱਢਣਗੇ ਤੇ ਮੰਨਿਆ ਜਾਂਦਾ ਹੈ ਕਿ ਅੰਦੋਲਨਵਿੱਚ ਸ਼ਾਮਲ ਸਾਬਕਾ ਫੌਜੀ ਓਦੋਂ ਆਪਣੀ ਵਰਦੀ ਅਤੇ ਮੈਡਲ ਪਹਿਨ ਸਕਦੇ ਹਨ।
ਕਿਸਾਨੀ ਸੰਘਰਸ਼ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਕਿਸਾਨਕੋਈ ਸਿਆਸੀ ਸੰਘਰਸ਼ ਨਹੀਂ ਕਰ ਰਹੇ, ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤੇ ਪੰਜਾਬ ਅਤੇ ਹਰਿਆਣਾ ਦੇਕਈ ਕਿਸਾਨ ਸੇਵਾਮੁਕਤੀ ਪਿੱਛੋਂ ਖੇਤੀ ਕਿੱਤੇ ਨਾਲ ਜੁੜੇ ਹੋਏ ਹਨ, ਇਹ ਉਨ੍ਹਾਂ ਦਾ ਪਿਤਾ-ਪੁਰਖੀ ਕਿੱਤਾ ਹੈ। ਖੇਤੀ ਕਾਨੂੰਨਾਂਦੇ ਖਿਲਾਫ ਅੰਦੋਲਨ ਸਿਆਸੀ ਧਿਰਾਂ ਤੋਂ ਦੂਰੀ ਰੱਖ ਕੇ ਚੱਲ ਰਿਹਾ ਹੈ ਤੇ ਸਿਆਸੀ ਆਗੂਆਂ ਨੂੰ ਕਿਸਾਨੀ ਸਟੇਜਾਂ ਉੱਤੇ ਬੋਲਣ ਤੱਕ ਨਹੀਂ ਦਿਤਾ ਜਾ ਰਿਹਾ, ਇਸ ਕਰ ਕੇ ਸਾਬਕਾ ਫੌਜੀਆਂ ਉੱਤੇ ਇਹ ਅਡਵਾਈਜ਼ਰੀ ਲਾਗੂ ਹੁੰਦੀ ਹੈ ਜਾਂ ਨਹੀਂ, ਇਸ ਉੱਤੇ ਵੀ ਬਹਿਸ ਛਿੜ ਪਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ