Welcome to Canadian Punjabi Post
Follow us on

28

March 2024
 
ਪੰਜਾਬ

ਡੇਰਾਬੱਸੀ ਵਿੱਚ ਮੁਰਗੀਆਂ ਵਿੱਚ ਬਰਡ ਫਲੂ ਫੈਲਣ ਦੀ ਪੁਸ਼ਟੀ

January 22, 2021 02:38 AM

ਜਲੰਧਰ, 21 ਜਨਵਰੀ (ਪੋਸਟ ਬਿਊਰੋ)- ਪੰਜਾਬ ਵਿੱਚ ਪਰਵਾਸੀ ਪੰਛੀਆਂ ਤੋਂ ਬਾਅਦ ਮੁਰਗੀਆਂ ਵਿੱਚ ਬਰਡ ਫਲੂ ਦਾ ਕੇਸ ਸਾਹਮਣੇ ਆਇਆ ਹੈ। ਰੋਪੜ ਦੇ ਪਰਵਾਸੀ ਪੰਛੀਆਂ ਤੋਂ ਬਾਅਦ ਡੇਰਾਬੱਸੀ ਦੇ ਪਿੰਡ ਬੇਹਰਾ ਦੇ ਦੋ ਪੋਲਟਰੀ ਫਾਰਮਾਂ ਵਿੱਚ ਮੁਰਗੀਆਂ ਵਿੱਚ ਬਰਡ ਫਲੂ ਦੀ ਪੁਸ਼ਟੀ ਬਾਕਾਇਦਾ ਤੌਰ ਉੱਤੇ ਹੋਈ ਹੈ।
ਨਾਰਦਰਨ ਰੀਜ਼ਨਲ ਡਿਜੀਜ਼ ਡਾਇਗਨੋਸਟਿਕ ਲੈਬਾਰਟਰੀ (ਐਨ ਆਰ ਡੀ ਡੀ ਐਲ) ਦੀ ਜਾਂਚ ਦੇ ਦੌਰਾਨ ਇਨ੍ਹਾਂ ਪੋਲਟਰੀ ਫਾਰਮਾਂ ਵਿੱਚ ਬਰਡ ਫਲੂ ਹੋਣ ਦਾ ਪਤਾ ਲੱਗਾ ਹੈ। ਜਾਂਚ ਅਤੇ ਪੁਸ਼ਟੀਲਈ ਇਨ੍ਹਾਂ ਸੈਂਪਲਾਂ ਨੂੰ ਭੋਪਾਲ ਭੇਜਿਆ ਗਿਆ ਸੀ। ਐਨ ਆਰ ਡੀ ਡੀ ਐਲ ਦੇ ਮੁਖੀ ਡਾਕਟਰ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਲੈਬ ਵਿੱਚ ਆਰ ਟੀ ਪੀ ਸੀ ਆਰ ਟੈਸਟ ਕਰਨ ਤੋਂ ਬਾਅਦ ਬਰਡ ਫਲੂ ਦਾ ਸ਼ੱਕ ਪ੍ਰਗਟ ਕੀਤਾ ਗਿਆ ਸੀ। ਇਸ ਨੂੰ ਸ਼ੱਕੀ ਬਰਡ ਫਲੂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ। ਕੱਲ੍ਹ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਓਰਿਟੀ ਐਨੀਮਲ ਡਿਜੀਜ਼ ਭੋਪਾਲ ਨੇ ਬਰਡ ਫਲੂ ਦੀ ਪੁਸ਼ਟੀ ਕਰ ਦਿੱਤੀ ਹੈ। ਲੈਬ ਰਿਪੋਰਟ ਵਿਭਾਗ ਦੇ ਡਾਇਰੈਕਟਰ ਡਾਕਟਰ ਐਚ ਐਸ ਕਾਹਲੋਂ ਰਾਹੀਂ ਵਿਭਾਗ ਦੇ ਸੈਕਟਰੀ ਵੀ ਕੇ ਜੰਜੂਆ ਅਤੇ ਸੂਬਾ ਸਰਕਾਰ ਦੀ ਪ੍ਰਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਭੇਜ ਦਿੱਤੀ ਗਈ ਹੈ। ਉਕਤ ਦੋਵਾਂ ਪੋਲਟਰੀ ਫਾਰਮਾਂ ਵਿੱਚ ਲਗਭਗ ਸਵਾ ਲੱਖ ਮੁਰਗੀਆਂ ਹਨ, ਜਿਨ੍ਹਾਂ ਬਾਰੇ ਸਰਕਾਰ ਅਗਲਾ ਫੈਸਲਾ ਕਰ ਸਕਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ