Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

24 ਘੰਟੇ ਵਿੱਚ ਟੋਅ ਟਰੱਕ ਡਰਾਈਵਰਾਂ ਨਾਲ ਜੁੜੇ ਤਿੰਨ ਮਾਮਲਿਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ

January 22, 2021 07:37 AM

ਟੋਰਾਂਟੋ, 21 ਜਨਵਰੀ (ਪੋਸਟ ਬਿਊਰੋ) : ਨੌਰਥ ਯੌਰਕ ਵਿੱਚ ਦੋ ਟਰੱਕ ਡਰਾਈਵਰਾਂ ਦਰਮਿਆਨ ਹੋਏ ਝਗੜੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ 24 ਘੰਟੇ ਦੇ ਅੰਦਰ ਅੰਦਰ ਵਾਪਰੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਦੋ ਟੋਅ ਟਰੱਕਸ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ।
ਵੀਰਵਾਰ ਨੂੰ ਰਾਤੀਂ 7:30 ਵਜੇ ਦੇ ਨੇੜੇ ਤੇੜੇ ਹਾਈਵੇਅ 401 ਤੇ ਕੀਲ ਸਟਰੀਟ ਇਲਾਕੇ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਮੌਕੇ ਉੱਤੇ ਸੱਦਿਆ ਗਿਆ। ਇਸ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਗੰਨ ਦੇ ਨਾਲ ਵੇਖਿਆ ਗਿਆ। ਪੁਲਿਸ ਦੇ ਮੌਕੇ ਉੱਤੇ ਪਹੁੰਚਣ ਉਪਰੰਤ ਮਸ਼ਕੂਕ ਮੌਕੇ ਤੋਂ ਫਰਾਰ ਹੋ ਗਿਆ। ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਟੋਅ ਟਰੱਕਸ ਦੇ ਸਬੰਧ ਵਿੱਚ ਰਾਤ ਭਰ ਵਿੱਚ ਸਿਟੀ ਵਿੱਚ ਵਾਪਰੀਆਂ ਗੋਲੀ ਚੱਲਣ ਦੀਆਂ ਦੋ ਵੱਖ ਵੱਖ ਘਟਨਾਵਾਂ ਵਿੱਚੋਂ ਇੱਕ ਹਾਈਵੇਅ 401 ਤੇ ਐਵਨਿਊ ਇਲਾਕੇ ਵਿੱਚ ਵਾਪਰੀ ਜਦਕਿ ਦੂਜੀ ਘਟਨਾ ਇਸ ਤੋਂ ਥੋੜ੍ਹੀ ਦੇਰ ਬਾਅਦ ਹਾਈਵੇਅ 401 ਤੇ ਲੈਜ਼ਲੀ ਸਟਰੀਟ ਨੇੜੇ ਵਾਪਰੀ। ਪੁਲਿਸ ਵੱਲੋਂ ਅਜੇ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਕੀ ਦੋਵਾਂ ਸ਼ੂਟਿੰਗਜ਼ ਲਈ ਇੱਕੋ ਮਸ਼ਕੂਕ ਜਿ਼ੰਮੇਵਾਰ ਹੈ?  
 
   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ