Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੁਪਰੀਮ ਕੋਰਟ ਨੇ ਕਿਹਾ : ਜਾਅਲੀ ਬਾਬਿਆਂ ਦੇ ਵਿਰੁੱਧ ਅਸੀਂ ਕੁਝ ਨਹੀਂ ਕਰ ਸਕਦੇ, ਸਰਕਾਰ ਕੋਲ ਜਾਓ

January 22, 2021 02:42 AM

ਨਵੀਂ ਦਿੱਲੀ, 21 ਜਨਵਰੀ (ਪੋਸਟ ਬਿਊਰੋ)- ਭਾਰਤ ਵਿੱਚ ਫੈਲੇ ਫਰਜ਼ੀ ਬਾਬਿਆਂ ਵਿਰੁੱਧ ਕਾਰਵਾਈ ਦੀ ਮੰਗ ਦੇ ਲਈ ਸੁਪਰੀਮ ਕੋਰਟ ਵਿੱਚ ਦਾਇਰ ਹੋਈ ਇੱਕ ਪਟੀਸ਼ਨ ਕੱਲ੍ਹ ਸੁਣਵਾਈ ਲਈ ਆਈ ਤਾਂ ਅਦਾਲਤ ਨੇ ਸੁਣਵਾਈ ਕਰਨ ਜਾਂ ਕੋਈ ਹੁਕਮ ਦੇਣ ਤੋਂ ਨਾਂਹ ਕਰ ਕੇ ਪਟੀਸ਼ਨਰ ਨੂੰ ਆਪਣੀ ਮੰਗ ਕੇਂਦਰ ਸਰਕਾਰ ਅੱਗੇ ਰੱਖਣ ਨੂੰ ਕਿਹਾ। ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵੀ ਇਸ ਪਟੀਸ਼ਨ ਦਾ ਵਿਰੋਧ ਕੀਤਾ।
ਕੱਲ੍ਹ ਇਸ ਪਟੀਸ਼ਨ `ਤੇ ਸੁਣਵਾਈ ਸ਼ੁਰੂ ਹੁੰਦੇ ਸਾਰ ਚੀਫ ਜਸਟਿਸ ਐਸ ਏ ਬੋਬੜੇ ਨੇ ਕਿਹਾ ਕਿ ਅਦਾਲਤ ਇਸ ਬਾਰੇ ਕੀ ਕਰੇਗੀ? ਇਸ `ਤੇ ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਅਦਾਲਤ ਸਰਕਾਰ ਨੂੰ ਇਸ ਬਾਰੇ ਹੁਕਮ ਦੇਵੇ। ਉਨ੍ਹਾਂ ਕਿਹਾ ਕਿ ਸਰਬ ਭਾਰਤੀ ਅਖਾੜਾ ਕੌਂਸਲ ਨੇ ਅਜਿਹੇ ਫਰਜ਼ੀ ਬਾਬਿਆਂ ਦੀ ਇੱਕ ਸੂਚੀ ਬਣਾਈ ਹੈ, ਉਸ ਮੁਤਾਬਕ ਫਰਜ਼ੀ ਬਾਬਿਆਂ ਅਤੇ ਅਧਿਆਤਮਕ ਗੁਰੂਆਂ ਦੇ ਆਸ਼ਰਮ ਬੰਦ ਕਰਾਏ ਜਾਣ। ਇਸ ਉੱਤੇ ਚੀਫ ਜਸਟਿਸ ਬੋਬੜੇ ਨੇ ਪੁੱਛਿਆ ਕਿ ਅਦਾਲਤ ਕਿਵੇਂ ਤੈਅ ਕਰੇਗੀ ਕਿ ਫਲਾਣਾ ਬਾਬਾ ਫਰਜ਼ੀ ਹੈ ਅਤੇ ਫਲਾਣਾ ਫਰਜ਼ੀ ਨਹੀਂ। ਅਸੀਂ ਨਹੀਂ ਜਾਣਦੇ ਕਿ ਸਰਬ ਭਾਰਤੀ ਅਖਾੜਾ ਕੌਂਸਲ ਕੀ ਹੈ? ਅਸੀਂ ਕਿਸੇ ਅਖਾੜੇ ਦਾ ਅਨਾਦਰ ਨਹੀਂ ਕਰ ਰਹੇ। ਕੀ ਇਹ ਸੂਚੀ ਬਣਾਉਣ ਵੇਲੇ ਉਨ੍ਹਾ ਬਾਬਿਆਂ ਦਾ ਪੱਖ ਸੁਣਿਆ ਗਿਆ ਸੀ, ਅਸੀਂ ਨਹੀਂ ਜਾਣਦੇ। ਇਹ ਕਿਸੇ ਠੇਕੇਦਾਰ ਦੀ ਸੂਚੀ ਨਹੀਂ ਹੈ ਕਿ ਉਸ ਨੂੰ ਬਲੈਕਲਿਸਟ ਕੀਤਾ ਜਾਵੇ। ਪਟੀਸ਼ਨਰ ਦੇ ਵਕੀਲ ਨੇ ਗੁਰਮੀਤ ਰਾਮ ਰਹੀਮ ਦੇ ਹਵਾਲੇ ਨਾਲ ਕਿਹਾ ਕਿ ਕਈ ਬਾਬੇ ਭਗੌੜੇ ਹਨ। ਚੀਫ ਜਸਟਿਸ ਬੋਬੜੇ ਨੇ ਕਿਹਾ ਕਿ ਅਸੀਂ ਸੂਚੀ ਕਿਵੇਂ ਮੰਨ ਲਈਏ? ਤੁਸੀਂ ਕੇਂਦਰ ਸਰਕਾਰ ਕੋਲ ਆਪਣੀ ਗੱਲ ਰੱਖੋ। ਜੇ ਕੇਂਦਰ ਨੂੰ ਤੁਹਾਡੀ ਮੰਗ ਜਾਇਜ਼ ਲੱਗੇ ਤਾਂ ਉਹ ਕਦਮ ਚੁੱਕੇਗਾ। ਅਸੀਂ ਇਸ ਵਿੱਚ ਕੁਝ ਨਹੀਂ ਕਰ ਸਕਦੇ। ਇਸ ਲਈ ਅਸੀਂ ਇਸ ਬਾਰੇ ਕੋਈ ਹੁਕਮ ਨਹੀਂ ਦਿਆਂਗੇ। ਉਸ ਤੋਂ ਬਾਅਦ ਪਟੀਸ਼ਨਰ ਦੇ ਵਕੀਲ ਨੇ ਪਟੀਸ਼ਨ ਵਾਪਸ ਲੈ ਲਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼