Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

'ਆਪ' ਨੇ ਜਸਟਿਸ ਜੋਰਾ ਸਿੰਘ (ਰਿਟਾ.) ਸੂਬਾ ਲੀਗਲ ਸੈੱਲ ਦੇ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

January 21, 2021 04:47 PM

* ਲਾਲ ਚੰਦ ਕਟਾਰੂਚੱਕ ਨੂੰ ਐਸ ਸੀ ਵਿੰਗ ਦਾ ਸੂਬਾ ਪ੍ਰਧਾਨ ਤੇ ਜੀਵਨ ਸਿੰਘ ਸੰਗੋਵਾਲ ਨੂੰ ਮੀਤ ਪ੍ਰਧਾਨ ਲਗਾਇਆ
* ਬਰਿੰਦਰ ਸ਼ਰਮਾ ਨੂੰ ਸੂਬਾ ਈਵੇਟ ਇੰਚਾਰਜ ਨਿਯੁਕਤ ਕੀਤਾ


ਚੰਡੀਗੜ੍ਹ, 21 ਜਨਵਰੀ (ਪੋਸਟ ਬਿਊਰੋ): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੀਗਲ ਸੈਲ ਅਤੇ ਐਸਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਜਸਟਿਸ ਜੋਰਾ ਸਿੰਘ (ਰਿਟਾ.) ਨੂੰ ਸੂਬੇ ਦੇ ਲੀਗਲ ਸੈੱਲ ਦਾ ਪ੍ਰਧਾਨ ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਨੂੰ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਐਸ ਸੀ ਵਿੰਗ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਗੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।
ਆਪ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਲੀਗਲ ਸੈਲ ਅਤੇ ਐਸਸੀ ਵਿੰਗ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਸਟਿਸ ਜੋਰਾ ਸਿੰਘ (ਰਿਟਾ.) ਅਤੇ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਪਿਛਲੇ ਲੰਬੇ ਸਮੇਂ ਤੋਂ ਲੋਕ ਮੁੱਦਿਆਂ ਨੂੰ ਚੁੱਕਦੇ ਹੋਏ ਲੋਕਾਂ ਦੇ ਹੱਕ ਸੱਚ ਲਈ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਹ ਕਾਨੂੰਨ ਨੂੰ ਹਰ ਪੱਖ ਤੋਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਜਸਟਿਸ ਜੋਰਾ ਸਿੰਘ ਦੀ ਅਗਵਾਈ ਵਿੱਚ ਪੰਜਾਬ ਦਾ ਲੀਗਲ ਸੈਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਦਲਿਤ ਭਾਈਚਾਰੇ ਉਪਰ ਜ਼ੁਲਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਹੁਣ ਦਲਿਤ ਭਾਈਚਾਰੇ ਨੂੰ ਲਾਮਬੰਦ ਕਰਨ ਲਈ ਲਾਲ ਚੰਦ ਕਟਾਰੂਚੱਕ ਨੂੰ ਪ੍ਰਧਾਨ ਅਤੇ ਜੀਵਨ ਸਿੰਘ ਸੰਘੋਵਾਲ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਪਾਰਟੀ ਲਈ ਕਾਰਜ ਕਰ ਰਹੇ ਬਰਿੰਦਰ ਸ਼ਰਮਾ ਨੂੰ ਸੂਬਾ ਈਵੇਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ 450 ਬਲਾਕ ਦੇ ਕਿਊਮਨੀਕੇਸ਼ਨ ਦੇ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ