Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਫਾਈਜ਼ਰ ਵੈਕਸੀਨ ਦੀਆਂ 79 ਹਜ਼ਾਰ ਡੋਜ਼ਾਂ ਫਰਵਰੀ ਦੇ ਪਹਿਲੇ ਹਫਤੇ ਤੱਕ ਪਹੁੰਚਣ ਦੀ ਸੰਭਾਵਨਾ :ਫੋਰਟਿਨ

January 22, 2021 06:55 AM

ਓਟਵਾ, 21 ਜਨਵਰੀ (ਪੋਸਟ ਬਿਊਰੋ) : ਫਾਈਜ਼ਰ ਵੱਲੋਂ ਕੈਨੇਡਾ ਤੇ ਹੋਰਨਾਂ ਦੇਸ਼ਾਂ ਨੂੰ ਕੋਵਿਡ-19 ਵੈਕਸੀਨ ਦੀ ਡਲਿਵਰੀ ਵਿੱਚ ਕੀਤੀ ਜਾਣ ਵਾਲੀ ਕਟੌਤੀ ਤੋਂ ਬਾਅਦ ਹੁਣ ਫਰਵਰੀ ਦੇ ਪਹਿਲੇ ਹਫਤੇ 79 ਹਜ਼ਾਰ ਡੋਜ਼ਾਂ ਮੁਹੱਈਆ ਕਰਵਾਏ ਜਾਣ ਦੀ ਉਮੀਦ ਬੰਨ੍ਹਾਈ ਗਈ ਹੈ। ਇਸ ਬਾਰੇ ਫੈਡਰਲ ਸਰਕਾਰ ਵੱਲੋਂ ਅਪਡੇਟ ਮੁਹੱਈਆ ਕਰਵਾਈ ਜਾ ਰਹੀ ਹੈ।
ਦੇਸ਼ ਦੀ ਵੈਕਸੀਨ ਵੰਡ ਦੇ ਇੰਚਾਰਜ ਮੇਜਰ ਜਨਰਲ ਡੈਨੀ ਫੋਰਟਿਨ ਦਾ ਕਹਿਣਾ ਹੈ ਕਿ ਇਸ ਹਫਤੇ ਸਾਡੀ ਖੇਪ ਵਿੱਚ ਸਿਰਫ 20 ਫੀ ਸਦੀ ਕਟੌਤੀ ਹੀ ਕੀਤੀ ਗਈ ਪਰ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਕਟੌਤੀ ਹੋਣ ਦੀ ਸੰਭਾਵਨਾ ਹੈ।ਫੋਰਟਿਨ ਨੇ ਆਖਿਆ ਕਿ ਇੱਥੇ ਸਪਸ਼ਟ ਕਰਨਾ ਬਣਦਾ ਹੈ ਕਿ ਅਗਲੇ ਹਫਤੇ ਵੈਕਸੀਨ ਦੀ ਕੋਈ ਸਪਲਾਈ ਨਹੀਂ ਆਵੇਗੀ। ਉਨ੍ਹਾਂ ਆਖਿਆ ਕਿ ਫਾਈਜ਼ਰ ਵੱਲੋਂ ਅੱਜ ਸਵੇਰੇ ਹੀ ਸਾਨੂੰ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਫਰਵਰੀ ਦੇ ਪਹਿਲੇ ਹਫਤੇ 79,000 ਡੋਜ਼ਾਂ ਸਾਨੂੰ ਮਿਲ ਜਾਣਗੀਆਂ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੇ ਅੜਿੱਕਿਆਂ ਦੇ ਬਾਵਜੂਦ ਫਾਈਜ਼ਰ ਸਾਨੂੰ ਇਹ ਯਕੀਨ ਦਿਵਾਉਣਾ ਚਾਹੁੰਦੀ ਹੈ ਕਿ ਉਹ ਮਾਰਚ ਦੇ ਅੰਤ ਤੱਕ ਕੈਨੇਡਾ ਨੂੰ ਚਾਰ ਮਿਲੀਅਨ ਡੋਜ਼ਾਂ ਦਾ ਕੀਤਾ ਆਪਣਾ ਵਾਅਦਾ ਪੂਰਾ ਕਰੇਗੀ।
ਫਾਈਜ਼ਰ ਦੀ ਸਪਲਾਈ ਵਿੱਚ ਅੜਿੱਕਾ ਕੰਪਨੀ ਦੀ ਯੂਰਪੀਅਨ ਫੈਸਿਲਿਟੀ ਨੂੰ ਅਪਗ੍ਰੇਡ ਕੀਤੇ ਜਾਣ ਦੀ ਕਵਾਇਦ ਕਾਰਨ ਆਇਆ ਹੈ। ਵੀਰਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫਾਈਜ਼ਰ ਦੇ ਸੀਈਓ ਐਲਬਰਟ ਬੋਰਲਾ ਨਾਲ ਫੋਨ ਉੱਤੇ ਗੱਲ ਕੀਤੀ। ਟਰੂਡੋ ਨੂੰ ਬੋਰਲਾ ਨਾਲ ਦਬਾਅ ਵਿੱਚ ਵੀ ਗੱਲ ਕਰਨੀ ਪਈ ਕਿਉਂਕਿ ਡੋਜ਼ਾਂ ਵਿੱਚ ਹੋ ਰਹੀ ਦੇਰ ਕਾਰਨ ਪ੍ਰੋਵਿੰਸਾਂ ਨੂੰ ਵੈਕਸੀਨੇਸ਼ਨ ਅਪੁਆਇੰਟਮੈਂਟਸ ਨੂੰ ਰੱਦ ਕਰਨ ਤੇ ਸੈਕਿੰਡ ਡੋਜ਼ ਲਈ ਸਮਾਂ ਸੀਮਾਂ ਦੁਬਾਰਾ ਤੈਅ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਵੀਰਵਾਰ ਨੂੰ ਦਿਨ ਵੇਲੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਵੀ ਵੈਕਸੀਨ ਸਪਲਾਈ ਦੀ ਘਾਟ ਕਾਰਨ ਫਾਈਜ਼ਰ ਦੇ ਸੀਈਓ ਨਾਲ ਸਿੱਧੀ ਗੱਲ ਕੀਤੀ ਸੀ। ਇਸ ਤੋਂ ਇਲਾਵਾ ਫੋਰਡ ਨੇ ਇੱਕ ਜਨਤਕ ਪਲੀਅ ਰਾਹੀਂ ਅਮਰੀਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਜੋਅ ਬਾਇਡਨ ਨੂੰ ਅਪੀਲ ਕੀਤੀ ਕਿ ਉਹ ਮਿਸ਼ੀਗਨ ਸਥਿਤ ਫਾਈਜ਼ਰ ਦੇ ਪਲਾਂਟ ਤੋਂ ਥੋੜ੍ਹੀ ਵੈਕਸੀਨ ਕੈਨੇਡਾ ਨਾਲ ਸਾਂਝੀ ਕਰ ਲੈਣ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ