Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕਿਸਾਨੀ ਸੰਘਰਸ਼ ਦਾ ਮੁੱਦਾ ਗੁਜਰਾਤ ਦੇ ਉਪ ਮੁੱਖ ਮੰਤਰੀ ਸਮੇਤ 4 ਭਾਜਪਾ ਆਗੂਆਂ ਨੂੰ ਕਾਨੂੰਨੀ ਨੋਟਿਸ ਨਿਕਲਿਆ

January 22, 2021 02:37 AM

ਫ਼ਿਰੋਜ਼ਪੁਰ, 21 ਜਨਵਰੀ (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਤੋਂ ਚਿੜੇ ਹੋਏ ਭਾਜਪਾ ਮੰਤਰੀਆਂ ਅਤੇ ਲੀਡਰਾਂ ਵੱਲੋਂ ਸੰਘਰਸ਼ ਵਿੱਚ ਬੈਠੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਵਿਵਾਦਤ ਸ਼ਬਦਾਂ ਦਾ ਪ੍ਰਯੋਗ ਕੀਤਾ ਗਿਆ ਹੈ। ਇਨ੍ਹਾਂ ਲੀਡਰਾਂ ਵੱਲੋਂ ਬੋਲੇ ਗਏ ਇਨ੍ਹਾਂ ਸ਼ਬਦਾਂ ਨੂੰ ਵਾਪਸ ਲੈਣ ਅਤੇ ਜਨਤਕ ਤੌਰ `ਤੇ ਮਾਫ਼ੀ ਮੰਗਣ ਦੇ ਕਾਨੂੰਨੀ ਨੋਟਿਸ ਭੇਜੇ ਗਏ ਹਨ।
ਸੀਨੀਅਰ ਐਡਵੋਕੇਟ ਰਜਨੀਸ ਦਾਹੀਆ ਵੱਲੋਂ ਭੇਜੇ ਕਾਨੂੰਨੀ ਨੋਟਿਸ ਰਾਹੀਂ ਭਾਜਪਾ ਦੇ ਆਗੂਆਂ ਵੱਲੋਂ ਜਨਤਕ ਮੁਆਫ਼ੀ ਮੰਗਣ ਨੂੰ ਕਿਹਾ ਗਿਆ ਹੈ। ਜੇ ਇਨ੍ਹਾਂ ਨੇ ਮੁਆਫ਼ੀ ਨਾ ਮੰਗੀ ਤਾਂ ਇਨ੍ਹਾਂ ਵਿਰੁੱਧ ਫ਼ੌਜਦਾਰੀ ਮੁਕੱਦਮੇ ਦਾਇਰ ਕੀਤੇ ਜਾਣਗੇ। ਐਡਵੋਕੇਟ ਦਾਹੀਆ ਨੇ ਦੱਸਿਆ ਕਿ ਫ਼ਿਰੋਜਪੁਰ ਦੇ ਪਿੰਡ ਕਟੋਰਾ ਦੇ ਕਿਸਾਨ ਬਲਰਾਜ ਸਿੰਘ, ਬੋਰਾਂਵਾਲੀ ਦੇ ਜਗਜੀਤ ਸਿੰਘ ਅਤੇ ਹੋਰਨਾਂ ਵੱਲੋਂ ਇਹ ਨੋਟਿਸ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੇ 18 ਦਸੰਬਰ ਨੂੰ ਕਿਸਾਨੀ ਸੰਘਰਸ਼ ਬਾਰੇ ਕਿਹਾ ਸੀ ਕਿ ਧਰਨੇ ਵਿੱਚ ਪੀਜਾ ਪਕੌੜੇ ਮੁਫ਼ਤ ਵਿੱਚ ਕਿੱਥੋਂ ਆ ਰਹੇ ਹਨ, ਇਨ੍ਹਾਂ ਪਿੱਛੇ ਚੀਨ ਤੇ ਖ਼ਾਲਿਸਤਾਨੀਆਂ ਦੇ ਛਿਪੇ ਏਜੰਡੇ ਸ਼ਾਮਲ ਹਨ। ਭਾਜਪਾ ਦੇ ਕੌਮੀ ਸਕੱਤਰ ਰਾਮ ਮਾਧਵ ਨੇ 30 ਦਸੰਬਰ 2020 ਨੂੰ ਟਵੀਟ ਰਾਹੀਂ ਸਵਾਲ ਕੀਤਾ ਸੀ ਕਿ ਕਿਤੇ ਕਿਸਾਨਾਂ ਦੇ ਪਿੱਛੇ ਖ਼ਾਲਿਸਤਾਨ ਤਾਂ ਨਹੀਂ। ਪਾਰਲੀਮੈਂਟ ਦੇ ਮੈਂਬਰ ਤੇ ਕਲਾਕਾਰ ਰਵੀ ਕਿਸ਼ਨ ਨੇ 24 ਦਸੰਬਰ 2020 ਨੂੰ ਟਵੀਟ ਕਰ ਕੇ ਧਰਨੇ ਵਿੱਚ ਬੈਠੇ ਕਿਸਾਨਾਂ ਨੂੰ ਢੌਂਗੀ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ ਬਾਰੇ ਕੇਂਦਰੀ ਮੰਤਰੀ ਨੇਇੱਕ ਬਿਆਨ ਰਾਹੀਂ ਕਿਸਾਨੀ ਅੰਦੋਲਨ ਵਿੱਚ ਵਿਦੇਸ਼ੀ ਤਾਕਤਾਂ ਦੀ ਘੁਸਪੈਠ ਅਤੇ ਸ਼ਰਜੀਲ ਇਮਾਮ ਦੇ ਪੋਸਟਰ ਲਾਏ ਜਾਣ ਦੀ ਗੱਲ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ