Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਆਤਮਘਾਤੀ ਧਮਾਕਿਆਂ ਨਾਲ ਕੰਬਿਆ ਬਗਦਾਦ, 6 ਹਲਾਕ

January 21, 2021 09:11 PM

ਬਗਦਾਦ, 21 ਜਨਵਰੀ (ਪੋਸਟ ਬਿਊਰੋ) : ਵੀਰਵਾਰ ਨੂੰ ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਦੋ ਆਤਮਘਾਤੀ ਬੰਬ ਧਮਾਕਿਆਂ ਵਿੱਚ ਘੱਟੋ ਘੱਟ ਛੇ ਵਿਅਕਤੀ ਮਾਰੇ ਗਏ ਤੇ 25 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲਿਸ ਤੇ ਸਰਕਾਰੀ ਟੀਵੀ ਵੱਲੋਂ ਦਿੱਤੀ ਗਈ।
ਤਿੰਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਧਮਾਕਿਆਂ ਨਾਲ ਕੇਂਦਰੀ ਬਗਦਾਦ ਪੂਰੀ ਤਰ੍ਹਾਂ ਦਹਿਲ ਗਿਆ। ਇਰਾਕ ਦੇ ਸਰਕਾਰੀ ਟੀਵੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਆਤਮਘਾਤੀ ਧਮਾਕੇ ਸਨ। ਬਹੁਤੇ ਜ਼ਖ਼ਮੀਆਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ ਤੇ ਸੰਪਤੀ ਨੂੰ ਵੀ ਕਾਫੀ ਨੁਕਸਾਨ ਹੋਇਆ ਦੱਸਿਆ ਗਿਆ। ਪੁਲਿਸ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦਿੱਤੀ ਗਈ।
ਬਗਦਾਦ ਦੇ ਕਮਰਸ਼ੀਅਲ ਇਲਾਕੇ ਵਿੱਚ ਇਸ ਤਰ੍ਹਾਂ ਦਾ ਧਮਾਕਾ ਕਈ ਸਾਲਾਂ ਵਿੱਚ ਆਪਣੀ ਕਿਸਮ ਦਾ ਪਹਿਲਾ ਮਾਮਲਾ ਹੈ। ਇਹ ਧਮਾਕੇ ਉਸ ਸਮੇਂ ਹੋਏ ਜਦੋਂ ਅਕਤੂਬਰ ਵਿੱਚ ਜਲਦ ਚੋਣਾਂ ਕਰਵਾਏ ਜਾਣ ਦੇ ਮਾਮਲੇ ਨੂੰ ਲੈ ਕੇ ਇਰਾਕ ਵਿੱਚ ਸਿਆਸੀ ਤਣਾਅ ਪੂਰੇ ਜ਼ੋਰਾਂ ਉੱਤੇ ਹੈ। ਅਜੇ ਤੱਕ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ। ਪਿਛਲੇ ਕੁੱਝ ਮਹੀਨਿਆਂ ਵਿੱਚ ਇਸਲਾਮਿਕ ਸਟੇਟ ਗਰੁੱਪ ਤੇ ਮਲੀਸ਼ੀਆ ਗਰੁੱਪਜ਼ ਵੱਲੋਂ ਇਰਾਕ ਵਿੱਚ ਹਮਲੇ ਹੁੰਦੇ ਰਹੇ ਹਨ।
ਮਲੀਸ਼ੀਆ ਵੱਲੋਂ ਅਮਰੀਕੀ ਮੌਜੂਦਗੀ ਨੂੰ ਰਾਕੇਟ ਤੇ ਮੋਰਟਾਰ ਹਮਲੇ ਨਾਲ ਨਿਸ਼ਾਨਾ ਬਣਾਇਆ ਗਿਆ, ਖਾਸ ਤੌਰ ਉੱਤੇ ਅਮਰੀਕੀ ਸਫਾਰਤਖਾਨੇ ਨੂੰ ਨਿਸ਼ਾਨਾ ਬਣਾਇਆ ਗਿਆ। ਅਕਤੂਬਰ ਵਿੱਚ ਇਰਾਨ ਦੇ ਥਾਪੜੇ ਵਾਲੇ ਹਥਿਆਰਬੰਦ ਗਰੁੱਪਜ਼ ਵੱਲੋਂ ਗੈਰ ਰਸਮੀ ਸੰਧੀ ਐਲਾਨੇ ਜਾਣ ਤੋਂ ਬਾਅਦ ਹਮਲਿਆਂ ਦੀ ਰਫਤਾਰ ਘਟ ਗਈ।  

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ