Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਅਦਾਰਿਆਂ ਤੇ ਵਿਅਕਤੀਆਂ ਨੂੰ ਹੋ ਸਕਦਾ ਹੈ ਜੁਰਮਾਨਾ ਤੇ ਸਜ਼ਾ

January 21, 2021 09:20 PM

ਓਨਟਾਰੀਓ, 21 ਜਨਵਰੀ (ਪੋਸਟ ਬਿਊਰੋ) : ਪ੍ਰੋਵਿੰਸ ਵੱਲੋਂ ਕੰਮ ਵਾਲੀਆਂ ਥਾਂਵਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਕੀਤਾ ਜਾ ਰਿਹਾ ਹੈ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਕੀ ਕਾਰੋਬਾਰੀ ਅਦਾਰੇ ਕੋਵਿਡ-19 ਸਬੰਧੀ ਪ੍ਰੋਟੋਕਾਲ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ।
ਵੀਕੈਂਡ ਉੱਤੇ ਇਸ ਸਬੰਧ ਵਿੱਚ ਮੁਹਿੰਮ ਲਾਂਚ ਕੀਤੀ ਗਈ ਤੇ ਕੋਵਿਡ-19 ਨਿਯਮਾਂ ਦੀ ਉਲੰਘਣਾਂ ਦੇ ਸਬੰਧ ਵਿੱਚ ਕੁੱਝ ਕਾਰੋਬਾਰੀ ਅਦਾਰਿਆਂ ਨੂੰ ਜੁਰਮਾਨੇ ਕੀਤੇ ਗਏ, ਇਨ੍ਹਾਂ ਵਿੱਚ ਵਾਲਮਾਰਟ ਦੀਆਂ ਪੰਜ ਤੇ ਯੌਰਕ ਰੀਜਨ ਵਿੱਚ ਸਥਿਤ ਕੌਸਕੋ ਵੀ ਸ਼ਾਮਲ ਹੈ।ਹੁਣ ਬੁੱਧਵਾਰ ਤੋਂ ਪ੍ਰੋਵਿੰਸ਼ੀਅਲ ਓਫੈਂਸਿਜ਼ ਆਫੀਸਰਜ਼ ਹੋਰਨਾਂ ਕੰਮ ਵਾਲੀਆਂ ਥਾਂਵਾਂ ਉੱਤੇ ਜਾ ਕੇ ਇਨ੍ਹਾਂ ਨਿਯਮਾਂ ਦੀ ਜਾਂਚ ਕਰਨਗੇ।ਫੋਰਡ ਸਰਕਾਰ ਦਾ ਕਹਿਣਾ ਹੈ ਕਿ 300 ਤੋਂ ਵੀ ਵੱਧ ਅਧਿਕਾਰੀ ਪ੍ਰੋਵਿੰਸ ਭਰ ਵਿੱਚ ਅਜਿਹੀ ਜਾਂਚ ਦੇ ਕੰਮ ਨੂੰ ਨੇਪਰੇ ਚੜ੍ਹਾਉਣਗੇ। ਇਸ ਦੌਰਾਨ ਉਨ੍ਹਾਂ ਕੰਮ ਵਾਲੀਆਂ ਥਾਂਵਾਂ ਦੀ ਜਾਂਚ ਕੀਤੀ ਜਾਵੇਗੀ ਜਿਨ੍ਹਾਂ ਨੂੰ ਸ਼ਟਡਾਊਨ ਦੌਰਾਨ ਖੁੱਲ੍ਹਾ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਇਨ੍ਹਾਂ ਵਿੱਚ ਰੀਟੇਲ ਸ਼ਾਪਜ਼, ਰੈਸਟੋਰੈਂਟਸ ਤੇ ਫਾਰਮਿੰਗ ਆਪਰੇਸ਼ਨਜ਼ ਸ਼ਾਮਲ ਹਨ।
ਫਾਰਮ ਦੀ ਕੀਤੀ ਜਾਣ ਵਾਲੀ ਜਾਂਚ ਦੌਰਾਨ ਉਨ੍ਹਾਂ ਲੋਕੇਸ਼ਨਾਂ ਉੱਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਜਿਹੜੇ ਟੈਂਪਰੇਰੀ ਫੌਰਨ ਵਰਕਰਜ਼ ਨੂੰ ਨੌਕਰੀ ਦਿੰਦੇ ਹਨ। ਇਹ ਜਾਂਚ ਕੀਤੀ ਜਾਵੇਗੀ ਕਿ ਉਨ੍ਹਾਂ ਵਰਕਰਜ਼ ਦੀ ਸਿਹਤ ਤੇ ਸੇਫਟੀ ਨਾਲ ਕਿਸੇ ਕਿਸਮ ਦਾ ਸਮਝੌਤਾ ਤਾਂ ਨਹੀਂ ਕੀਤਾ ਜਾ ਰਿਹਾ ਸਾਰੇ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ। ਜੇ ਇਨ੍ਹਾਂ ਕਾਰਪੋਰੇਸ਼ਨਾਂ ਨੂੰ ਹੁਕਮਾਂ ਦੀ ਪਾਲਣਾਂ ਨਾ ਕਰਦਾ ਪਾਇਆ ਗਿਆ ਤਾਂ ਇਨ੍ਹਾਂ ਨੂੰ 500,000 ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਨ੍ਹਾਂ ਤੋਂ ਇਲਾਵਾ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ, ਕਰਮਚਾਰੀਆਂ ਤੇ ਸਰਪ੍ਰਸਤਾਂ ਨੂੰ 100,000 ਡਾਲਰ ਤੱਕ ਦਾ ਜੁਰਮਾਨਾ ਤੇ ਇੱਕ ਸਾਲ ਦੀ ਜੇਲ੍ਹ ਜਾਂ ਦੋਵੇਂ ਹੋ ਸਕਦੇ ਹਨ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ