Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ

January 21, 2021 04:14 PM

* ਕਿਸਾਨਾਂ ਤੇ ਇਹਨਾਂ ਦੀ ਹਮਾਇਤ ਕਰਨ ਵਾਲਿਆਂ ਖਿਲਾਫ ਐੱਨ ਆਈ ਏ ਦੀ ਦੁਰਵਰਤੋਂ ਖਿਲਾਫ ਰੋਸ ਪ੍ਰਗਟਾਇਆ
* ਮੁੱਖ ਮੰਤਰੀ ਦੇ ਅਮਿਤ ਸ਼ਾਹ ਦੇ ਇਸ਼ਾਰਿਆਂ ’ਤੇ ਚੱਲਣ ਕਾਰਨ ਇਹ ਸਭ ਕੁਝ ਵਾਪਰਿਆ : ਰੋਮਾਣਾ


ਚੰਡੀਗੜ੍ਹ, 21 ਜਨਵਰੀ (ਪੋਸਟ ਬਿਊਰੋ) : ਯੂਥ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੀ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਗਟਾਅ ਰਹੇ ਕਿਸਾਨਾਂ ਤੇ ਕਿਸਾਨਾਂ ਦੀ ਹਮਾਇਤ ਵਿਚ ਨਿਤਰਣ ਵਾਲਿਆਂ ਖਿਲਾਫ ਘੋਰ ਦੁਰਵਰਤੋਂ ਕਰਨ ਵਿਰੁੱਧ ਰੋਸ ਪ੍ਰਗਟ ਕੀਤਾ।
ਬਠਿੰਡਾ ਵਿਚ ਇਸ ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪ੍ਰਘਾਨ ਮੰਤਰੀ ਤੇ ਗ੍ਰਹਿ ਮੰਤਰੀ ਦੋਵਾਂ ਨੂੰ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਹੈ। ਜਦੋਂ ਵੀ ਦਮਨਕਾਰੀ ਨੀਤੀਆਂ ਅਪਣਾਈਆਂ ਗਈਆਂ ਤਾਂ ਪੰਜਾਬੀਆਂ ਨੇ ਇਹਨਾਂ ਦਾ ਡੱਟ ਕੇ ਵਿਰੋਧ ਕੀਤਾ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜਿੰਨਾ ਇਸ ਸ਼ਾਂਤੀਪੂਰਨ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ, ਉੱਨਾ ਹੀ ਪੰਜਾਬੀ ਦਮਨ ਦਾ ਮੁਕਾਬਲਾ ਕਰਨ ਲਈ ਖੜ੍ਹੇ ਹੋ ਜਾਣਗੇ।
ਪਰਮਬੰਸ ਸਿੰਘ ਰੋਮਾਣਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੁੰ ਐਨ ਆਈ ਏ ਵੱਲੋਂ ਨੋਟਿਸ ਭੇਜੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤ। ਉਹਨਾਂ ਕਿਹਾ ਕਿ ਭਾਵੇਂ ਕੋਈ ਟਰਾਂਸਪੋਰਟ, ਲੰਗਰ ਜਾਂ ਫਿਰ ਵਿੱਤੀ ਤੌਰ ’ਤੇ ਮਦਦ ਕਰ ਰਿਹਾ ਸੀ, ਹਰ ਕਿਸੇ ਨੂੰ ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਇਹ ਐਨ ਆਈ ਏ ਦੇ ਉਦੇਸ਼ਾਂ ਦੇ ਖਿਲਾਫ ਹੈ ਕਿਉਂਕਿ ਇਹ ਏਜੰਸੀ ਤਾਂ ਅਤਿਵਾਦੀਆਂ ਦੇ ਸੰਪਰਕਾਂ ਦੀ ਜਾਂਚ ਲਈ ਬਣਾਈ ਗਈ ਸੀ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਵਾਪਰ ਰਿਹਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਇਸ਼ਾਰਿਆਂ ਮੁਤਾਬਕ ਚਲ ਰਹੇ ਹਨ ਬਲਕਿ ਸਿੱਧੇ ਤੌਰ ’ਤੇ ਗ੍ਰਹਿ ਮੰਤਰੀ ਦੇ ਹੁਕਮ ਵੀ ਵਜਾ ਰਹੇ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਪੁਲਿਸ ਨੇ ਕਿਸਾਨ ਅੰਦੋਲਨ ’ਤੇ ਐਂਥਮ ਲਿਖਣ ਵਾਲੇ ਬਰਾੜ ਨੂੰ ਨਿਸ਼ਾਨਾ ਬਣਾਇਆ ਜਦਕਿ ਉਹਨਾਂ ਗਾਇਕਾਂ ਨੁੰ ਨਹੀਂ ਛੇੜਿਆ ਜਿਹਨਾਂ ਖਿਲਾਫ ਐਨਫੋਰਸਮੈਂਟ ਡਾਇਰੈਕਟੋਰਟ ਨੇ ਨੋਟਿਸ ਵੀ ਜਾਰ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਕੂਲ ਤੇ ਕਾਲਜ ਵੀ ਇਸ ਮਕਸਦ ਨਾਲ ਖੋਲ੍ਹੇ ਜਾ ਰਹੇ ਹਨ ਕਿ ਕਿਸਾਨ ਅੰਦੋਲਨ ਕਮਜ਼ੋਰ ਕੀਤਾ ਜਾ ਸਕੇ ਕਿਉਂਕਿ ਅਜਿਹੇ ਕਦਮ ਨਾਲ ਕਿਸਾਨਾਂ ਨੂੰ ਸੂਬੇ ਵਿਚ ਵਾਪਸ ਆਪਣੇ ਘਰਾਂ ਨੂੰ ਪਰਤਣਾ ਪਵੇਗਾ।
ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਵਿਚ ਹਊਮੈ ਤੇ ਹੰਕਾਰ ਦੀ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤੇ ਤਿੰਨ ਵਿਵਾਗ੍ਰਸਤ ਖੇਤੀ ਕਾਨੂੰਨ ਫੌਰੀ ਤੌਰ ’ਤੇ ਖਾਰਜ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਨੂੰ ਮੁਅੱਤਲ ਕਰਨ ਦੀ ਗੱਲ ਕਰ ਕੇ ਇਹ ਮੰਨ ਲਿਆ ਹੈ ਕਿ ਇਹ ਕਾਨੂੰਨ ਗਲਤ ਹਨ। ਉਹਨਾਂ ਕਿਹਾ ਕਿ ਹੁਣ ਇਸਨੂੰਹੋਰ ਲੰਬਾ ਸਮਾਂ ਝੂਠੇ ਮਾਣ ਲਈ ਨਹੀਂ ਡਟਣਾ ਚਾਹੀਦਾ ਬਲਕਿ ਤੁਰੰਤ ਤਿੰਨੋਂ ਕਾਨੂੰਨ ਖਾਰਜ ਕਰਨੇ ਚਾਹੀਦੇ ਹਨ ਜਾਂ ਫਿਰ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਾਲ ਰਲ ਕੇ ਸੰਘਰਸ਼ ਹੋਰ ਤੇਜ਼ ਕੀਤੇ ਜਾਣ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ