Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 35 ਸਥਾਨਾਂ 'ਤੇ 320 ਉਮੀਦਵਾਰਾਂ ਦਾ ਐਲਾਨ

January 21, 2021 04:18 PM

ਚੰਡੀਗੜ੍ਹ, 21 ਜਨਵਰੀ (ਪੋਸਟ ਬਿਊਰੋ): ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 35 ਸ਼ਹਿਰਾਂ ਵਾਸਤੇ 320 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 35 ਥਾਵਾਂ ਉੱਤੇ 320 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ 'ਚ ਆਦਮਪੁਰ, ਭਿੱਖੀਵਿੰਡ, ਸਮਾਣਾ, ਮੁਕੇਰੀਆਂ, ਜ਼ੀਰਕਪੁਰ, ਡੇਰਾਬੱਸੀ, ਰਈਆ, ਬਠਿੰਡਾ, ਚਮਕੌਰ ਸਾਹਿਬ, ਕਪੂਰਥਲਾ, ਸ਼ਾਮ ਚੁਰਾਸੀ, ਹਰੀਆਣਾ, ਉੜਮੁੜ ਟਾਂਡਾ, ਹੁਸ਼ਿਆਰਪੁਰ, ਮਿਹਤਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ, ਫਿਲੌਰ, ਅਲਵਾਲਪੁਰ, ਜਗਰਾਉਂ, ਲੋਹੀਆਂ ਖਾਸ਼, ਖਰੜ, ਜੰਡਿਆਲਾ ਗੁਰੂ, ਦੋਰਾਹਾ, ਅਮਰਗੜ੍ਹ, ਅਹਿਮਦਗੜ੍ਹ, ਨੰਗਲ, ਮੋਗਾ, ਕੋਟ ਈਸੇ ਖਾਂ, ਨਿਹਾਲ ਸਿੰਘ ਵਾਲਾ, ਸਮਰਾਲਾ, ਰਾਏਕੋਟ, ਰਮਦਾਸ ਅਤੇ ਮਜੀਠਾ ਸ਼ਾਮਲ ਹਨ।
ਜਰਨੈਲ ਸਿੰਘ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਚੋਣ ਨਿਸ਼ਾਨ ਉੱਤੇ ਚੋਣ ਲੜੀ ਜਾਵੇਗੀ। ਇਸ ਵਾਰ 'ਝਾੜੂ' ਨਾਲ ਸ਼ਹਿਰ ਵਿੱਚ ਪਈ ਰਾਜਨੀਤਿਕ ਗੰਦਗੀ ਨੂੰ ਸਾਫ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਬਦਲਾਅ ਦਿੱਤਾ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹੇ ਲਿਖੇ ਅਤੇ ਇਮਾਨਦਾਰ ਉਮੀਦਵਾਰਾਂ ਦੀ ਚੋਣ ਕਰਨ ਜੋ ਉਨ੍ਹਾਂ ਦੇ ਕੰਮ ਕਰਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦਾ ਕੰਮ ਕਰਨ ਦੀ ਬਜਾਏ ਆਪਣੀਆਂ ਜੇਬਾਂ ਭਰਨ ਲਈ ਕੰਮ ਕੀਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਸਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ